What does above mean?
Please explain.
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
What does above mean?
Please explain.
ਸਤਿਕਾਰ ਯੋਗ ਬਾਨੀ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰਬਾਣੀ ਦੀ ਇੱਕ ਪੰਗਤੀ ‘ਮੋਹਿ ਨ ਬਿਸਾਰਹੁ ਮੈ ਜਨੁ ਤੇਰਾ’ ਲਿੱਖ ਕੇ ਵਿਚਾਰ ਮੰਗੀ ਹੈ ਤੇ ਭਗਤ ਰਵਿਦਾਸ ਜੀ ਬਾਰੇ ਪੁੱਛਿਆ ਹੈ। ਭਗਤ ਰਵਿਦਾਸ ਜੀ ਬਾਰੇ ਤੁਸੀਂ ਹੇਠ ਲਿੱਖੇ ਲਿੰਕ ਤੇ ਕਲਿੱਕ ਕਰਕੇ ਪੜ੍ਹਨ ਦੀ ਕ੍ਰਿਪਾਲਤਾ ਕਰਨੀ ਜੀ:-
https://gurparsad.com/brief-life-of-bhagat-ravidas-ji/
ਭਗਤ ਰਵਿਦਾਸ ਜੀ ਦੇ ਜਿਸ ਸ਼ਬਦ ਦੀ ਤੁਸੀਂ ਵਿਚਾਰ ਮੰਗੀ ਹੈ, ਉਹ ਗੁਰੂ ਗ੍ਰੰਥ ਸਾਹਿਬ ਦੇ ਪੰਨਾ 345 ਤੇ ਸੁਸ਼ੋਭਿਤ ਹੈ। ਸ਼ਬਦ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ।
ਤੁਸੀਂ ਦੇਖੋਗੇ ਕਿ ਪਿਆਰ ਵਿਚ ਭਿੱਜ ਕੇ ਤੇ ਨਿਮਰਤਾ ਦੇ ਘਰ ਵਿਚ ਜਾ ਕੇ, ਭਗਤ ਰਵਿਦਾਸ ਜੀ ਆਪਣੇ ਆਪ ਨੂੰ ਮਾੜਾ ਦੱਸ ਕੇ, ਪ੍ਰਭੂ ਪਰਮਾਤਮਾ ਅੱਗੇ ਅਰਜ਼ੋਈ ਕਰ ਰਹੇ ਹਨ ਕਿ ਮੇਰੀਆਂ ਬਹੁਤ ਸਾਰੀਆਂ ਕੰਮੀਆਂ ਦੇ ਬਾਵਜੂਦ, ਮੈਂ ਤੇਰੀ ਸ਼ਰਨ ਵਿਚ ਆਇਆ ਹਾਂ। ਤੂੰ ਮੇਰੀਆਂ ਕੰਮੀਆਂ ਨੂੰ ਨਾਂਹ ਚਿਤਾਰ ਕੇ ਮੈਨੂੰ ਛੇਤੀ ਆ ਕੇ ਮਿਲ ਤੇ ਦੇਰ ਨਾਂਹ ਕਰ। ਭਗਤ ਰਵਿਦਾਸ ਜੀ ਦੀ ਸਾਰੀ ਬਾਣੀ, ਜੋ ਕਿ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ, ਇਹੋ ਜਿਹੇ ਪਿਆਰ ਦੇ ਵਲਵਲਿਆਂ ਨਾਲ ਭਰਪੂਰ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
————————-
ਰਾਗੁ ਗਉੜੀ ਰਵਿਦਾਸ ਜੀ ਕੇ ਪਦੇ ਗਉੜੀ ਗੁਆਰੇਰੀ ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥ ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ ॥ ਮੇਰਾ ਕਰਮੁ ਕੁਟਿਲਤਾ ਜਨਮੁ ਕੁਭਾਂਤੀ ॥੧॥ ਰਾਮ ਗੁਸਈਆ ਜੀਅ ਕੇ ਜੀਵਨਾ ॥ ਮੋਹਿ ਨ ਬਿਸਾਰਹੁ ਮੈ ਜਨੁ ਤੇਰਾ ॥੧॥ ਰਹਾਉ ॥ ਮੇਰੀ ਹਰਹੁ ਬਿਪਤਿ ਜਨ ਕਰਹੁ ਸੁਭਾਈ ॥ ਚਰਣ ਨ ਛਾਡਉ ਸਰੀਰ ਕਲ ਜਾਈ ॥੨॥ ਕਹੁ ਰਵਿਦਾਸ ਪਰਉ ਤੇਰੀ ਸਾਭਾ ॥ ਬੇਗਿ ਮਿਲਹੁ ਜਨ ਕਰਿ ਨ ਬਿਲਾਂਬਾ ॥੩॥੧॥ {ਪੰਨਾ 345}
ਅਰਥ: ਹੇ ਮੇਰੇ ਰਾਮ! ਹੇ ਮੇਰੇ ਰਾਮ! ਹੇ ਧਰਤੀ ਦੇ ਸਾਈਂ! ਹੇ ਮੇਰੀ ਜਿੰਦ ਦੇ ਆਸਰੇ! ਮੈਨੂੰ ਨਾਹ ਵਿਸਾਰੀਂ, ਮੈਂ ਤੇਰਾ ਦਾਸ ਹਾਂ।1। ਰਹਾਉ।
(ਹੇ ਪ੍ਰਭੂ!) ਦਿਨ ਰਾਤ ਮੈਨੂੰ ਇਹ ਸੋਚ ਰਹਿੰਦੀ ਹੈ (ਮੇਰਾ ਕੀਹ ਬਣੇਗਾ?) ਮਾੜਿਆਂ ਨਾਲ ਮੇਰਾ ਬਹਿਣ-ਖਲੋਣ ਹੈ, ਖੋਟ ਮੇਰਾ (ਨਿੱਤ-ਕਰਮ) ਹੈ; ਮੇਰਾ ਜਨਮ (ਭੀ) ਨੀਵੀਂ ਜਾਤਿ ਵਿਚੋਂ ਹੈ।1।
(ਹੇ ਪ੍ਰਭੂ! ਮੇਰੀ ਇਹ ਬਿਪਤਾ ਕੱਟ; ਮੈਨੂੰ ਸੇਵਕ ਨੂੰ ਚੰਗੀ ਭਾਵਨਾ ਵਾਲਾ ਬਣਾ ਲੈ; ਚਾਹੇ ਮੇਰੇ ਸਰੀਰ ਦੀ ਸੱਤਿਆ ਭੀ ਚਲੀ ਜਾਵੇ, (ਹੇ ਰਾਮ!) ਮੈਂ ਤੇਰੇ ਚਰਨ ਨਹੀਂ ਛੱਡਾਂਗਾ।2।
ਹੇ ਰਵਿਦਾਸ! (ਪ੍ਰਭੂ-ਦਰ ਤੇ) ਆਖ– (ਹੇ ਪ੍ਰਭੂ!) ਮੈਂ ਤੇਰੀ ਸ਼ਰਨ ਪਿਆ ਹਾਂ, ਮੈਨੂੰ ਸੇਵਕ ਨੂੰ ਛੇਤੀ ਮਿਲੋ, ਢਿੱਲ ਨਾਹ ਕਰ।3।1।
ਭਾਵ: ਪ੍ਰਭੂ-ਦਰ ਤੇ ਅਰਦਾਸਿ = ਹੇ ਪ੍ਰਭੂ! ਮੈਂ ਮੰਦ-ਕਰਮੀ ਹਾਂ, ਪਰ ਤੇਰੀ ਸ਼ਰਨ ਆਇਆ ਹਾਂ। ਭੈੜੀ ਸੰਗਤਿ ਤੋਂ ਬਚਾਈ ਰੱਖ।