Why do I keep thinking about the one thing I don’t have, even though I have many good things, and how can I stop this?
Why do I keep thinking about the one thing I don’t have, even though I have many good things, and how can I stop this?
Share
ਸਤਿਕਾਰ ਯੋਗ ਹੈਪੀ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ।।
ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਗਉੜੀ ਰਾਗ ਵਿਚ, ਪੰਜਵੇਂ ਗੁਰੂ ਸਰੀਰ, ਗੁਰੂ ਅਰਜਨ ਸਾਹਿਬ ਦਾ ਉਚਾਰਨ ਕੀਤਾ ਇੱਕ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 212 ਤੇ ਸੁਸ਼ੋਭਿਤ ਹੈ, ਅਤੇ ਉਸ ਦੇ ਅਰਥ ਹੇਠਾਂ ਦੇ ਰਿਹਾ ਹੈ।
ਇਸ ਵਿਚ ਗੁਰੂ ਸਾਹਿਬ ਫੁਰਮਾਉਂਦੇ ਹਨ ਕਿ ‘ਅਗਿਆਨੀ ਮਾਨੁਖੁ ਭਇਆ ਜੋ ਨਾਹੀ ਸੋ ਲੋਰੈ॥’ ਅਰਥਾਤ ਮਾਇਆ ਦੇ ਪ੍ਰਭਾਵ ਹੇਠ ਅਗਿਆਨੀ ਮਨੁੱਖ ਉਹ ਚੀਜ਼ ਲਭਦਾ ਹੈ, ਜੋ ਨਾਲ ਨਿਭਣੀ ਨਹੀਂ ਹੈ। ਗੁਰੂ ਸਾਹਿਬ, ਅਗਿਆਨੀ ਤੋਂ ਗਿਆਨੀ ਬਣ ਕੇ, ਮਾਇਆ ਦੇ ਪ੍ਰਭਾਵ ਤੋਂ ਬਚਣ ਲਈ, ਸਾਧ ਸੰਗਤ ਵਿਚ ਸ਼ਾਮਲ ਹੋਣਾ ਹੀ ਇੱਕੋ ਇੱਕ ਰਸਤਾ ਦੱਸਦੇ ਹਨ।
ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
——————-
ਗਉੜੀ ਮਹਲਾ ੫ ॥ ਹੈ ਕੋਈ ਐਸਾ ਹਉਮੈ ਤੋਰੈ ॥ ਇਸੁ ਮੀਠੀ ਤੇ ਇਹੁ ਮਨੁ ਹੋਰੈ ॥੧॥ ਰਹਾਉ ॥ ਅਗਿਆਨੀ ਮਾਨੁਖੁ ਭਇਆ ਜੋ ਨਾਹੀ ਸੋ ਲੋਰੈ ॥ ਰੈਣਿ ਅੰਧਾਰੀ ਕਾਰੀਆ ਕਵਨ ਜੁਗਤਿ ਜਿਤੁ ਭੋਰੈ ॥੧॥ ਭ੍ਰਮਤੋ ਭ੍ਰਮਤੋ ਹਾਰਿਆ ਅਨਿਕ ਬਿਧੀ ਕਰਿ ਟੋਰੈ ॥ ਕਹੁ ਨਾਨਕ ਕਿਰਪਾ ਭਈ ਸਾਧਸੰਗਤਿ ਨਿਧਿ ਮੋਰੈ ॥੨॥੧੨॥੧੫੦॥ {ਪੰਨਾ 212}
ਅਰਥ: (ਹੇ ਭਾਈ!) ਕਿਤੇ ਕੋਈ ਅਜੇਹਾ ਮਨੁੱਖ ਭੀ ਮਿਲ ਜਾਇਗਾ ਜੋ (ਮੇਰੇ) ਇਸ ਮਨ ਨੂੰ ਇਸ ਮਿੱਠੀ (ਲੱਗਣ ਵਾਲੀ ਮਾਇਆ ਦੇ ਮੋਹ) ਤੋਂ ਰੋਕ ਸਕੇ?।1। ਰਹਾਉ।
(ਹੇ ਭਾਈ! ਇਸ ਮਿੱਠੀ ਦੇ ਅਸਰ ਹੇਠ) ਮਨੁੱਖ ਆਪਣੀ ਅਕਲ ਗਵਾ ਬੈਠਾ ਹੈ (ਕਿਉਂਕਿ) ਜੇਹੜੀ (ਸਦਾ ਨਾਲ ਨਿਭਣ ਵਾਲੀ) ਨਹੀਂ ਹੈ ਉਸੇ ਨੂੰ ਭਾਲਦਾ ਫਿਰਦਾ ਹੈ। (ਮਨੁੱਖ ਦੇ ਮਨ ਵਿਚ ਮਾਇਆ ਦੇ ਮੋਹ ਦੀ) ਕਾਲੀ ਹਨੇਰੀ ਰਾਤ ਪਈ ਹੋਈ ਹੈ। (ਹੇ ਭਾਈ!) ਉਹ ਕੇਹੜਾ ਤਰੀਕਾ ਹੋ ਸਕਦਾ ਹੈ ਜਿਸ ਨਾਲ (ਇਸ ਦੇ ਅੰਦਰ ਗਿਆਨ ਦਾ) ਦਿਨ ਚੜ੍ਹ ਪਏ?।1।
ਹੇ ਨਾਨਕ! ਆਖ– (ਮਿੱਠੀ ਮਾਇਆ ਦੇ ਮੋਹ ਤੋਂ ਮਨ ਨੂੰ ਰੋਕ ਸਕਣ ਵਾਲੇ ਦੀ) ਅਨੇਕਾਂ ਤਰੀਕਿਆਂ ਨਾਲ ਭਾਲ ਕਰਦਾ ਕਰਦਾ ਤੇ ਭਟਕਦਾ ਭਟਕਦਾ ਮੈਂ ਥੱਕ ਗਿਆ (ਤਦੋਂ ਪ੍ਰਭੂ ਦੀ ਮੇਰੇ ਉਤੇ) ਮਿਹਰ ਹੋਈ (ਹੁਣ) ਸਾਧ ਸੰਗਤਿ ਹੀ ਮੇਰੇ ਵਾਸਤੇ (ਉਹਨਾਂ ਸਾਰੇ ਗੁਣਾਂ ਦਾ) ਖ਼ਜ਼ਾਨਾ ਹੈ (ਜਿਨ੍ਹਾਂ ਦੀ ਬਰਕਤਿ ਨਾਲ ਮਿੱਠੀ ਮਾਇਆ ਦੇ ਮੋਹ ਤੋਂ ਮਨ ਰੁਕ ਸਕਦਾ ਹੈ) ।2।12। 150।
Make a conscious effort to change this mental practice by constantly reminding your mind. This is a mental exercise you need to do.