Why do some people wear religious articles without following their teachings? Why do some with long beards show evilness in their hearts? Why do many want to appear religious but lack mercy towards others? Why do those who truly know accept their flaws, yet those who appear religious often don't? Why do some who keep the five Ks become overconfident and act contrary to their principles? How can one avoid this?
Why do some people wear religious articles without following their teachings? Why do some with long beards show evilness in their hearts? Why do many want to appear religious but lack mercy towards others? Why do those who truly know accept their flaws, yet those who appear religious often don't? Why do some who keep the five Ks become overconfident and act contrary to their principles? How can one avoid this?
Share
maybe after taking pahul they’re in the beginning class but will surely attain by His grace the nirvaan awastha
Paramjitji great question. Those who take KHANDE DEE PAHUL without taking AMRIT do all you mentioned. GURU says AMRIT BANI HARR HAR TEREE. They never took AMRIT OF BANI. Those who take AMRIT OF BANI become BANI, IVE BANI IN EVERYDAY LIFE. They never do all you mentioned. Taking KHANDE DEE PAHUL and boast I am AMRITDHAREE is false.
ਸਤਿਕਾਰ ਯੋਗ ਪਰਮਜੀਤ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਜਿਹੋ ਜਿਹੇ ਭੇਖਧਾਰੀ ਮਨੁੱਖਾਂ ਬਾਰੇ ਤੁਸੀਂ ਆਪਣੇ ਪ੍ਰਸ਼ਨ ਵਿਚ ਲਿੱਖਿਆ ਹੈ, ਉਨ੍ਹਾਂ ਬਾਰੇ ਗੁਰੂ ਸਾਹਿਬ ਕਹਿੰਦੇ ਹਨ ਕਿ ਉਹ ਬਾਹਰੋਂ ਤਾਂ ਸਾਧ ਦਿੱਸਦੇ ਹਨ ਪਰ ਮਨੋਂ ਮੈਲੇ ਤੇ ਨਿਰਦਈ ਹਨ ਤੇ ਅਸਲ ਵਿਚ ਚੋਰ ਹਨ ਕਿਉਂਕਿ ਉਨ੍ਹਾਂ ਦੇ ਮਨ ਮਾਇਆ ਵਿਚ ਫ਼ਸੇ ਹੋਏ ਹਨ:-
ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥ ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥ ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥੩॥ (ਪੰਨਾ 751) ਅਰਥਾਤ:(ਬਗੁਲੇ ਵੇਖਣ ਨੂੰ ਚਿੱਟੇ ਹਨ, ਤੀਰਥਾਂ ਉਤੇ ਭੀ ਨਿਵਾਸ ਰੱਖਦੇ ਹਨ, ਪਰ ਸਮਾਧੀ ਲਾ ਕੇ ਮੱਛੀਆਂ ਹੀ ਫੜਦੇ ਹਨ, ਤਿਵੇਂ ਹੀ) ਜਿਨ੍ਹਾਂ ਦੇ ਕੱਪੜੇ ਤਾਂ ਚਿੱਟੇ ਹਨ ਪਰ ਮਨ ਮੈਲੇ ਹਨ ਤੇ ਨਿਰਦਈ ਹਨ ਉਹਨਾਂ ਦੇ ਮੂੰਹੋਂ (ਆਖਣ ਨਾਲ ਮਨ ਵਿਚ) ਪ੍ਰਭੂ ਦਾ ਨਾਮ ਪਰਗਟ ਨਹੀਂ ਹੁੰਦਾ ਉਹ (ਬਾਹਰੋਂ ਸਾਧ ਦਿੱਸਦੇ ਹਨ ਅਸਲ ਵਿਚ) ਚੋਰ ਹਨ, ,ਉਹ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ।੩।
ਗੁਰੂ ਗ੍ਰੰਥ ਸਾਹਿਬ ਦੇ ਪੰਨਾ 488 ਤੇ ਸ਼ੇਖ ਫ਼ਰੀਦ ਜੀ ਫੁਰਮਾਉਂਦੇ ਹਨ ਕਿ ਜਿਨ੍ਹਾਂ ਮਨੁੱਖਾਂ ਨੂੰ ਰੱਬ ਦਾ ਨਾਮ ਭੁੱਲ ਗਿਆ ਹੈ, ਉਹ ਧਰਤੀ ਤੇ ਭਾਰ ਹੀ ਹਨ:-
ਆਸਾ ਸੇਖ ਫਰੀਦ ਜੀਉ ਕੀ ਬਾਣੀ ੴ ਸਤਿਗੁਰ ਪ੍ਰਸਾਦਿ ॥ ਦਿਲਹੁ ਮੁਹਬਤਿ ਜਿੰਨ੍ਹ੍ਹ ਸੇਈ ਸਚਿਆ ॥ ਜਿਨ੍ਹ੍ਹ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥੧॥ ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥ ਵਿਸਰਿਆ ਜਿਨ੍ਹ੍ਹ ਨਾਮੁ ਤੇ ਭੁਇ ਭਾਰੁ ਥੀਏ ॥੧॥ ਰਹਾਉ ॥ ਅਰਥਾਤ: ਜੋ ਮਨੁੱਖ ਰੱਬ ਦੇ ਪਿਆਰ ਵਿਚ ਰੱਤੇ ਹੋਏ ਹਨ, ਜੋ ਮਨੁੱਖ ਰੱਬ ਦੇ ਦੀਦਾਰ ਵਿਚ ਰੰਗੇ ਹੋਏ ਹਨ, (ਉਹੀ ਅਸਲ ਮਨੁੱਖ ਹਨ) ; ਪਰ ਜਿਨ੍ਹਾਂ ਨੂੰ ਰੱਬ ਦਾ ਨਾਮ ਭੁੱਲ ਗਿਆ ਹੈ ਉਹ ਮਨੁੱਖ ਧਰਤੀ ਉੱਤੇ ਨਿਰਾ ਭਾਰ ਹੀ ਹਨ।1। ਰਹਾਉ।
ਜਿਨ੍ਹਾਂ ਮਨੁੱਖਾਂ ਦਾ ਰੱਬ ਨਾਲ ਦਿਲੋਂ ਪਿਆਰ ਹੈ, ਉਹੀ ਸੱਚੇ ਆਸ਼ਕ ਹਨ; ਪਰ ਜਿਨ੍ਹਾਂ ਦੇ ਮਨ ਵਿਚ ਹੋਰ ਹੈ ਤੇ ਮੂੰਹੋਂ ਕੁਝ ਹੋਰ ਆਖਦੇ ਹਨ ਉਹ ਕੱਚੇ (ਆਸ਼ਕ) ਆਖੇ ਜਾਂਦੇ ਹਨ।1।
ਤੁਸੀਂ ਦੇਖ ਸਕਦੇ ਹੋ ਕਿ ਭੇਖਧਾਰੀਆਂ ਦੀ ਸਿੱਖੀ ਵਿਚ ਕੋਈ ਮਹੱਤਤਾ/ਜਗ੍ਹਾ ਨਹੀਂ ਹੈ ਤੇ ਉਹ ਮਨੁੱਖ ਹੀ ਪ੍ਰਵਾਨ ਹਨ ਜਿਨ੍ਹਾਂ ਨੂੰ ਰੱਬ ਨਾਲ ਮਨੋਂ ਪਿਆਰ ਹੈ।
ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਤੁਹਾਡਾ ਵੀਰ