ਜਿੱਥੇ ਇਹ ਬੇਇਨਸਾਫ਼ੀ ਦਾ ਮੁਕਾਬਲਾ ਕਰਨ ਦੀ ਵਕਾਲਤ ਕੀਤੀ ਜਾਂਦੀ ਹੈ, ਉੱਥੇ ਬੁੱਧੀਮਾਨ ਵਿਅਕਤੀਆਂ ਨਾਲ ਬਹਿਸ ਕਰਨ ਤੋਂ ਗੁਰੇਜ਼ ਕਰਨ ਦੀ ਸਿਫਾਰਸ਼ ਵੀ ਕੀਤੀ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਕਿਸੇ ਨੂੰ ਕੀ ਕਦਮ ਚੁੱਕਣੇ ਚਾਹੀਦੇ ਹਨ?
While it is advocated to combat injustice, there is also a recommendation to refrain from engaging in debates with individuals lacking wisdom. What course of action should one take in such a situation?
Share
ਅਜੂਨੀ ਕੌਰ ਜੀ, ਮੂਰਖਾਂ (persons lacking wisdom) ਬਾਰੇ, ਦਾਸ ਤੁਹਾਡਾ ਧਿਆਨ ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਦੇ ਮਾਰੂ ਰਾਗ ਵਿਚ ਇੱਕ ਸ਼ਬਦ ਦੀਆਂ ਹੇਠਾਂ ਦਿੱਤੀਆਂ ਦੋ ਤੁੱਕਾਂ ਤੇ ਉਨ੍ਹਾਂ ਦੇ ਅਰਥਾਂ ਵਲ ਦਿਵਾਉਣਾ ਚਾਹੁੰਦਾ ਹੈ:-
ਮਾਰੂ ਮਹਲਾ ੧ ॥ ਨਾ ਜਾਣਾ ਮੂਰਖੁ ਹੈ ਕੋਈ ਨਾ ਜਾਣਾ ਸਿਆਣਾ ॥ ਸਦਾ ਸਾਹਿਬ ਕੈ ਰੰਗੇ ਰਾਤਾ ਅਨਦਿਨੁ ਨਾਮੁ ਵਖਾਣਾ ॥੧॥ ਬਾਬਾ ਮੂਰਖੁ ਹਾ ਨਾਵੈ ਬਲਿ ਜਾਉ ॥ ਤੂ ਕਰਤਾ ਤੂ ਦਾਨਾ ਬੀਨਾ ਤੇਰੈ ਨਾਮਿ ਤਰਾਉ ॥੧॥ ਰਹਾਉ ॥ ਮੂਰਖੁ ਸਿਆਣਾ ਏਕੁ ਹੈ ਏਕ ਜੋਤਿ ਦੁਇ ਨਾਉ ॥ ਮੂਰਖਾ ਸਿਰਿ ਮੂਰਖੁ ਹੈ ਜਿ ਮੰਨੇ ਨਾਹੀ ਨਾਉ ॥੨॥ (ਪੰਨਾ 1015)
ਅਰਥ: ਹੇ ਪ੍ਰਭੂ! (ਤੇਰੇ ਨਾਮ ਤੋਂ ਖੁੰਝ ਕੇ) ਮੈਂ ਮਤਿ-ਹੀਨ ਰਹਿੰਦਾ ਹਾਂ (ਕਿਉਂਕਿ ਮੈਨੂੰ ਇਹ ਸਮਝ ਨਹੀਂ ਹੁੰਦੀ ਕਿ ਇਸ ਸੰਸਾਰ-ਸਮੁੰਦਰ ਤੋਂ) ਮੈਂ ਤੇਰੇ ਨਾਮ ਵਿਚ ਜੁੜ ਕੇ ਹੀ ਪਾਰ ਲੰਘ ਸਕਦਾ ਹਾਂ। ਮੈਂ ਤੇਰੇ ਨਾਮ ਤੋਂ ਸਦਕੇ ਜਾਂਦਾ ਹਾਂ (ਤੇਰੇ ਨਾਮ ਦੀ ਬਰਕਤਿ ਨਾਲ ਹੀ ਮੈਨੂੰ ਸਮਝ ਆਉਂਦੀ ਹੈ ਕਿ) ਤੂੰ ਸਾਡਾ ਸਿਰਜਨਹਾਰ ਹੈਂ, ਤੂੰ ਸਾਡੇ ਦਿਲ ਦੀ ਜਾਣਦਾ ਹੈਂ, ਤੂੰ ਸਾਡੇ ਕੰਮਾਂ ਨੂੰ ਹਰ ਵੇਲੇ ਵੇਖਦਾ ਹੈਂ।1। ਰਹਾਉ।
ਮੈਂ ਨਹੀਂ ਸਮਝ ਸਕਦਾ ਕਿ ਜੇਹੜਾ (ਬੰਦਾ ਪਰਮਾਤਮਾ ਦਾ ਨਾਮ ਸਿਮਰਦਾ ਹੈ) ਉਹ ਮੂਰਖ (ਕਿਵੇਂ) ਹੈ, ਤੇ ਜੇਹੜਾ ਮਨੁੱਖ ਨਾਮ ਨਹੀਂ ਸਿਮਰਦਾ ਉਹ ਸਿਆਣਾ ਕਿਵੇਂ ਹੈ। (ਅਸਲ ਸਿਆਣਪ ਨਾਮ ਸਿਮਰਨ ਵਿਚ ਹੈ, ਇਸ ਵਾਸਤੇ) ਮੈਂ ਹਰ ਵੇਲੇ ਪ੍ਰਭੂ ਦਾ ਨਾਮ ਸਿਮਰਦਾ ਹਾਂ ਤੇ ਸਦਾ ਮਾਲਕ-ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹਾਂ।1।
ਪਰ ਚਾਹੇ ਕੋਈ ਮੂਰਖ ਹੈ ਚਾਹੇ ਕੋਈ ਸਿਆਣਾ ਹੈ (ਹਰੇਕ ਵਿਚ) ਇਕੋ ਪਰਮਾਤਮਾ ਹੀ ਵੱਸਦਾ ਹੈ। ਮੂਰਖ ਤੇ ਸਿਆਣਾ ਦੋ ਵਖ ਵਖ ਨਾਮ ਹਨ ਜੋਤਿ ਦੋਹਾਂ ਵਿਚ ਇਕੋ ਹੀ ਹੈ। ਜੇਹੜਾ ਆਦਮੀ ਪਰਮਾਤਮਾ ਦਾ ਨਾਮ ਸਿਮਰਨਾ ਨਹੀਂ ਕਬੂਲਦਾ, ਉਹ ਮਹਾ ਮੂਰਖ ਹੈ।2।
ਗੁਰੂ ਸਾਹਿਬ ਸਮਝਾ ਰਹੇ ਹਨ ਕਿ ਸਿਆਣੇ ਤੇ ਮੂਰਖ਼ ਦੋਨਾਂ ਵਿਚ ਇਕੋ ਪਰਮਾਤਮਾ ਦੀ ਜੋਤਿ ਹੈ ਤੇ ਜਿਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਨ ਕਰਨ ਲਈ ਤਿਆਰ ਨਹੀਂ ਹੁੰਦਾ, ਉਹ ਮਹਾਂ ਮੂਰਖ਼ ਹੈ। ਇਹ ਤੁਹਾਡੇ ਵਿਚਾਰ ਵਾਸਤੇ ਹੈ।
ਆਦਰ ਸਹਿਤ,
ਆਪ ਦਾ ਵੀਰ
Respected Ajuni Kaur ji,
Waheguru ji ka Khalsa, Waheguru ji ki Fateh!
In response to your question, the undersigned wants to say that the Sikh history recalls that the tryst of Sikhism, with injustice, started when first Guru Person, Guru Nanak Sahib, stood up to the tyrant Babur, when he invaded India and massacred innocent people. In his Baani in Raag Tilang he wrote:-
ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ ॥ (ਪੰਨਾ 722)
ਅਰਥ: (ਬਾਬਰ) ਕਾਬਲ ਤੋਂ (ਫ਼ੌਜ ਜੋ, ਮਾਨੋ) ਪਾਪ-ਜ਼ੁਲਮ ਦੀ ਜੰਞ (ਹੈ) ਇਕੱਠੀ ਕਰ ਕੇ ਆ ਚੜ੍ਹਿਆ ਹੈ, ਅਤੇ ਜ਼ੋਰ-ਧੱਕੇ ਨਾਲ ਹਿੰਦ-ਦੀ-ਹਕੂਮਤ ਰੂਪ ਕੰਨਿਆ-ਦਾਨ ਮੰਗ ਰਿਹਾ ਹੈ।
Further, he wrote in Raag Malar:-
ਰਾਜੇ ਸੀਹ ਮੁਕਦਮ ਕੁਤੇ ॥ ਜਾਇ ਜਗਾਇਨ੍ਹ੍ਹਿ ਬੈਠੇ ਸੁਤੇ ॥ ਚਾਕਰ ਨਹਦਾ ਪਾਇਨ੍ਹ੍ਹਿ ਘਾਉ ॥ ਰਤੁ ਪਿਤੁ ਕੁਤਿਹੋ ਚਟਿ ਜਾਹੁ ॥ ਜਿਥੈ ਜੀਆਂ ਹੋਸੀ ਸਾਰ ॥ ਨਕੀ ਵਢੀ ਲਾਇਤਬਾਰ ॥੨॥ {ਪੰਨਾ 1288}
ਅਰਥ: (‘ਨਾਮ’ ਤੋਂ ਸੱਖਣੀ ਵਿੱਦਿਆ ਦਾ ਹਾਲ ਤੱਕੋ) , ਰਾਜੇ (ਮਾਨੋ) ਸ਼ੇਰ ਹਨ (ਉਹਨਾਂ ਦੇ, ਪੜ੍ਹੇ ਹੋਏ) ਅਹਲਕਾਰ (ਮਾਨੋ) ਕੁੱਤੇ ਹਨ, ਬੈਠੇ-ਸੁੱਤੇ ਬੰਦਿਆਂ ਨੂੰ (ਭਾਵ, ਵੇਲੇ ਕੁਵੇਲੇ) ਜਾ ਜਗਾਂਦੇ ਹਨ (ਭਾਵ, ਤੰਗ ਕਰਦੇ ਹਨ) । ਇਹ ਅਹਲਕਾਰ (ਮਾਨੋ ਸ਼ੇਰਾਂ ਦੀਆਂ) ਨਹੁੰਦ੍ਰਾਂ ਹਨ, ਜੋ (ਲੋਕਾਂ ਦਾ) ਘਾਤ ਕਰਦੀਆਂ ਹਨ, (ਰਾਜੇ-ਸ਼ੀਂਹ ਇਹਨਾਂ ਮੁਕੱਦਮ) ਕੁੱਤਿਆਂ ਦੀ ਰਾਹੀਂ (ਲੋਕਾਂ ਦਾ) ਲਹੂ ਪੀਂਦੇ ਹਨ।
First Guru Person, Guru Nanak Sahib established a precedent that Sikhs were to live fearlessly and stand up to injustice, no matter what the consequences may be.
Subsequent Guru Persons were equally unafraid to speak the truth and protest against injustice and in the process, paid a huge price.
Now coming to second part of your question, regarding refraining from engaging in debate with persons lacking wisdom.
In this regard, the First Guru Person, Guru Nanak Sahib teaches us in his Baani:-
ਪਉੜੀ ॥ ਸਭੁ ਕੋ ਆਖੈ ਆਪਣਾ ਜਿਸੁ ਨਾਹੀ ਸੋ ਚੁਣਿ ਕਢੀਐ ॥ ਕੀਤਾ ਆਪੋ ਆਪਣਾ ਆਪੇ ਹੀ ਲੇਖਾ ਸੰਢੀਐ ॥ ਜਾ ਰਹਣਾ ਨਾਹੀ ਐਤੁ ਜਗਿ ਤਾ ਕਾਇਤੁ ਗਾਰਬਿ ਹੰਢੀਐ ॥ ਮੰਦਾ ਕਿਸੈ ਨ ਆਖੀਐ ਪੜਿ ਅਖਰੁ ਏਹੋ ਬੁਝੀਐ ॥ ਮੂਰਖੈ ਨਾਲਿ ਨ ਲੁਝੀਐ ॥੧੯॥ {ਪੰਨਾ 473}
ਅਰਥ: ਜਗਤ ਵਿਚ ਹਰੇਕ ਜੀਵ ਨੂੰ ਮਮਤਾ ਲੱਗੀ ਹੋਈ ਹੈ; ਜਿਸ ਨੂੰ ਮਮਤਾ ਨਹੀਂ ਉਹ ਚੁਣ ਕੇ ਵੱਖਰਾ ਕਰ ਵਿਖਾਓ, ਭਾਵ, ਕੋਈ ਵਿਰਲਾ ਹੈ ਜਿਸ ਨੂੰ ਮਮਤਾ ਨਹੀਂ ਹੈ। ਆਪੋ ਆਪਣੇ ਕੀਤੇ ਕਰਮਾਂ ਦਾ ਲੇਖਾ ਆਪ ਹੀ ਭਰਨਾ ਪੈਂਦਾ ਹੈ। ਜਦੋਂ ਇਸ ਜਗਤ ਵਿਚ ਸਦਾ ਰਹਿਣਾ ਹੀ ਨਹੀਂ ਹੈ, ਤਾਂ ਕਿਉਂ ਅਹੰਕਾਰ ਵਿਚ (ਪੈ ਕੇ) ਖਪੀਏ? ਕੇਵਲ ਇਹ ਅੱਖਰ (ਭਾਵ, ਉਪਦੇਸ਼) ਪੜ੍ਹ ਕੇ ਸਮਝ ਲਈਏ ਕਿ ਕਿਸੇ ਨੂੰ ਮੰਦਾ ਨਹੀਂ ਆਖਣਾ ਚਾਹੀਦਾ ਅਤੇ ਮੂਰਖ ਨਾਲ ਨਹੀਂ ਝਗੜਣਾ ਚਾਹੀਦਾ। 19।
Guru Sahib is guiding us that when one is not to live in this world for all times to come, then one should not become egoistic and call anyone bad/evil/inferior and fight with persons lacking wisdom (ਮੂਰਖ ਨਾਲ ਨਹੀਂ ਝਗੜਣਾ ਚਾਹੀਦਾ). The best course of action is to excuse oneself and get away, if any such situation, of engaging with people lacking wisdom, arises.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother