Who is considered as True Sikh? ਸੱਚਾ ਸਿੱਖ ਕਿਸਨੂੰ ਮੰਨਿਆ ਜਾਂਦਾ ਹੈ?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਸਾਹਿਬ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਆਪਣੀ ਸਮਝ ਅਨੁਸਾਰ ਕਹਿਣਾ ਚਾਹੁੰਦਾ ਹੈ ਕਿ ਸਿੱਖੀ ਦਾ ਪਹਿਲਾ ਅਸੂਲ ਸਚਿਆਰ ਬਣਨਾ ਹੈ। ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਨੇ ਜਪੁ ਬਾਣੀ ਦੀ ਪਹਿਲੀ ਪਉੜੀ ਵਿਚ ਹੀ ਇਹ ਅਸੂਲ ਦੱਸ ਦਿੱਤਾ ਹੈ, ਜਦੋਂ ਉਨ੍ਹਾਂ ਨੇ ਉਚਾਰਿਆ:-
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥
ਅਰਥ: (ਤਾਂ ਫਿਰ) ਅਕਾਲ ਪੁਰਖ ਦਾ ਪਰਕਾਸ਼ ਹੋਣ ਲਈ ਯੋਗ ਕਿਵੇਂ ਬਣ ਸਕੀਦਾ ਹੈ (ਅਤੇ ਸਾਡੇ ਅੰਦਰ ਦਾ) ਕੂੜ ਦਾ ਪਰਦਾ ਕਿਵੇਂ ਟੁੱਟ ਸਕਦਾ ਹੈ? ਰਜ਼ਾ ਦੇ ਮਾਲਕ ਅਕਾਲ ਪੁਰਖ ਦੇ ਹੁਕਮ ਵਿਚ ਤੁਰਨਾ-(ਇਹੀ ਇਕ ਵਿਧੀ ਹੈ) । ਹੇ ਨਾਨਕ! (ਇਹ ਵਿਧੀ) ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ, ਲਿਖੀ ਚਲੀ ਆ ਰਹੀ ਹੈ।1।
ਪ੍ਰੋਫੈਸਰ ਸਾਹਿਬ ਸਿੰਘ ਜੀ, ਜਿਨ੍ਹਾਂ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਦਾ ਟੀਕਾ ਕੀਤਾ ਹੈ, ਅਰਥਾਤ ਅਰਥ ਕੀਤੇ ਹਨ, ਅਨੁਸਾਰ ਪੂਰਾ ਗੁਰੁ ਗ੍ਰੰਥ ਸਾਹਿਬ ਇਸ ਪੰਗਤੀ ਦੀ ਵਿਆਖਿਆ ਹੈ।
ਇਸ ਲਈ ਜੋ ਸਿੱਖ ਸਚਿਆਰ ਬਣਨ ਦੀ ਮੰਜ਼ਿਲ ਤੇ ਪਹੁੰਚ ਗਿਆ, ਦਾਸ ਦੀ ਸਮਝ ਅਨੁਸਾਰ, ਉਹ ਹੀ ਸੱਚਾ ਸਿੱਖ ਹੈ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
bahut bahut dhanwaad ji🙏