I was listening to gurbani and heard the name Prahlad.
Who is he?
Who is Prahlad mentioned in gurbani?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
I was listening to gurbani and heard the name Prahlad.
Who is he?
ਸਤਿਕਾਰ ਯੋਗ ਬਾਨੀ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਆਪਣੇ ਸਵਾਲ ਵਿਚ ਪੁੱਛਿਆ ਹੈ ਕਿ ਪ੍ਰਹਿਲਾਦ ਕੌਣ ਸੀ ਜਿਸ ਦਾ ਜ਼ਿਕਰ ਗੁਰਬਾਣੀ ਵਿਚ ਆਇਆ ਹੈ।
ਪ੍ਰਹਿਲਾਦ ਹਿੰਦੂ ਮਿਥਿਹਾਸ ਤੇ ਪੰਜਾਬੀ ਸਭਿਆਚਾਰ ਦਾ ਇੱਕ ਪਾਤਰ ਹੈ ਤੇ ਇਸਨੂੰ ਭਗਤ ਪ੍ਰਹਿਲਾਦ ਕਿਹਾ ਜਾਂਦਾ ਹੈ। ਇਸ ਦੇ ਬਾਰੇ ਪੂਰੀ ਕਹਾਣੀ ਤੁਸੀਂ ਇਸ ਲਿੰਕ ਤੇ ਕਲਿੱਕ ਕਰਕੇ ਪੜ੍ਹ ਸਕਦੇ ਹੋ:-
http://www.sabhyachar.com/sahitt-mith-prahlad.php
ਗੁਰੂ ਗ੍ਰੰਥ ਸਾਹਿਬ ਵਿਚ ਪ੍ਰਹਿਲਾਦ ਦਾ ਨਾਮ ਬਹੁਤ ਸਾਰੇ ਸ਼ਬਦਾਂ ਵਿਚ ਆਇਆ ਹੈ। ਉਦਾਹਰਣ ਵਜੋਂ ਚੌਥੇ ਗੁਰੂ ਸਰੀਰ ਗੁਰੂ ਰਾਮਦਾਸ ਸਾਹਿਬ ਦੇ ਬਿਲਾਵਲ ਰਾਗ ਵਿਚ ਉਚਾਰਨ ਕੀਤੇ ਇੱਕ ਸ਼ਬਦ ਦੀ ਰਹਾਉ ਦੀ ਤੁਕ ਤੇ ਅਰਥ ਹੇਠਾਂ ਦੇ ਰਿਹਾ ਹਾਂ ਜਿਸ ਵਿਚ ਗੁਰੂ ਸਾਹਿਬ ਨੇ ਉਪਦੇਸ਼ ਦਿੱਤਾ ਹੈ ਕਿ ਪ੍ਰਭੂ ਆਪਣੀ ਸ਼ਰਨ ਆਏ ਮਨੁੱਖਾਂ/ਸਿੱਖਾਂ ਨੂੰ ਕਿਵੇਂ ਸੰਸਾਰ ਸਮੁੰਦਰ ਤੋਂ ਪਾਰ ਲੰਘਾ ਦਿੰਦੇ ਹਨ ਤੇ ਆਪਣੇ ਚਰਨਾਂ ਵਿਚ ਲੀਨ ਕਰ ਲੈਂਦੇ ਹਨ ਜਿਵੇਂ ਉਨ੍ਹਾਂ ਨੇ ਪ੍ਰਹਿਲਾਦ ਵਰਗੇ ਭਗਤਾਂ ਨੂੰ ਲੀਨ ਕਰ ਲਿਆ।
ਇਸ ਤੋਂ ਇਹ ਹੀ ਸਮਝ ਆਉਂਦਾ ਹੈ ਕਿ ਗੁਰੂ ਸਾਹਿਬ ਨੇ ਇਸ ਮਿਥਿਹਾਸਿਕ ਚਰਿੱਤਰ ਦੀ ਕਹਾਣੀ ਤੇ ਗੁਰਬਾਣੀ ਦੀ ਮੁਹਰ ਨਹੀਂ ਲਗਾਈ ਹੈ ਬਲਕਿ ਇਸ ਨੂੰ ਸਿਰਫ਼ ਇੱਕ ਉਦਾਹਰਣ ਦੀ ਤਰ੍ਹਾਂ ਇਸਤੇਮਾਲ ਕੀਤਾ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
ਨੋਟ: ਸ਼ਾਇਦ ਤੁਹਾਨੂੰ ਪਤਾ ਹੀ ਹੋਵੇਗਾ ਕਿ ਕਿ ਰਹਾਉ ਦਾ ਅਰਥ ਹੈ ਰੁਕ ਜਾਓ, ਠਹਿਰ ਜਾਓ ਕਿਉਂਕਿ ਰਹਾਉ ਦੀ ਤੁਕ ਵਿਚ ਸ਼ਬਦ ਦਾ ਕੇਂਦਰੀ ਭਾਵ ਹੁੰਦਾ ਹੈ।
————————–
ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ (ਪੰਨਾ 833-34)
ਅਰਥ: ਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ। ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂ) ਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ।੧।ਰਹਾਉ।