Why do we have to do Ardas? Why do we stand up for performing Ardas? ਸਾਨੂੰ ਅਰਦਾਸ ਕਿਉਂ ਕਰਨੀ ਪੈਂਦੀ ਹੈ? ਅਸੀਂ ਅਰਦਾਸ ਕਰਨ ਲਈ ਕਿਉਂ ਖੜੇ ਹੁੰਦੇ ਹਾਂ?
Why do we have to do Ardas? Why do we stand up for performing Ardas? ਸਾਨੂੰ ਅਰਦਾਸ ਕਿਉਂ ਕਰਨੀ ਪੈਂਦੀ ਹੈ? ਅਸੀਂ ਅਰਦਾਸ ਕਰਨ ਲਈ ਕਿਉਂ ਖੜੇ ਹੁੰਦੇ ਹਾਂ?
Share

ਸਤਿਕਾਰ ਯੋਗ ਭੈਣ ਹਰਬਖਸ਼ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਪੁੱਛਿਆ ਹੈ ਕਿ ਸਾਨੂੰ ਅਰਦਾਸ ਕਿਉਂ ਕਰਨੀ ਪੈਂਦੀ ਹੈ? ਅਸੀਂ ਅਰਦਾਸ ਕਰਨ ਲਈ ਖੜ੍ਹੇ ਕਿਉਂ ਹੁੰਦੇ ਹਾਂ?
ਅਰਦਾਸ, ਫ਼ਾਰਸੀ ਦੇ ਲਫ਼ਜ਼ ਅਰਜ਼ਦਾਸ਼ਤ, ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨਾ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਅਰਦਾਸ ਲਫ਼ਜ਼ ਗੁਰੂ ਗ੍ਰੰਥ ਸਾਹਿਬ ਵਿਚ ਬਹੁਤ ਵਾਰੀ ਆਉਂਦਾ ਹੈ।
ਆਮ ਪੜ੍ਹੀ ਜਾਣ ਵਾਲੀ ਬਾਣੀ ‘ਸੁਖਮਨੀ ਸਾਹਿਬ’, ਜੋ ਕਿ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਵਲੋਂ ਉਚਾਰਨ ਕੀਤੀ ਗਈ, ਤੇ ਗੁਰੂ ਗ੍ਰੰਥ ਸਾਹਿਬ ਦੇ ਪੰਨਾ 262 ਤੋਂ 296 ਤੇ ਸੁਸ਼ੋਭਿਤ ਹੈ, ਗੁਰੂ ਸਾਹਿਬ ਇੱਕ ਅਰਦਾਸ ਕਰਦੇ ਹਨ:-
ਤੂ ਠਾਕੁਰੁ ਤੁਮ ਪਹਿ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੀ ਰਾਸਿ ॥ ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥ ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥ ਕੋਇ ਨ ਜਾਨੈ ਤੁਮਰਾ ਅੰਤੁ ॥ ਊਚੇ ਤੇ ਊਚਾ ਭਗਵੰਤ ॥ ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥ ਤੁਮ ਤੇ ਹੋਇ ਸੁ ਆਗਿਆਕਾਰੀ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥ ਨਾਨਕ ਦਾਸ ਸਦਾ ਕੁਰਬਾਨੀ ॥੮॥੪॥ {ਪੰਨਾ 268}
ਅਰਥ: (ਹੇ ਪ੍ਰਭੂ!) ਤੂੰ ਮਾਲਿਕ ਹੈਂ (ਸਾਡੀ ਜੀਵਾਂ ਦੀ) ਅਰਜ਼ ਤੇਰੇ ਅੱਗੇ ਹੀ ਹੈ, ਇਹ ਜਿੰਦ ਤੇ ਸਰੀਰ (ਜੋ ਤੂੰ ਸਾਨੂੰ ਦਿੱਤਾ ਹੈ) ਸਭ ਤੇਰੀ ਹੀ ਬਖ਼ਸ਼ੀਸ਼ ਹੈ।
ਤੂੰ ਸਾਡਾ ਮਾਂ ਪਿਉ ਹੈਂ, ਅਸੀਂ ਤੇਰੇ ਬਾਲ ਹਾਂ, ਤੇਰੀ ਮੇਹਰ (ਦੀ ਨਜ਼ਰ) ਵਿਚ ਬੇਅੰਤ ਸੁਖ ਹਨ।
ਕੋਈ ਤੇਰਾ ਅੰਤ ਨਹੀਂ ਪਾ ਸਕਦਾ, (ਕਿਉਂਕਿ) ਤੂੰ ਸਭ ਤੋਂ ਉੱਚਾ ਭਗਵਾਨ ਹੈਂ।
(ਜਗਤ ਦੇ) ਸਾਰੇ ਪਦਾਰਥ ਤੇਰੇ ਹੀ ਹੁਕਮ ਵਿਚ ਟਿਕੇ ਹੋਏ ਹਨ; ਤੇਰੀ ਰਚੀ ਹੋਈ ਸ੍ਰਿਸ਼ਟੀ ਤੇਰੀ ਹੀ ਆਗਿਆ ਵਿਚ ਤੁਰ ਰਹੀ ਹੈ।
ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ = ਇਹ ਤੂੰ ਆਪ ਹੀ ਜਾਣਦਾ ਹੈਂ। ਹੇ ਨਾਨਕ! (ਆਖ, ਹੇ ਪ੍ਰਭੂ!) ਤੇਰੇ ਸੇਵਕ (ਤੈਥੋਂ) ਸਦਾ ਸਦਕੇ ਜਾਂਦੇ ਹਨ।8।4।
ਇਹ ਹਰ ਸਿੱਖ ਦੀ ਆਪਣੀ ਇੱਕ ਅਰਦਾਸ ਹੈ ਜੋ ਸਿੱਖ ਕਦੇ ਵੀ ਆਪਣੇ ਮਨ ਵਿਚ ਕਰ ਸਕਦਾ ਹੈ। ਵੈਸੇ ਤਾਂ ਜਦੋਂ ਸਿੱਖ ਪ੍ਰੇਸ਼ਾਨੀ ਵਿਚ ਆਪਣੇ ਮਨ ਵਿਚ ਕਹਿੰਦਾ ਹੈ ਕਿ ‘ਹੇ ਦਾਤਾਰ ਮੇਰੇ ਤੇ ਮਿਹਰ ਕਰ’ ਜਾਂ ਧੰਨਵਾਦ ਕਰਨ ਲਈ ਕਹਿੰਦਾ ਹੈ ਕਿ ‘ਹੇ ਦਾਤਾਰ ਤੇਰਾ ਸ਼ੁਕਰ ਹੈ’ ਤਾਂ ਇਹ ਵੀ ਆਪਣੇ ਆਪ ਵਿਚ ਇੱਕ ਅਰਦਾਸ ਹੈ।
ਬਾਕੀ ਜੋ ਪੰਥ ਪ੍ਰਵਾਣਿਤ ਅਰਦਾਸ, ‘ਸਿੱਖ ਰਹਿਤ ਮਰਿਆਦਾ’ ਵਿਚ ਹੈ, ਉਸ ਵਿਚ ਇੱਕ ਤਰ੍ਹਾਂ ਦਾ ਪੂਰਾ ਸਿੱਖ ਇਤਿਹਾਸ ਵੀ ਹੈ ਤੇ ਅਕਾਲਪੁਰਖ ਅੱਗੇ ਜੋਦੜੀਆਂ ਵੀ ਹਨ। ਇਹ ਸੰਗਤੀ ਅਰਦਾਸ ਆਮ ਤੌਰ ਤੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਸਤਿਕਾਰ ਵਜੋਂ ਖੜ੍ਹੇ ਹੋ ਕੇ ਕੀਤੀ ਜਾਂਦੀ ਹੈ। ਜੇ ਕੋਈ ਮਜ਼ਬੂਰੀ ਹੋਵੇ ਤਾਂ ਬੈਠ ਕੇ ਵੀ ਕੀਤੀ ਜਾ ਸਕਦੀ ਹੈ।
ਦਾਸ ਨੇ ਆਪਣੀ ਸਮਝ ਅਨੁਸਾਰ ਤੁਹਾਡੇ ਸਵਾਲਾਂ ਦੇ ਜਵਾਬ ਦੇਣ ਦੀ ਕੋਸ਼ਿਸ਼ ਕੀਤੀ ਹੈ। ਭੁੱਲ ਚੁੱਕ ਦੀ ਖਿਮਾਂ ਕਰਨੀ ਜੀ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
ਸਤਿਕਾਰ ਯੋਗ ਭੈਣ ਹਰਬਖਸ਼ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਦਾਸ ਇੱਕ ਗੱਲ ਹੋਰ ਜੋ ਕਹਿਣਾ ਚਾਹੁੰਦਾ ਸੀ, ਪਰ ਭੁੱਲ ਗਿਆ, ਉਹ ਇਹ ਹੈ ਕਿ ਉਹ ਪਰਮਾਤਮਾ ਸਾਡੇ ਅੰਦਰ ਬੈਠਾ ਸਾਡੇ ਮਨ ਦੀਆਂ ਪੱਟੀਆਂ ਪੜ੍ਹਦਾ ਹੈ। ਇਸੇ ਲਈ ਤੀਜੇ ਗੁਰੂ ਸਰੀਰ ਗੁਰੂ ਅਮਰਦਾਸ ਸਾਹਿਬ ਹੇਠ ਲਿੱਖੇ ਸਲੋਕ ਵਿਚ ਉਪਦੇਸ਼ ਦਿੰਦੇ ਹਨ ‘ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ’। ਪੂਰੇ ਸਲੋਕ ਦਾ ਮੂਲ ਪਾਠ ਤੇ ਅਰਥ ਤੁਹਾਡੇ ਵਿਚਾਰ ਵਾਸਤੇ ਹਨ:-
ਬਾਬੀਹਾ ਸਗਲੀ ਧਰਤੀ ਜੇ ਫਿਰਹਿ ਊਡਿ ਚੜਹਿ ਆਕਾਸਿ ॥ ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ ॥ ਜੀਉ ਪਿੰਡੁ ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ ॥ ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ ॥ ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥੫੮॥ {ਪੰਨਾ 1420}
ਅਰਥ: ਹੇ ਆਤਮਕ ਜੀਵਨ ਦੇਣ ਵਾਲੀ ਨਾਮ-ਬੂੰਦ ਦੇ ਰਸੀਏ! (ਗੁਰੂ ਨੂੰ ਛੱਡ ਕੇ) ਤੂੰ (ਤੀਰਥ-ਜਾਤ੍ਰਾ ਆਦਿਕ ਦੀ ਖ਼ਾਤਰ) ਸਾਰੀ ਧਰਤੀ ਉਤੇ ਰਟਨ ਕਰਦਾ ਫਿਰੇਂ, ਜੇ ਤੂੰ (ਮਾਨਸਕ ਸ਼ਕਤੀਆਂ ਦੀ ਮਦਦ ਨਾਲ) ਉੱਡ ਕੇ ਆਕਾਸ਼ ਵਿਚ ਭੀ ਜਾ ਪਹੁੰਚੇਂ, (ਤਾਂ ਭੀ ਇਸ ਤਰ੍ਹਾਂ ਮਾਇਆ ਦੀ ਤ੍ਰਿਸ਼ਨਾ ਮਾਇਆ ਦੀ ਭੁੱਖ ਨਹੀਂ ਮਿਟਦੀ। ਨਾਮ-ਜਲ ਨਾਲ ਹੀ ਮਾਇਆ ਦੀ) ਭੁੱਖ ਤ੍ਰਿਹ ਮਿਟਦੀ ਹੈ (ਅਤੇ ਉਹ ਨਾਮ-) ਜਲ ਗੁਰੂ ਮਿਲਿਆਂ (ਹੀ) ਪ੍ਰਾਪਤ ਹੁੰਦਾ ਹੈ।
ਹੇ ਭਾਈ! ਇਹ ਜਿੰਦ ਇਹ ਸਰੀਰ ਸਭ ਕੁਝ ਉਸ (ਪਰਮਾਤਮਾ) ਦਾ ਹੀ ਦਿੱਤਾ ਹੋਇਆ ਹੈ, ਹਰੇਕ ਦਾਤਿ ਉਸ ਦੇ ਹੀ ਵੱਸ ਵਿਚ ਹੈ। (ਜੀਵਾਂ ਦੇ) ਬੋਲਣ ਤੋਂ ਬਿਨਾ ਹੀ (ਹਰੇਕ ਜੀਵ ਦੀ) ਹਰੇਕ ਲੋੜ ਉਹ ਜਾਣਦਾ ਹੈ, (ਉਸ ਨੂੰ ਛੱਡ ਕੇ) ਹੋਰ ਕਿਸ ਅੱਗੇ ਅਰਦਾਸ ਕੀਤੀ ਜਾ ਸਕਦੀ ਹੈ? ਹੇ ਨਾਨਕ? ਹਰੇਕ ਸਰੀਰ ਵਿਚ ਉਹ ਪਰਮਾਤਮਾ ਆਪ ਹੀ ਮੌਜੂਦ ਹੈ, (ਗੁਰੂ ਦੇ) ਸ਼ਬਦ ਦੀ ਰਾਹੀਂ (ਹਰੇਕ ਜੀਵ ਦੇ ਅੰਦਰ ਆਤਮਕ ਜੀਵਨ ਦਾ) ਚਾਨਣ (ਉਹ ਆਪ ਹੀ) ਕਰਦਾ ਹੈ।58।
ਆਦਰ ਸਹਿਤ,
ਆਪ ਦਾ ਵੀਰ
Dhanwaad Ji
In my humble opinion SIKH PRAYER has two purposes. One, When I make efforts, SARAM, MUSHANAKT, and by doing so realize spiritual awakening , ANAND, I pray to SATGURUU, I had no wisdom , no power to do this, SATGURU it all your blessing. HUM RULTE PHIRTE KOEE BAAT NA POOCHHTA. I do this because failing this, I may fall into spiritual ego trap. Second. Prayer is my dialogue with my BELOVED SATGURU WITHIN. GURU I had enough of this MANMUKH, EGOISTIC life, dominated by my own life perspective, SATGURU give me the strength, your wisdom , I desire to walk on spiritual path. It is commitment to SATGURU WITHIN.
Dhanwaad Ji
Akal Purkh is always present at all the places. Hence, Ardas can be performed at any time and at any place.
ਗਉੜੀ ਸੁਖਮਨੀ ਮਃ ੫ ॥ ਤੂ ਠਾਕੁਰੁ ਤੁਮ ਪਹਿ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੀ ਰਾਸਿ ॥ ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥ ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥ ਕੋਇ ਨ ਜਾਨੈ ਤੁਮਰਾ ਅੰਤੁ ॥ ਊਚੇ ਤੇ ਊਚਾ ਭਗਵੰਤ ॥ ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥ ਤੁਮ ਤੇ ਹੋਇ ਸੁ ਆਗਿਆਕਾਰੀ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥ ਨਾਨਕ ਦਾਸ ਸਦਾ ਕੁਰਬਾਨੀ ॥੮॥੪॥ (੨੬੮)
However, Ardas should be proper as described in the following Shabad.
ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥ ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥੧॥ ਰਹਾਉ ॥ (੭੪੯)
The purpose of bowing before the Guru Granth Sahib is for the commitment to study, understand and live according to the teachings of Gurbani. Ardas is carried out so that one can lower his ego and prepare himself to listen to the teachings of Guru Granth Sahib. We should beg and learn the way of living by understanding and following Gurbani.
Ardas performed through agents is not acceptable. We have to perform our own Ardas.
Normally we stand before some officer when we are requesting him. Akal Purkh and Guru Granth Sahib are much above any officer. Hence, as a tradition we should stand up for the Ardas. In case someone is not able to stand, There is no such restriction.
Dhanwaad Ji