Why Amrit Vela is so important?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜਿੰਦਰ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਅੰਮ੍ਰਿਤ ਵੇਲੇ ਬਾਰੇ ਸਵਾਲ ਦੇ ਜਵਾਬ ਵਿਚ ਦਾਸ ਦੀ ਸਨਿਮਰਤਾ ਸਹਿਤ ਬੇਨਤੀ ਹੈ ਕਿ ਹੇਠ ਲਿੱਖੀ ਤੁੱਕ ਦਾ ਮੂਲ ਪਾਠ ਤੇ ਅਰਥ ਪੜ੍ਹਨਾ ਤੇ ਵਿਚਾਰਨਾ ਜੀ। ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਜਾਵੇਗਾ।
ਗੱਲ ਕਿਸੇ ਖਾਸ ਸਮੇਂ ਦੀ ਨਹੀਂ ਹੈ, ਗੱਲ ਤਾਂ ਪਰਮਾਤਮਾ/ਅਕਾਲਪੁਰਖ ਨੂੰ ਹਰ ਸਮੇਂ ਆਪਣੇ ਮਨ ਵਿਚ ਵਸਾਉਣ ਦੀ ਹੈ ਤੇ ਰਜ਼ਾ ਵਿਚ ਰਹਿਣ ਤੇ ਗੁਰੂ ਉਪਦੇਸ਼ ਤੇ ਚੱਲ ਕੇ ਆਪਣੇ ਜੀਵਨ ਨੂੰ ਬਦਲਣ ਦੀ ਹੈ, ਤਾਂ ਜੋ ਔਗੁਣਾਂ/ਵਿਕਾਰਾਂ ਕੋਲੋਂ ਛੁਟਕਾਰਾ ਮਿਲ ਜਾਵੇ ਤੇ ਮਨੁੱਖ/ਸਿੱਖ ਇਸ ਜੀਵਨ ਵਿਚ ਹੀ ਮੁਕਤ ਹੋ ਜਾਵੇ।
ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਕੇ ਅੰਮ੍ਰਿਤ ਵੇਲੇ ਦੇ ਵਿਸ਼ੇ ਤੇ ਇੱਕ ਬਹੁਤ ਸੁੰਦਰ ਲੇਖ ਨੂੰ ਪੜ੍ਹਨ ਦੀ ਕ੍ਰਿਪਾਲਤਾ ਕਰਨੀ ਜੀ:-
https://www.sikhmarg.com/2017/1015-amrit-vela.html
ਆਦਰ ਸਹਿਤ,
ਆਪ ਦਾ ਵੀਰ
———————
ਸਿਰੀਰਾਗੁ ਮਹਲਾ ੩ ॥ ਜੇ ਵੇਲਾ ਵਖਤੁ ਵੀਚਾਰੀਐ ਤਾ ਕਿਤੁ ਵੇਲਾ ਭਗਤਿ ਹੋਇ ॥ ਅਨਦਿਨੁ ਨਾਮੇ ਰਤਿਆ ਸਚੇ ਸਚੀ ਸੋਇ ॥ ਇਕੁ ਤਿਲੁ ਪਿਆਰਾ ਵਿਸਰੈ ਭਗਤਿ ਕਿਨੇਹੀ ਹੋਇ ॥ ਮਨੁ ਤਨੁ ਸੀਤਲੁ ਸਾਚ ਸਿਉ ਸਾਸੁ ਨ ਬਿਰਥਾ ਕੋਇ ॥੧॥ ਮੇਰੇ ਮਨ ਹਰਿ ਕਾ ਨਾਮੁ ਧਿਆਇ ॥ ਸਾਚੀ ਭਗਤਿ ਤਾ ਥੀਐ ਜਾ ਹਰਿ ਵਸੈ ਮਨਿ ਆਇ ॥੧॥ ਰਹਾਉ ॥ (ਪੰਨਾ 35)
ਅਰਥ: ਜੇ (ਭਗਤੀ ਕਰਨ ਵਾਸਤੇ) ਕੋਈ ਖ਼ਾਸ ਵੇਲਾ ਕੋਈ ਖ਼ਾਸ ਵਕਤ ਨਿਯਤ ਕਰਨਾ ਵਿਚਾਰਦੇ ਰਹੀਏ, ਤਾਂ ਕਿਸੇ ਵੇਲੇ ਭੀ ਭਗਤੀ ਨਹੀਂ ਹੋ ਸਕਦੀ। ਹਰ ਵੇਲੇ ਹੀ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਿਹਾਂ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਈਦਾ ਹੈ ਤੇ ਸਦਾ-ਥਿਰ ਰਹਿਣ ਵਾਲੀ ਸੋਭਾ ਮਿਲਦੀ ਹੈ। ਉਹ ਕਾਹਦੀ ਭਗਤੀ ਹੋਈ ਜੇ ਇਕ ਖਿਨ ਭਰ ਭੀ ਪਿਆਰਾ ਪਰਮਾਤਮਾ ਵਿੱਸਰ ਜਾਏ? ਜੇ ਇਕ ਸਾਹ ਭੀ ਪਰਮਾਤਮਾ ਦੀ ਯਾਦ ਤੋਂ ਖ਼ਾਲੀ ਨਾਹ ਜਾਏ ਤਾਂ ਸਦਾ-ਥਿਰ ਪ੍ਰਭੂ ਦੇ ਨਾਲ ਜੁੜਿਆਂ ਮਨ ਸ਼ਾਂਤ ਹੋ ਜਾਂਦਾ ਹੈ, ਸਰੀਰ (ਭੀ) ਸ਼ਾਂਤ ਹੋ ਜਾਂਦਾ ਹੈ।1।
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰ। ਸਦਾ-ਥਿਰ ਰਹਿਣ ਵਾਲੀ ਪ੍ਰਭੂ-ਭਗਤੀ ਤਦੋਂ ਹੀ ਹੋ ਸਕਦੀ ਹੈ ਜਦੋਂ (ਸਿਮਰਨ ਦੀ ਬਰਕਤਿ ਨਾਲ) ਪਰਮਾਤਮਾ ਮਨੁੱਖ ਦੇ ਮਨ ਵਿਚ ਆ ਵੱਸੇ।1। ਰਹਾਉ।
Thanks for the article veerji🙏
I have one question.These days are Shahidi de din.If we live in a western country ,where Christmas is celebrated by majority,if someone invites us then can we attend the get together or party on 24 December.Please answer🙏
Dear Sister,
Waheguru ji ka Khalsa, Waheguru ji ki Fateh!
Yours is a difficult question. On one side Guru is there and on the other side it is world.
The Guru teaches us to remain one with Him and at the same time doesn’t prohibit us from dealing with worldly matters. However, his guidance is that we should not get attached with the same. Please read the following stanzas of the Shabad and their meaning:-
ਆਸਾ ਮਹਲਾ ੫ ॥ ਸਾਚਿ ਨਾਮਿ ਮੇਰਾ ਮਨੁ ਲਾਗਾ ॥ ਲੋਗਨ ਸਿਉ ਮੇਰਾ ਠਾਠਾ ਬਾਗਾ ॥੧॥ ਬਾਹਰਿ ਸੂਤੁ ਸਗਲ ਸਿਉ ਮਉਲਾ ॥ ਅਲਿਪਤੁ ਰਹਉ ਜੈਸੇ ਜਲ ਮਹਿ ਕਉਲਾ ॥੧॥ ਰਹਾਉ ॥ ਮੁਖ ਕੀ ਬਾਤ ਸਗਲ ਸਿਉ ਕਰਤਾ ॥ ਜੀਅ ਸੰਗਿ ਪ੍ਰਭੁ ਅਪੁਨਾ ਧਰਤਾ ॥੨॥ (ਪੰਨਾ 384)
ਅਰਥ: (ਹੇ ਭਾਈ!) ਦੁਨੀਆ ਨਾਲ ਵਰਤਣ-ਵਿਹਾਰ ਸਮੇ ਮੈਂ ਸਭਨਾਂ ਨਾਲ ਪਿਆਰ ਵਾਲਾ ਸੰਬੰਧ ਰੱਖਦਾ ਹਾਂ, (ਪਰ ਦੁਨੀਆ ਨਾਲ ਵਰਤਦਾ ਹੋਇਆ ਭੀ ਦੁਨੀਆ ਨਾਲ ਇਉਂ) ਨਿਰਲੇਪ ਰਹਿੰਦਾ ਹਾਂ ਜਿਵੇਂ ਪਾਣੀ ਵਿਚ (ਟਿਕਿਆ ਹੋਇਆ ਭੀ) ਕੌਲ-ਫੁੱਲ (ਪਾਣੀ ਤੋਂ ਨਿਰਲੇਪ ਰਹਿੰਦਾ ਹੈ) ।1। ਰਹਾਉ।
(ਹੇ ਭਾਈ!) ਮੇਰਾ ਮਨ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ (ਸਦਾ) ਜੁੜਿਆ ਰਹਿੰਦਾ ਹੈ, ਦੁਨੀਆ ਦੇ ਲੋਕਾਂ ਨਾਲ ਮੇਰਾ ਉਤਨਾ ਕੁ ਹੀ ਵਰਤਣ-ਵਿਹਾਰ ਹੈ ਜਿਤਨੇ ਦੀ ਅੱਤ ਜ਼ਰੂਰੀ ਲੋੜ ਪੈਂਦੀ ਹੈ।1।
(ਹੇ ਭਾਈ!) ਮੈਂ ਸਭ ਲੋਕਾਂ ਨਾਲ (ਲੋੜ ਅਨੁਸਾਰ) ਮੂੰਹੋਂ ਤਾਂ ਗੱਲਾਂ ਕਰਦਾ ਹਾਂ (ਪਰ ਕਿਤੇ ਮੋਹ ਵਿਚ ਆਪਣੇ ਮਨ ਨੂੰ ਫਸਣ ਨਹੀਂ ਦੇਂਦਾ) ਆਪਣੇ ਹਿਰਦੇ ਵਿਚ ਮੈਂ ਸਿਰਫ਼ ਆਪਣੇ ਪਰਮਾਤਮਾ ਨੂੰ ਹੀ ਟਿਕਾਈ ਰੱਖਦਾ ਹਾਂ।2।
Hope it will help you to take a decision. About the Shahidi week please read the history as indicated by Prof. Sahib Singh ji.
If you have any further question, please do ask.
Regards,
Your Brother
————————-
ਪ੍ਰੋਫੈਸਰ ਸਾਹਿਬ ਸਿੰਘ ਜੀ ਅਨੁਸਾਰ ਗੁਰੂ ਗੋਬਿੰਦ ਸਿੰਘ ਸਾਹਿਬ ਨੇ ਛੇ ਸੱਤ ਪੋਹ ਦੀ ਵਿਚਕਾਰਲੀ ਰਾਤ (20-21 ਦਿਸੰਬਰ, 1704) ਨੂੰ ਆਨੰਦਪੁਰ ਸਾਹਿਬ ਛੋੜਿਆ ਸੀ। ਅੱਠ ਪੋਹ (22 ਦਿਸੰਬਰ, 1704) ਨੂੰ ਚਮਕੌਰ ਸਾਹਿਬ ਦੋਵੇਂ ਵੱਡੇ ਸਾਹਿਬਜ਼ਾਦੇ ਸ਼ਹੀਦ ਹੋ ਗਏ ਸਨ ਤੇ ਦੋਵੇਂ ਛੋਟੇ ਸਾਹਿਬਜ਼ਾਦੇ ਤੇਰ੍ਹਾਂ ਪੋਹ (27 ਦਿਸੰਬਰ, 1704) ਨੂੰ ਦਿਵਾਰਾਂ ਵਿਚ ਚਿਣ ਕੇ ਸ਼ਹੀਦ ਕਰ ਦਿੱਤੇ ਗਏ ਸਨ। ਮਾਤਾ ਗੁਜਰੀ ਜੀ ਵੀ ਇਸੇ ਦਿਨ ਚਲੇ ਗਏ ਸਨ। ਕਿਉਂਕਿ ਗੁਰੂ ਸਾਹਿਬ ਦੇ ਆਨੰਦਪੁਰ ਸਾਹਿਬ ਛੱਡਣ ਦੇ ਇੱਕ ਹਫ਼ਤੇ ਵਿਚ ਹੀ ਸਾਰਾ ਕੁਝ ਹੋ ਗਿਆ ਸੀ ਇਸ ਲਈ ਸ਼ਹੀਦੀ ਦਿਨ 20 ਦਿਸੰਬਰ ਤੋਂ 27 ਦਿਸੰਬਰ ਹਨ ਜੀ।
Thankyou so much veerji🙏