who is the spiritual father of sikhs?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ‘ਸਿੱਖ ਰਹਿਤ ਮਰਿਆਦਾ’ ਵਿਚ ‘ਅੰਮ੍ਰਿਤ ਸੰਸਕਾਰ’ ਦੇ ਸਿਰਲੇਖ ਹੇਠਾਂ ਦੱਸਿਆ ਗਿਆ ਹੈ ਕਿ ਅੰਮ੍ਰਿਤ ਛਕਣ ਤੇ ਸਿੱਖ ‘ਖ਼ਾਲਸਾ ਪੰਥ’ ਵਿਚ ਸ਼ਾਮਲ ਹੁੰਦਾ ਹੈ ਤੇ ਉਸ ਦੇ ਧਾਰਮਿਕ ਪਿਤਾ ਗੁਰੂ ਗੋਬਿੰਦ ਸਿੰਘ ਸਾਹਿਬ ਹਨ। ਇਸ ਸੰਬੰਧ ਵਿਚ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰਕੇ ‘ਸਿੱਖ ਰਹਿਤ ਮਰਿਆਦਾ’ ਦੇ ਪੰਨਾ 28 ਤੋਂ 31 ਪੜ੍ਹਨ ਦੀ ਕ੍ਰਿਪਾਲਤਾ ਕਰਨੀ ਜੀ:-
https://sgpc.net/?page_id=653
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
ਨੋਟ: ਆਪ ਦੇਖੋਗੇ ਕਿ ‘ਸਿੱਖ ਰਹਿਤ ਮਰਿਆਦਾ’ ਗੱਲ ਕਰ ਰਹੀ ਹੈ ਅੰਮ੍ਰਿਤ ਛੱਕ ਕੇ ਖ਼ਾਲਸਾ ਪੰਥ ਵਿਚ ਸ਼ਾਮਲ ਹੋਣ ਵਾਲੇ ਸਿੱਖ ਦੀ। ਗੁਰਬਾਣੀ ਅਨੁਸਾਰ ਸਿੱਖ ਦਾ ਸਭ ਕੁੱਝ ਪ੍ਰਭੂ/ਪਰਮਾਤਮਾ/ਅਕਾਲਪੁਰਖ ਹੈ ਕਿਉਂਕਿ ਗੁਰਬਾਣੀ ਸਿੱਖਿਆ ਦੇਂਦੀ ਹੈ:-
ਮਾਝ ਮਹਲਾ ੫ ॥ ਤੂੰ ਮੇਰਾ ਪਿਤਾ ਤੂੰਹੈ ਮੇਰਾ ਮਾਤਾ ॥ ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥ ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਉ ਕੇਹਾ ਕਾੜਾ ਜੀਉ ॥੧॥ (ਪੰਨਾ 103)
ਅਰਥ: ਹੇ ਪ੍ਰਭੂ! ਤੂੰ ਮੇਰਾ ਪਿਉ (ਦੇ ਥਾਂ) ਹੈਂ ਤੂੰ ਹੀ ਮੇਰਾ ਮਾਂ (ਦੇ ਥਾਂ) ਹੈ, ਤੂੰ ਮੇਰਾ ਰਿਸ਼ਤੇਦਾਰ ਹੈਂ ਤੂੰ ਹੀ ਮੇਰਾ ਭਰਾ ਹੈਂ। (ਹੇ ਪ੍ਰਭੂ! ਜਦੋਂ) ਤੂੰ ਹੀ ਸਭ ਥਾਵਾਂ ਤੇ ਮੇਰਾ ਰਾਖਾ ਹੈਂ, ਤਾਂ ਕੋਈ ਡਰ ਮੈਨੂੰ ਪੋਹ ਨਹੀਂ ਸਕਦਾ, ਕੋਈ ਚਿੰਤਾ ਮੇਰੇ ਉੱਤੇ ਜ਼ੋਰ ਨਹੀਂ ਪਾ ਸਕਦੀ।1।
, I think the spiritual father of SIKHS is SHABAD GURU, SATGURU, AKAL PURAKH that guide humans how to be SACHIARA , SPIRITUALLY ENLIGHTENED.