Why does God choose to punish or reward a person in their next life for actions taken in this life?
Why does God choose to punish or reward a person in their next life for actions taken in this life?
Share
ਸਤਿਕਾਰ ਯੋਗ ਵੀਰ ਨਿਰਭਉ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ‘Why does God choose to punish or reward a person in their next life for actions taken in this life?’
ਆਪਣੀ ਸਮਝ ਅਨੁਸਾਰ ਦਾਸ ਤੁਹਾਨੂੰ ਦੱਸਣਾ ਚਾਹੁੰਦਾ ਹੈ ਕਿ ਸਿੱਖੀ ਵਿਚ ‘ਕਰਣੀ’ ਅਰਥਾਤ ‘ਕਰਮ’ ਪ੍ਰਧਾਨ ਹੈ ਤੇ ਸਿੱਖੀ ਅੱਜ ਵਿਚ ਤੇ ਅਕਾਲਪੁਰਖ ਦੇ ਹੁਕਮ ਵਿਚ ਤੇ ਗੁਰੂ ਉਪਦੇਸ਼ ਅਨੁਸਾਰ ਜੀਵਨ ਜੀਉਣਾ ਸਿਖਾਉਂਦੀ ਹੈ। ਅੱਗਲੇ ਜਨਮ ਜਾਂ ਪਿੱਛਲੇ ਜਨਮ ਦੀ ਗੱਲ ਨਹੀਂ ਕਰਦੀ।
ਗੁਰੂ ਗ੍ਰੰਥ ਸਾਹਿਬ ਦੇ ਪੰਨਾ 693 ਤੇ ਭਗਤ ਨਾਮਦੇਵ ਜੀ ਫੁਰਮਾਉਂਦੇ ਹਨ:-
ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥ ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥੩॥ ਅਰਥ: ਇਸ ਸੰਸਾਰ ਦੇ ਬੰਧਨਾਂ ਤੋਂ ਮੇਰੀ ਤਦੋਂ ਹੀ ਖ਼ਲਾਸੀ ਹੋ ਸਕਦੀ ਹੈ ਜੇ ਮੈਂ ਮਾਇਆ ਦੇ ਮੋਹ ਵਿਚ ਨਾ ਫਸਾਂ; ਮਾਇਆ (ਦਾ ਮੋਹ) ਹੀ ਜਨਮ ਮਰਨ ਦੇ ਗੇੜ ਵਿਚ ਪੈਣ ਦਾ ਮੂਲ ਹੈ, ਇਸ ਨੂੰ ਤਿਆਗ ਕੇ ਹੀ ਪ੍ਰਭੂ ਦਾ ਦੀਦਾਰ ਹੋ ਸਕਦਾ ਹੈ।੩।
ਇੱਥੇ ਦਾਸ ਇੱਕ ਗੱਲ ਕਹਿਣਾ ਚਾਹੁੰਦਾ ਹੈ ਕਿ ਪ੍ਰਭੂ ਦਾ ਦਰਸ਼ਨ ਜਾਂ ਦੀਦਾਰ ਇਨ੍ਹਾਂ ਅੱਖਾਂ ਨਾਲ ਤਾਂ ਹੋਣਾ ਨਹੀਂ ਹੈ, ਇਸ ਦਾ ਭਾਵ ਅਰਥ ਹੈ ਗੁਰੂ ਦਾ ਗਿਆਨ ਲੈਣਾ।
ਗੁਰੂ ਸਾਹਿਬ ਦਾ ਉਪਦੇਸ਼ ਹੈ ‘ਭਈ ਪਰਾਪਤਿ ਮਾਨੁਖ ਦੇਹੁਰੀਆ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ।।’ ਅਰਥਾਤ ‘ਹੇ ਭਾਈ! ਤੈਨੂੰ ਸੋਹਣਾ ਮਨੁੱਖਾ ਸਰੀਰ ਮਿਲਿਆ ਹੈ। ਪਰਮਾਤਮਾ ਨੂੰ ਮਿਲਣ ਦਾ ਤੇਰੇ ਲਈ ਇਹੀ ਮੌਕਾ ਹੈ।’
ਅੱਗੇ ‘ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਇਕ ਘੜੀ ਮੁਹਤੁ ਨ ਲਗੈ॥’ ਅਰਥਾਤ ‘ਕੀਤੇ ਵਿਕਾਰਾਂ ਦਾ ਮਾਨਸਕ ਸਿੱਟਾ ਨਿਕਲਦਿਆਂ ਰਤਾ ਭੀ ਸਮਾ ਨਹੀਂ ਲੱਗਦਾ, ਜੋ ਕੁਝ ਇਹ ਹੱਥ ਕਰਦਾ ਹੈ ਉਸ ਦਾ ਫਲ ਇਹੀ ਹੱਥ ਪਾ ਲੈਂਦਾ ਹੈ।’
ਹੋਰ ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ:-
ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ (ਪੰਨਾ 134)
ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ)।
ਗੁਰੂ ਸਾਹਿਬ ਦਾ ਫੁਰਮਾਨ ਹੈ:-
ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥ {ਪੰਨਾ 433}
ਅਰਥ: (ਹੇ ਮਨ! ਜੇ ਤੂੰ ਪੜ੍ਹ ਕੇ ਸਚ ਮੁਚ ਪੰਡਿਤ ਹੋ ਗਿਆ ਹੈਂ, ਤਾਂ ਇਹ ਚੇਤੇ ਰੱਖ ਕਿ) ਜਿਹੋ ਜਿਹੇ ਕੰਮ ਮੈਂ ਕਰਦਾ ਹਾਂ, ਉਹੋ ਜਿਹਾ ਫਲ ਮੈਂ ਪਾ ਲੈਂਦਾ ਹਾਂ, (ਆਪਣੇ ਕੀਤੇ ਕਰਮਾਂ ਅਨੁਸਾਰ ਆਪਣੇ ਉਤੇ ਆਏ ਦੁੱਖ ਕਲੇਸ਼ਾਂ ਬਾਰੇ) ਹੋਰ ਲੋਕਾਂ ਨੂੰ ਦੋਸ਼ ਨਹੀਂ ਦੇਣਾ ਚਾਹੀਦਾ। ਭੈੜ ਆਪਣੇ ਕਰਮਾਂ ਵਿਚ ਹੀ ਹੁੰਦਾ ਹੈ; (ਇਸ ਵਾਸਤੇ ਹੇ ਮਨ! ਇਹ ਚੇਤਾ ਰੱਖ ਕਿ) ਮੈਂ ਕਿਸੇ ਹੋਰ ਦੇ ਮੱਥੇ ਦੋਸ਼ ਨ ਮੜ੍ਹਾਂ (ਆਪਣੀ ਵਿੱਦਿਆ ਦੇ ਬਲ ਆਸਰੇ ਕਿਸੇ ਹੋਰ ਨੂੰ ਦੋਸ਼ੀ ਠਹਰਾਣ ਦੇ ਥਾਂ, ਹੇ ਮਨ! ਆਪਣੀ ਹੀ ਕਰਣੀ ਨੂੰ ਸੁਧਾਰਨ ਦੀ ਲੋੜ ਹੈ) । 21।
ਇਸ ਦਾ ਭਾਵ ਇਹ ਹੀ ਹੈ ਕਿ ਮਾਇਆ ਦੇ ਪਰਭਾਵ ਦੇ ਕਾਰਨ ਮਨੁੱਖ ਵਿਕਾਰਾਂ ਵਿਚ ਪੈ ਜਾਂਦਾ ਹੈ, ਤੇ ਇਸ ਦੀ ਮਤ ਮੈਲੀ ਹੋ ਜਾਂਦੀ ਹੈ। ਇਹ ਮੈਲ ਇਸ ਨੂੰ ਸੁੱਧ-ਸਰੂਪ ਪਰਮਾਤਮਾ ਤੋਂ ਵਿਛੋੜ ਰੱਖਦੀ ਹੈ, ਤੇ ਜੀਵ ਦੁਖੀ ਰਹਿੰਦਾ ਹੈ। ਨਾਮ-ਸਿਮਰਨ ਹੀ ਇਕੋ-ਇਕ ਵਸੀਲਾ ਹੈ ਜਿਸ ਨਾਲ ਮਨ ਦੀ ਇਹ ਮੈਲ ਧੁਪ ਸਕਦੀ ਹੈ। (ਸੋ, ਸਿਮਰਨ ਤਾਂ ਵਿਕਾਰਾਂ ਦੀ ਮੈਲ ਧੋ ਕੇ ਮਨ ਨੂੰ ਪ੍ਰਭੂ ਨਾਲ ਮੇਲਣ ਵਾਸਤੇ ਹੈ, ਪ੍ਰਭੂ ਤੇ ਉਸ ਦੀ ਰਚਨਾ ਦਾ ਅੰਤ ਪਾਣ ਲਈ ਜੀਵ ਨੂੰ ਸਮਰਥ ਨਹੀਂ ਬਣਾ ਸਕਦਾ)।
ਸਿੱਖ ਇਤਿਹਾਸ ਸਾਨੂੰ ਗੁਰੂ ਅੰਗਦ ਸਾਹਿਬ ਜੀ ਤੇ ਗੁਰੂ ਅਮਰਦਾਸ ਸਾਹਿਬ ਜੀ ਦੇ ਹਿੰਦੂ ਪਰਿਵਾਰ ਵਿਚ ਪੈਦਾ ਹੋਣ ਕਰਕੇ ਹਿੰਦੂ ਸੰਸਕਾਰਾਂ ਤੇ ਕਰਮ ਕਾਂਡਾਂ ਵਿਚ ਲਗੇ ਹੋਣ ਦੇ ਬਾਰੇ ਦਸਦਾ ਹੈ। ਪਰ ਗੁਰੂ ਅੰਗਦ ਸਾਹਿਬ ਜੀ ਪਾਰਸ ਗੁਰੂ ਨਾਨਕ ਦੇਵ ਜੀ ਦੀ ਛੋਹ ਪ੍ਰਾਪਤ ਕਰਕੇ ਪਿਛਲੇ ਹਿੰਦੂ ਸੰਸਕਾਰ ਛਡ ਕੇ ਗੁਰੂ ਨਾਨਕ ਦੇਵ ਜੀ ਦੀ ਜੋਤ ਪ੍ਰਾਪਤ ਕਰਨ ਦੇ ਪਾਤਰ ਬਣ ਗਏ। ਇਹ ਹੀ ਗੁਰੂ ਅਮਰਦਾਸ ਸਾਹਿਬ ਜੀ ਨਾਲ ਹੋਇਆ।
ਪ੍ਰੋਫੈਸਰ ਸਾਹਿਬ ਸਿੰਘ ਜੀ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਜੀ ਦਾ ਟੀਕਾ ਕਰਨ ਤੋਂ ਬਾਅਦ ਗੁਰਮਤਿ ਸਿੱਧਾਂਤ “ਕਿਵ ਕੂੜੈ ਤੁਟੈ ਪਾਲਿ” ਦਿੱਤਾ ਹੈ ਜਿਸ ਵਿਚ ‘ਕਰਮ ਅਤੇ ਉਹਨਾਂ ਦਾ ਪ੍ਰਭਾਵ’ ਦੇ ਸਿਰਲੇਖ ਹੇਠਾਂ ਪੇਂਡੂ ਬੱਚੇ ਦੀ ਉਦਾਹਰਣ ਦਿੰਦੇ ਹੋਏ ਸੰਸਕਾਰਾਂ ਦੇ ਬਣਨ ਤੇ ਮਿਟਣ ਬਾਰੇ ਆਪਣੀ ਵਿਚਾਰ ਦੇਂਦੇ ਹੋਏ ਲਿਖਦੇ ਹਨ:-
“ਜਿਹੜਾ ਭੀ ਕਰਮ ਮਨੁੱਖ ਕਰਦਾ ਹੈ ਉਸ ਦੇ ਸੰਸਕਾਰ ਉਸ ਦੇ ਅੰਦਰ ਟਿਕ ਜਾਂਦੇ ਹਨ, ਉਸ ਦੇ ਮਨ ਦਾ ਹਿੱਸਾ ਬਣ ਜਾਂਦੇ ਹਨ। ਮਨ ਕੀਹ ਹੈ? ਮਨੁੱਖ ਦੇ ਚੰਗੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ, ਕੀਤੇ ਕਰਮਾਂ ਦੇ ਲੁਕਵੇਂ ਚਿੱਤਰ ਗੁਪਤ ਚਿੱਤਰ। ਇਹ ਗੁਪਤ ਚਿੱਤਰ, ਚਿੱਤਰ ਗੁਪਤ, ਇਕ ਤਾਂ ਮਨੁੱਖ ਦੇ ਹੁਣ ਤਕ ਦੇ ਕੀਤੇ ਕਰਮਾਂ ਦੇ ਗਵਾਹ ਹਨ, ਦੂਜੇ ਉਹੋ ਜਿਹੇ ਹੀ ਹੋਰ ਕਰਮ ਕਰਨ ਲਈ ਪ੍ਰਰੇਦੇ ਰਹਿੰਦੇ ਹਨ।
ਜਦ ਤੋਂ ਦੁਨੀਆਂ ਬਣੀ ਹੈ ਜਦ ਤਕ ਬਣੀ ਰਹੇਗੀ, ਮਾਨਸਕ ਬਣਤਰ ਬਾਰੇ ਕੁਦਰਤਿ ਦਾ ਇਹ ਨਿਯਮ ਅਟੱਲ ਤੁਰਿਆ ਆ ਰਿਹਾ ਹੈ, ਅਟੱਲ ਤੁਰਿਆ ਰਹੇਗਾ। ਪਰ ਹਾਂ, ਮਨੁੱਖ ਦੀ ਇਹ ਮਾਨਸਕ ਬਣਤਰ ਖਾਸ ਨਿਯਮਾਂ ਅਨੁਸਾਰ ਬਦਲ ਭੀ ਸਕਦੀ ਹੈ ਤੇ ਬਦਲਦੀ ਰਹਿੰਦੀ ਹੈ। ਚੰਗੇ ਤੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਮਨੁੱਖ ਦੇ ਮਨ ਵਿਚ ਸਦਾ ਘੋਲ ਹੁੰਦਾ ਰਹਿੰਦਾ ਹੈ। ਤਕੜਾ ਧੜਾ ਮਾੜੇ ਧੜੇ ਨੂੰ ਹੋਰ ਮਾੜਾ ਕਰਨ ਦਾ ਜਤਨ ਸਦਾ ਕਰਦਾ ਰਹਿੰਦਾ ਹੈ। ਦੁਨੀਆਂ ਦੇ ਕਿਰਤ ਕਾਰ ਵਿਚ ਮਨੁੱਖ ਨੂੰ ਜਿਹੋ ਜਿਹੇ ਕਰਮਾਂ ਨਾਲ ਵਾਹ ਪੈਂਦਾ ਹੈ ਉਸ ਦੇ ਅੰਦਰਲੇ ਉਹੋ ਜਿਹੇ ਸੰਸਕਾਰ ਜਾਗ ਕੇ ਬਾਹਰਲੀ ਪ੍ਰੇਰਨਾ ਨਾਲ ਤਕੜੇ ਹੋ ਕੇ ਦੂਜੇ ਧੜੇ ਦੇ ਸੰਸਕਾਰਾਂ ਨੂੰ ਨੱਪ ਲੈਂਦੇ ਹਨ।
ਗੁਰੂ ਆਪਣੀ ਬਾਣੀ ਦੀ ਰਾਹੀਂ ਮਨੁੱਖ ਨੂੰ ਪਰਮਾਤਮਾ ਦੇ ਗੁਣ ਗਾਣ ਵਿਚ ਜੋੜਦਾ ਹੈ, ਸਿਫ਼ਤਿ-ਸਾਲਾਹ ਵਿਚ ਟਿਕਾਂਦਾ ਹੈ। ਇਸ ਸਿਫ਼ਤਿ-ਸਾਲਾਹ ਨੂੰ ਧਿਆਨ ਨਾਲ ਸੁਣਨਾ ਹੀ ਪਰਮਾਤਮਾ ਵਿਚ ਸਮਾਧੀ ਲਾਉਣੀ ਹੈ। ਜਿਉਂ ਜਿਉਂ ਮਨੁੱਖ ਗੁਰੂ ਦੀ ਬਾਣੀ ਦੀ ਰਾਹੀਂ ਸਿਰਜਣਹਾਰ ਕਰਤਾਰ ਵਿਚ ਜੁੜਦਾ ਹੈ, ਤਿਊ ਤਿਉਂ ਮਨੁੱਖ ਦੇ ਅੰਦਰ ਭਲੇ ਸੰਸਕਾਰ ਜਾਗ ਕੇ ਤਕੜੇ ਹੁੰਦੇ ਹਨ ਤੇ ਮੰਦੇ ਸੰਸਕਾਰ ਕਮਜ਼ੋਰ ਹੋ ਕੇ ਮਿਟਣੇ ਸ਼ੁਰੂ ਹੋ ਜਾਂਦੇ ਹਨ। ਇਸੇ ਦਾ ਨਾਮ ਹੈ ‘ਮਨ ਨੂੰ ਮਾਰਨਾ’, ‘ਆਪਾ-ਭਾਵ ਮਿਟਾਣਾ’, ‘ਗੁਰੂ ਦੀ ਸਰਨ ਪੈਣਾ’।”
ਇਸ ਵਿਚਾਰ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਗੁਰੂ ਅੰਗਦ ਦੇਵ ਜੀ ਤੇ ਗੁਰੂ ਅਮਰਦਾਸ ਜੀ ਨੇ ਗੁਰੂ ਦੀ ਸ਼ਰਨ ਪੈ ਕੇ ਆਪਣੇ ਜਨਮ ਤੋਂ ਲੈ ਕੇ ਜੋ ਹਿੰਦੂ ਸੰਸਕਾਰ ਉਨ੍ਹਾਂ ਨੇ ਗ੍ਰਹਿਣ ਕੀਤੇ ਸਨ, ਉਹ ਮਿਟਾ ਦਿੱਤੇ ਤੇ ਕਿਰਪਾ ਦੇ ਪਾਤਰ ਬਣ ਗਏ।
ਇਸੇ ਤਰ੍ਹਾਂ ਅਸੀਂ ਵੀ ਗੁਰਸ਼ਬਦ ਦੀ ਰੋਸ਼ਨੀ ਵਿਚ ਆਪਣੇ ਜੀਵਨ ਨੂੰ ਬਦਲਣ ਦਾ ਉਪਰਾਲਾ ਕਰ ਸਕਦੇ ਹਾਂ ਤੇ ਗੁਰੂ ਦੀ ਸ਼ਰਨ ਪੈ ਕੇ ਆਪਣੇ ਜਨਮ ਤੋਂ ਲੈ ਕੇ ਜੋ ਮੰਦੇ ਸੰਸਕਾਰ ਗ੍ਰਹਿਣ ਕੀਤੇ ਹਨ, ਉਹ ਮਿਟਾ ਕੇ ਇਸੇ ਜੀਵਨ ਵਿਚ ਜੀਵਨ ਮੁਕਤ ਹੋ ਸਕਦੇ ਹਾਂ ਕਿਉਂਕਿ ਮਰ ਕੇ ਮੁਕਤ ਹੋਣਾ ਸਿੱਖੀ ਸਿਧਾਂਤ ਨਹੀਂ ਹੈ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
In my perspective, there is no concept of punishment. Adverse situations are experiences and they are a part of our evolution to the path of becoming better and more capable human beings.
Nirbhausinghji for thousands years humans worshiped GOD that was external human like DEITY that was angry GOD and punished humans for disobedience. Humans did sacrifices to please this angry GOD. GURU NANAK changed the meaning of GOD, religion BY declaring that the GOD I worship is SHABAD, BANI, DIVINE WISDON, TREASURE OF VIRTUES. This GOD is within each one of us. This GOD is pure love, SARBAT DA BHALA. This GOD is about here and now, not after life. SATGUR SABHNA DA BHALA MANAEDA.