Why do people ask questions implying that Sikhs are Hindus?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਨਿਰਭਉ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਸਤਿਕਾਰ ਯੋਗ ਵਿਦਵਾਨ ਵੀਰ ਕੰਡੋਲਾ ਸਾਹਿਬ ਨੇ ਸੰਖੇਪ ਵਿਚ ਬਹੁਤ ਸੁੰਦਰ ਜਵਾਬ ਦਿੱਤਾ ਹੈ।
ਦਾਸ ਤੁਹਾਨੂੰ ਬੇਨਤੀ ਕਰਦਾ ਹੈ ਕਿ ਹੇਠ ਲਿੱਖੇ ਲਿੰਕ ਤੇ ਕਲਿੱਕ ਕਰਕੇ ਆਪਣੇ ਸਵਾਲ ਦੇ ਵਿਸ਼ੇ ਤੇ ਇੱਕ ਬਹੁਤ ਸੁੰਦਰ ਲੇਖ ਪੜ੍ਹਨ ਦੀ ਕ੍ਰਿਪਾਲਤਾ ਕਰਨੀ ਜੀ:-
https://www.sikhmarg.com/english/The-Sikhs.html
ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਨੇ ਭਗਤ ਕਬੀਰ ਜੀ ਦੇ ਇੱਕ ਸ਼ਬਦ ਦੀ ਵਿਆਖਿਆ ਕਰਦੇ ਹੋਏ ਗੁਰੂ ਗ੍ਰੰਥ ਸਾਹਿਬ ਦੇ ਪੰਨਾ 1136 ਤੇ ਇੱਕ ਸ਼ਬਦ ਉਚਾਰਨ ਕੀਤਾ ਹੈ ਜਿਸ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤਾ ਹੈ। ਗੁਰੂ ਸਾਹਿਬ ਸਪਸ਼ਟ ਕਰਦੇ ਹਨ ਕਿ ਆਤਮਕ ਜੀਵਨ ਦੀ ਅਗਵਾਈ ਵਾਸਤੇ ਨਾਂਹ ਅਸੀਂ ਹਿੰਦੂ ਤੇ ਨਾਂਹ ਹੀ ਮੁਸਲਮਾਨ ਦੇ ਮੁਥਾਜ ਹਾਂ ਕਿਉਂਕਿ ਅਸੀਂ ਗੁਰੂ ਸਾਹਿਬ ਦੇ ਉਪਦੇਸ਼ ਤੇ ਚੱਲ ਕੇ ਅਕਾਲਪੁਰਖ/ਪਰਮੇਸ਼ਰ/ਪਰਮਾਤਮਾ/ਪ੍ਰਭੂ ਨਾਲ ਸਿੱਧੀ ਸਾਂਝ ਪਾਉਣੀ ਹੈ ਤੇ ਆਪਣੇ ਜੀਵਨ ਵਿਚੋਂ ਔਗੁਣਾਂ/ਵਿਕਾਰਾਂ ਤੋਂ ਛੁਟਕਾਰਾ ਪਾ ਕੇ ਜੀਵਨ ਮੁਕਤ ਹੋਣਾ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
—————————
ਭੈਰਉ ਮਹਲਾ ੫ ॥ ਵਰਤ ਨ ਰਹਉ ਨ ਮਹ ਰਮਦਾਨਾ ॥ ਤਿਸੁ ਸੇਵੀ ਜੋ ਰਖੈ ਨਿਦਾਨਾ ॥੧॥ ਏਕੁ ਗੁਸਾਈ ਅਲਹੁ ਮੇਰਾ ॥ ਹਿੰਦੂ ਤੁਰਕ ਦੁਹਾਂ ਨੇਬੇਰਾ ॥੧॥ ਰਹਾਉ ॥ ਹਜ ਕਾਬੈ ਜਾਉ ਨ ਤੀਰਥ ਪੂਜਾ ॥ ਏਕੋ ਸੇਵੀ ਅਵਰੁ ਨ ਦੂਜਾ ॥੨॥ ਪੂਜਾ ਕਰਉ ਨ ਨਿਵਾਜ ਗੁਜਾਰਉ ॥ ਏਕ ਨਿਰੰਕਾਰ ਲੇ ਰਿਦੈ ਨਮਸਕਾਰਉ ॥੩॥ ਨਾ ਹਮ ਹਿੰਦੂ ਨ ਮੁਸਲਮਾਨ ॥ ਅਲਹ ਰਾਮ ਕੇ ਪਿੰਡੁ ਪਰਾਨ ॥੪॥ ਕਹੁ ਕਬੀਰ ਇਹੁ ਕੀਆ ਵਖਾਨਾ ॥ ਗੁਰ ਪੀਰ ਮਿਲਿ ਖੁਦਿ ਖਸਮੁ ਪਛਾਨਾ ॥੫॥੩॥ {ਪੰਨਾ 1136}
ਅਰਥ: ਹੇ ਭਾਈ! (ਆਤਮਕ ਜੀਵਨ ਦੀ ਅਗਵਾਈ ਦੇ ਸੰਬੰਧ ਵਿਚ) ਮੈਂ ਹਿੰਦੂ ਅਤੇ ਤੁਰਕ ਦੋਹਾਂ ਨਾਲੋਂ ਹੀ ਸਾਂਝ ਮੁਕਾ ਲਈ ਹੈ। ਮੇਰਾ ਤਾਂ ਸਿਰਫ਼ ਉਹ ਹੈ (ਜਿਸ ਨੂੰ ਹਿੰਦੂ) ਗੁਸਾਈਂ (ਆਖਦਾ ਹੈ ਅਤੇ ਜਿਸ ਨੂੰ ਮੁਸਲਮਾਨ) ਅੱਲਾ (ਆਖਦਾ ਹੈ) ।1। ਰਹਾਉ।
ਹੇ ਭਾਈ! ਨਾਹ ਮੈਂ (ਹਿੰਦੂ ਦੇ) ਵਰਤਾਂ ਦਾ ਆਸਰਾ ਲੈਂਦਾ ਹਾਂ, ਨਾਹ ਮੈਂ (ਮੁਸਲਮਾਨ ਦੇ) ਰਮਜ਼ਾਨ ਦੇ ਮਹੀਨੇ (ਵਿਚ ਰੱਖੇ ਰੋਜ਼ਿਆਂ ਦਾ) । ਮੈਂ ਤਾਂ (ਸਿਰਫ਼) ਉਸ ਪਰਮਾਤਮਾ ਨੂੰ ਸਿਮਰਦਾ ਹਾਂ ਜਿਹੜਾ ਆਖ਼ਿਰ (ਹਰੇਕ ਦੀ) ਰੱਖਿਆ ਕਰਦਾ ਹੈ।1।
ਹੇ ਭਾਈ! ਮੈਂ ਨਾਹ ਕਾਬੇ ਦਾ ਹੱਜ ਕਰਨ ਜਾਂਦਾ ਹਾਂ (ਜਿਵੇਂ ਮੁਸਲਮਾਨ ਜਾਂਦੇ ਹਨ) , ਨਾਹ ਮੈਂ (ਹਿੰਦੂਆਂ ਵਾਂਗ) ਤੀਰਥਾਂ ਤੇ ਪੂਜਾ ਕਰਨ ਜਾਂਦਾ ਹਾਂ। ਮੈਂ ਤਾਂ ਸਿਰਫ਼ ਇੱਕ ਪਰਮਾਤਮਾ ਨੂੰ ਸਿਮਰਦਾ ਹਾਂ, ਕਿਸੇ ਹੋਰ ਦੂਜੇ ਨੂੰ ਨਹੀਂ (ਸਿਮਰਦਾ) ।2।
ਹੇ ਭਾਈ! ਮੈਂ ਨਾਹ (ਹਿੰਦੂਆਂ ਵਾਂਗ ਵੇਦ-) ਪੂਜਾ ਕਰਦਾ ਹਾਂ, ਨਾਹ (ਮੁਸਲਮਾਨ ਵਾਂਗ) ਨਿਮਾਜ਼ ਪੜ੍ਹਦਾ ਹਾਂ। ਮੈਂ ਤਾਂ ਸਿਰਫ਼ ਨਿਰੰਕਾਰ ਨੂੰ ਹਿਰਦੇ ਵਿਚ ਵਸਾ ਕੇ (ਉਸ ਅੱਗੇ) ਸਿਰ ਨਿਵਾਂਦਾ ਹਾਂ।3।
ਹੇ ਭਾਈ! (ਆਤਮਕ ਜੀਵਨ ਦੀ ਅਗਵਾਈ ਵਾਸਤੇ) ਨਾਹ ਅਸੀਂ ਹਿੰਦੂ (ਦੇ ਮੁਥਾਜ) ਹਾਂ, ਨਾਹ ਅਸੀਂ ਮੁਸਲਮਾਨ (ਦੇ ਮੁਥਾਜ) ਹਾਂ। ਸਾਡੇ ਇਹ ਸਰੀਰ ਸਾਡੀ ਇਹ ਜਿੰਦ (ਉਸ ਪਰਮਾਤਮਾ) ਦੇ ਦਿੱਤੇ ਹੋਏ ਹਨ (ਜਿਸ ਨੂੰ ਮੁਸਲਮਾਨ) ਅੱਲਾ (ਆਖਦਾ ਹੈ, ਜਿਸ ਨੂੰ ਹਿੰਦੂ) ਰਾਮ (ਆਖਦਾ ਹੈ) ।4।
ਹੇ ਕਬੀਰ! ਆਖ– (ਹੇ ਭਾਈ!) ਮੈਂ ਤਾਂ ਇਹ ਗੱਲ ਖੋਲ੍ਹ ਕੇ ਦੱਸਦਾ ਹਾਂ ਕਿ ਮੈਂ ਆਪਣੇ ਗੁਰੂ-ਪੀਰ ਨੂੰ ਮਿਲ ਕੇ ਆਪਣੇ ਖਸਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਰੱਖੀ ਹੈ।5।3।
Thanks Sir
A SIKH IS A SIKH THAT LIVE THE TEACHINGS OF SGGSJI , NOTHING ELSE PERIOD.