ਸਿੱਖ ਕਿਸਨੂੰ ਸੰਤ ਕਹਿੰਦੇ ਹਨ?
Who do Sikh people call a SAINT?
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
According to Sikhism, Sant is an enlightened individual who has walked on the path of spirituality and has won his/her mind and has attained equipoise within. Sant has comprehended the oneness and the functioning of this universe. Sant is a self-realized individual.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਵਿਦਵਾਨ ਭੈਣ ਰਮਨੀਤ ਕੌਰ ਜੀ ਨੇ ਆਪਣੇ ਜਵਾਬ ਵਿਚ ਉੱਚੀ ਅਵਸਥਾ ਵਾਲੇ ਸੰਤਾਂ ਦਾ ਜ਼ਿਕਰ ਬਹੁਤ ਥੋੜ੍ਹੇ ਲਫਜ਼ਾਂ ਵਿਚ ਬਹੁਤ ਸੁਹਣੀ ਤਰ੍ਹਾਂ ਕੀਤਾ ਹੈ। ਪਰ ਅੱਜ ਇਹੋ ਜਿਹੇ ਸੰਤ ਲੱਭਣ ਤੇ ਵੀ ਸ਼ਾਇਦ ਨਹੀਂ ਮਿਲਣਗੇ। ਕਹਿੰਦੇ ਹਨ ਕਿ ਅੱਜ ਪੰਜਾਬ ਵਿਚ ਪਿੰਡ ਘਟ ਤੇ ਸੰਤ ਜ਼ਿਆਦਾ ਹਨ। ਅੱਜ ਤੁਹਾਨੂੰ ਇੱਟ ਪੁੱਟਣ ਦੀ ਵੀ ਲੋੜ ਨਹੀਂ ਹੈ ਤੇ ਤੁਹਾਨੂੰ ਕੋਈ ਨਾ ਕੋਈ ਸੰਤ ਮਿਲ ਜਾਵੇਗਾ। ਇਸ ਦੇ ਬਾਵਜੂਦ ਪੰਜਾਬ ਵਿਚ ਸਿੱਖ ਜਾਂ ਤਾਂ ਇਸਾਈਅਤ ਵੱਲ ਜਾ ਰਹੇ ਹਨ ਜਾਂ ਉਨ੍ਹਾਂ ਨੂੰ ਹਿੰਦੂਤਵ ਦੇ ਘੇਰੇ ਵਿਚ ਲੈਣ ਲਈ ਪੂਰੀ ਖੇਡ ਚੱਲ ਰਹੀ ਹੈ।
ਜਿਸ ਤਰ੍ਹਾਂ ਦੇ ਸੰਤ ਇਸ ਵਕਤ ਪੰਜਾਬ ਵਿਚ ਸ਼ਾਇਦ ਹੁਣ ਹਨ, ਉਨ੍ਹਾਂ ਨੂੰ ਗੁਰੂ ਸਾਹਿਬ ਨੇ ਬਹੁਤ ਸਮਾਂ ਪਹਿਲਾਂ ਬਨਾਰਸ ਦੇ ਠੱਗ ਕਹਿ ਦਿੱਤਾ ਸੀ। ਸਿਰਫ਼ ਵੇਸ ਭੂਸ਼ਾ ਵਿਚ ਫ਼ਰਕ ਜ਼ਰੂਰ ਮਿਲੇਗਾ ਪਰ ਕਰ ਇਹ ਵੀ ਉਹੋ ਕੁੱਝ ਰਹੇ ਹਨ, ਜੋ ਭਗਤ ਕਬੀਰ ਜੀ ਦੇ ਵਕਤ ਕਹਾਉਣ ਵਾਲੇ ਸੰਤ ਕਰ ਰਹੇ ਸਨ।
ਭਗਤ ਕਬੀਰ ਜੀ ਦੇ ਗੁਰੂ ਗ੍ਰੰਥ ਸਾਹਿਬ ਵਿਚ ਦੇ ਪੰਨਾ 476 ਤੇ ਸ਼ਬਦ ਦਾ ਮੂਲ ਪਾਠ ਤੇ ਅਰਥ ਤੁਹਾਡੇ ਵਿਚਾਰ ਵਾਸਤੇ ਹੇਠਾਂ ਦੇ ਰਿਹਾ ਹਾਂ ਜੀ।
ਆਦਰ ਸਹਿਤ,
ਆਪ ਦਾ ਵੀਰ
—————————-
ਆਸਾ ॥ ਗਜ ਸਾਢੇ ਤੈ ਤੈ ਧੋਤੀਆ ਤਿਹਰੇ ਪਾਇਨਿ ਤਗ ॥ ਗਲੀ ਜਿਨ੍ਹ੍ਹਾ ਜਪਮਾਲੀਆ ਲੋਟੇ ਹਥਿ ਨਿਬਗ ॥ ਓਇ ਹਰਿ ਕੇ ਸੰਤ ਨ ਆਖੀਅਹਿ ਬਾਨਾਰਸਿ ਕੇ ਠਗ ॥੧॥ ਐਸੇ ਸੰਤ ਨ ਮੋ ਕਉ ਭਾਵਹਿ ॥ ਡਾਲਾ ਸਿਉ ਪੇਡਾ ਗਟਕਾਵਹਿ ॥੧॥ ਰਹਾਉ ॥ ਬਾਸਨ ਮਾਂਜਿ ਚਰਾਵਹਿ ਊਪਰਿ ਕਾਠੀ ਧੋਇ ਜਲਾਵਹਿ ॥ ਬਸੁਧਾ ਖੋਦਿ ਕਰਹਿ ਦੁਇ ਚੂਲ੍ਹ੍ਹੇ ਸਾਰੇ ਮਾਣਸ ਖਾਵਹਿ ॥੨॥ ਓਇ ਪਾਪੀ ਸਦਾ ਫਿਰਹਿ ਅਪਰਾਧੀ ਮੁਖਹੁ ਅਪਰਸ ਕਹਾਵਹਿ ॥ ਸਦਾ ਸਦਾ ਫਿਰਹਿ ਅਭਿਮਾਨੀ ਸਗਲ ਕੁਟੰਬ ਡੁਬਾਵਹਿ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੇ ਕਰਮ ਕਮਾਵੈ ॥ ਕਹੁ ਕਬੀਰ ਜਿਸੁ ਸਤਿਗੁਰੁ ਭੇਟੈ ਪੁਨਰਪਿ ਜਨਮਿ ਨ ਆਵੈ ॥੪॥੨॥ {ਪੰਨਾ 476}
ਅਰਥ: (ਜੋ ਮਨੁੱਖ) ਸਾਢੇ ਤਿੰਨ ਤਿੰਨ ਗਜ਼ (ਲੰਮੀਆਂ) ਧੋਤੀਆਂ (ਪਹਿਨਦੇ, ਅਤੇ) ਤਿਹਰੀਆਂ ਤੰਦਾਂ ਵਾਲੇ ਜਨੇਊ ਪਾਂਦੇ ਹਨ, ਜਿਨ੍ਹਾਂ ਦੇ ਗਲਾਂ ਵਿਚ ਮਾਲਾਂ ਹਨ ਤੇ ਹੱਥ ਵਿੱਚ ਲਿਸ਼ਕਾਏ ਹੋਏ ਲੋਟੇ ਹਨ, (ਨਿਰੇ ਇਹਨਾਂ ਲੱਛਣਾਂ ਕਰਕੇ) ਉਹ ਮਨੁੱਖ ਪਰਮਾਤਮਾ ਦੇ ਭਗਤ ਨਹੀਂ ਆਖੇ ਜਾਣੇ ਚਾਹੀਦੇ, ਉਹ ਤਾਂ (ਅਸਲ ਵਿਚ) ਬਨਾਰਸੀ ਠੱਗ ਹਨ।1।
ਮੈਨੂੰ ਅਜਿਹੇ ਸੰਤ ਚੰਗੇ ਨਹੀਂ ਲੱਗਦੇ, ਜੋ ਮੂਲ ਨੂੰ ਭੀ ਟਹਿਣੀਆਂ ਸਮੇਤ ਖਾ ਜਾਣ (ਭਾਵ, ਜੋ ਮਾਇਆ ਦੀ ਖ਼ਾਤਰ ਮਨੁੱਖਾਂ ਨੂੰ ਜਾਨੋਂ ਮਾਰਨੋਂ ਭੀ ਸੰਕੋਚ ਨਾ ਕਰਨ) ।1। ਰਹਾਉ।
(ਇਹ ਲੋਕ) ਧਰਤੀ ਪੁੱਟ ਕੇ ਦੋ ਚੁੱਲ੍ਹੇ ਬਣਾਂਦੇ ਹਨ, ਭਾਂਡੇ ਮਾਂਜ ਕੇ (ਚੁੱਲ੍ਹਿਆਂ) ਉੱਤੇ ਰੱਖਦੇ ਹਨ, (ਹੇਠਾਂ) ਲੱਕੜੀਆਂ ਧੋ ਕੇ ਬਾਲਦੇ ਹਨ (ਸੁੱਚ ਤਾਂ ਇਹੋ ਜਿਹੀ, ਪਰ ਕਰਤੂਤ ਇਹ ਹੈ ਕਿ) ਸਮੂਲਚੇ ਮਨੁੱਖ ਖਾ ਜਾਂਦੇ ਹਨ।2।
ਇਹੋ ਜਿਹੇ ਮੰਦ-ਕਰਮੀ ਮਨੁੱਖ ਸਦਾ ਵਿਕਾਰਾਂ ਵਿਚ ਹੀ ਖਚਿਤ ਫਿਰਦੇ ਹਨ, ਉਂਞ ਮੂੰਹੋਂ ਅਖਵਾਂਦੇ ਹਨ ਕਿ ਅਸੀਂ ਮਾਇਆ ਦੇ ਨੇੜੇ ਨਹੀਂ ਛੋਂਹਦੇ। ਸਦਾ ਅਹੰਕਾਰ ਵਿਚ ਮੱਤੇ ਫਿਰਦੇ ਹਨ, (ਇਹ ਆਪ ਤਾਂ ਡੁੱਬੇ ਹੀ ਸਨ) ਸਾਰੇ ਸਾਥੀਆਂ ਨੂੰ ਭੀ (ਇਹਨਾਂ ਮੰਦ-ਕਰਮਾਂ ਵਿਚ) ਡੋਬਦੇ ਹਨ।3।
(ਪਰ ਜੀਵਾਂ ਦੇ ਕੀਹ ਵੱਸ?) ਜਿਸ ਪਾਸੇ ਪਰਮਾਤਮਾ ਨੇ ਕਿਸੇ ਮਨੁੱਖ ਨੂੰ ਲਾਇਆ ਹੈ ਉਸੇ ਹੀ ਪਾਸੇ ਉਹ ਲੱਗਾ ਹੋਇਆ ਹੈ, ਤੇ ਉਹੋ ਜਿਹੇ ਹੀ ਉਹ ਕੰਮ ਕਰ ਰਿਹਾ ਹੈ। ਹੇ ਕਬੀਰ! ਸੱਚ ਤਾਂ ਇਹ ਹੈ ਕਿ ਜਿਸ ਨੂੰ ਸਤਿਗੁਰੂ ਮਿਲ ਪੈਂਦਾ ਹੈ, ਉਹ ਫਿਰ ਕਦੇ ਜਨਮ (ਮਰਨ ਦੇ ਗੇੜ) ਵਿਚ ਨਹੀਂ ਆਉਂਦਾ।4।2।