
Why does Sikhi discourage supernatural powers mentioned in Gurbani, despite the potential for positive use in fighting injustice and tyranny while remaining attached to God?
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Respected Preet ji,
Waheguru ji ka Khalsa, Waheguru ji ki Fateh!
In response to your question, about supernatural powers and their use to show miracles for fighting injustice, the undersigned wants to say that though Guru Persons had the power, but they never used it because they didn’t want to do anything, which interfered with the Divine Law. In other words, they remained in Hukam, which they had taught to their Sikhs also in Gurbani (ਹੁਕਮ/ਰਜ਼ਾ/ਭਾਣੇ ਵਿਚ ਰਹੇ, ਜੋ ਉਨ੍ਹਾਂ ਨੇ ਗੁਰਬਾਣੀ ਵਿਚ ਆਪਣੇ ਸਿੱਖਾਂ ਨੂੰ ਸਿਖਾਇਆ ਸੀ).
ਗੁਰੂ ਸਾਹਿਬ ਫੁਰਮਾਉਂਦੇ ਹਨ:-
ਮਨਮੁਖੁ ਅੰਧੁ ਕਰੇ ਚਤੁਰਾਈ ॥ ਭਾਣਾ ਨ ਮੰਨੇ ਬਹੁਤੁ ਦੁਖੁ ਪਾਈ ॥ ਭਰਮੇ ਭੂਲਾ ਆਵੈ ਜਾਏ ਘਰੁ ਮਹਲੁ ਨ ਕਬਹੂ ਪਾਇਦਾ ॥੫॥ (ਪੰਨਾ 1064)
ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਤੇ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਚੁਕਾ ਮਨੁੱਖ (ਆਪਣੇ ਵਲੋਂ ਬਥੇਰੀ) ਸਿਆਣਪ ਕਰਦਾ ਹੈ, (ਪਰ ਜਦ ਤਕ ਉਹ ਪਰਮਾਤਮਾ ਦੇ) ਕੀਤੇ ਨੂੰ ਮਿੱਠਾ ਕਰ ਕੇ ਨਹੀਂ ਮੰਨਦਾ (ਉਤਨਾ ਚਿਰ ਉਹ) ਬਹੁਤ ਦੁੱਖ ਪਾਂਦਾ ਹੈ। ਮਨ ਦਾ ਮੁਰੀਦ ਮਨੁੱਖ ਭਟਕਣਾ ਦੇ ਕਾਰਨ ਕੁਰਾਹੇ ਪਿਆ ਹੋਇਆ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ, ਉਹ ਕਦੇ ਭੀ (ਇਸ ਤਰ੍ਹਾਂ) ਪਰਮਾਤਮਾ ਦੇ ਚਰਨਾਂ ਵਿਚ ਥਾਂ ਨਹੀਂ ਲੱਭ ਸਕਦਾ।5।
—————-
ਗੁਰਮੁਖਿ ਹੋਵੈ ਸੁ ਭਾਣਾ ਮੰਨੇ ਸਹਜੇ ਹਰਿ ਰਸੁ ਪੀਜੈ ॥ ਨਾਨਕ ਸੁਖਦਾਤਾ ਸਦਾ ਸਲਾਹਿਹੁ ਰਸਨਾ ਰਾਮੁ ਰਵੀਜੈ ॥੨॥ {ਪੰਨਾ 1246}
ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ ਮਨੁੱਖ ਪ੍ਰਭੂ ਦੀ ਰਜ਼ਾ ਨੂੰ ਮੰਨਦਾ ਹੈ, ਤੇ (ਕਿਸੇ ਪਿਆਰੇ ਦੇ ਮਰਨ ਤੇ ਭੀ) ਅਡੋਲ ਰਹਿ ਕੇ ਨਾਮ-ਅੰਮ੍ਰਿਤ ਪੀਂਦਾ ਹੈ।
ਹੇ ਨਾਨਕ! ਸਦਾ ਸੁਖ ਦੇਣ ਵਾਲੇ ਪ੍ਰਭੂ ਨੂੰ ਸਿਮਰੋ, ਤੇ ਜੀਭ ਨਾਲ ਪ੍ਰਭੂ ਦਾ ਨਾਮ ਜਪੋ।2।
——————-
ਹਰਿ ਕਾ ਭਾਣਾ ਮੰਨਹਿ ਸੇ ਜਨ ਪਰਵਾਣੁ ॥ ਗੁਰ ਕੈ ਸਬਦਿ ਨਾਮ ਨੀਸਾਣੁ ॥੩॥ (ਪੰਨਾ 1129)
ਅਰਥ: ਹੇ ਭਾਈ! ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਜਿਨ੍ਹਾਂ ਮਨੁੱਖਾਂ ਨੂੰ) ਹਰਿ-ਨਾਮ (ਦੀ ਪਰਾਪਤੀ) ਦਾ ਪਰਵਾਨਾ (ਮਿਲ ਜਾਂਦਾ ਹੈ) ਉਹ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ (ਮਿੱਠਾ ਕਰਕੇ) ਮੰਨਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਸਤਕਾਰੇ ਜਾਂਦੇ ਹਨ।3।
In all the Tuks quoted from Gurbani, Shabad Guru is teaching the Sikhs not to become Manmukhs but Gurmukhs and accept the Divine Law (ਹੁਕਮ), without any ifs and buts, to earn respect in Akalpurakh’s presence. In view of the position, the Guru, who is teaching Sikhs not to do anything against Divine Law, how he himself can go against it.
Further, the understand requests you to click on the link below and see the video:-
The video makes it very clear that the Ninth Guru Person, Guru Teg Bahadur Sahib, refused to do anything against Divine Law (ਹੁਕਮ/ ਰਜ਼ਾ/ਭਾਣਾ).
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
I want to extend my heartfelt gratitude to everyone for your valuable advice. Thank you very much.
Preetji Sardar Kulwinder Singh has answered the question in details. I want to add that GURUs did not have the spiritual power to violate the laws of nature. HUKAM. GURU NANAK in discourse with SIDHAS said he did not have miracle powers..
GURU NANAK in discourse with SIDHAS said he did not have miracle powers.
Please be kind to guide me where First Guru Person, Guru Nanak Sahib, stated this in Guru Granth Sahib?
Kulwinder Singhji first Bhai Gurdas in Var one, Pauree 42 clearly says GURU NANAK said I do not have miracle powers, what I have is NAAM. In BANI JUP GURU NANAK says AAP NATH NATHEE SABH JA KEE RIDH SIDH AWRA SAAD meaning I do not believe in miracle powers. Belief in miracle powers make you more egoistic. We do not believe in SAKHIS GURUS showing miracle powers.
ਸਤਿਕਾਰ ਯੋਗ ਵੀਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਆਪਣੇ ਜਵਾਬ ਵਿਚ ਜੋ ਕੁੱਝ ਵੀ ਕਿਹਾ ਹੈ, ਉਸ ਦੀ ਦਾਸ ਨੂੰ ਜਾਣਕਾਰੀ ਹੈ।
ਜਪੁ ਬਾਣੀ ਵਿਚ ਗੁਰੂ ਸਾਹਿਬ ਉਚਾਰਦੇ ਹਨ:-
ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥ ਅਰਥਾਤ ਤੇਰਾ ਨਾਥ ਆਪ ਅਕਾਲ ਪੁਰਖ ਹੋਵੇ, ਜਿਸ ਦੇ ਵੱਸ ਵਿਚ ਸਾਰੀ ਸ੍ਰਿਸ਼ਟੀ ਹੈ, (ਤਾਂ ਕੂੜ ਦੀ ਕੰਧ ਤੇਰੇ ਅੰਦਰੋਂ ਟੁੱਟ ਕੇ ਪਰਮਾਤਮਾ ਨਾਲੋਂ ਤੇਰੀ ਵਿੱਥ ਮਿਟ ਸਕਦੀ ਹੈ। ਜੋਗ ਸਾਧਨਾਂ ਦੀ ਰਾਹੀਂ ਪ੍ਰਾਪਤ ਹੋਈਆਂ ਰਿੱਧੀਆਂ ਵਿਅਰਥ ਹਨ, ਇਹ ਰਿੱਧੀਆਂ ਤੇ ਸਿੱਧੀਆਂ (ਤਾਂ) ਕਿਸੇ ਹੋਰ ਪਾਸੇ ਖੜਨ ਵਾਲੇ ਸੁਆਦ ਹਨ।
ਅੱਗੇ ਤੁਸੀਂ ਗੁਰਬਾਣੀ ਵਿਚੋਂ ਹੇਠ ਲਿੱਖੀਆਂ ਉਦਾਹਰਣਾਂ ਤੋਂ ਦੇਖ ਸਕਦੇ ਹੋ ਕਿ ਗੁਰੂ ਸਾਹਿਬ ਸਿੱਖਿਆ ਦੇ ਰਹੇ ਹਨ ਕਿ ਜੋ ਸਿੱਖ/ ਮਨੁੱਖ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਕਿ ਇੱਕ ਦੂਜੇ ਦਾ ਰੂਪ ਹਨ, ਨਾਲ ਜੁੜ ਜਾਂਦਾ ਹੈ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਅਰਥਾਤ ਆਤਮਿਕ ਸ਼ਕਤੀਆਂ, ਉਸ ਦੇ ਪਿੱਛੇ ਲੱਗੀਆਂ ਫਿਰਦੀਆਂ ਹਨ, ਪਰ ਉਹ ਉਨ੍ਹਾਂ ਦੀ ਪ੍ਰਵਾਹ ਨਹੀਂ ਕਰਦਾ।
ਇਸ ਵਿਚਾਰ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਆਤਮਿਕ ਸ਼ਕਤੀਆਂ ਗੁਰੂ ਸਾਹਿਬ ਦੇ ਵੀ ਪਿੱਛੇ ਲੱਗੀਆਂ ਫਿਰਦੀਆਂ ਸਨ ਪਰ ਉਨ੍ਹਾਂ ਨੇ ਵੀ ਉਨ੍ਹਾਂ ਦੀ ਪ੍ਰਵਾਹ ਨਹੀਂ ਕੀਤੀ ਤੇ ਆਪ ਵੀ ਹੁਕਮ/ਰਜ਼ਾ/ ਭਾਣੇ ਵਿਚ ਰਹੇ ਤੇ ਸਿੱਖ ਨੂੰ ਵੀ ਇਹ ਸਿਖਾਇਆ। ਇਸ ਤੋਂ ਨਤੀਜਾ ਇਹ ਹੀ ਨਿਕਲਦਾ ਹੈ ਕਿ ਗੁਰੂ ਸਾਹਿਬ ਕੋਲ ਆਤਮਿਕ ਸ਼ਕਤੀਆਂ ਸਨ ਪਰ ਉਨ੍ਹਾਂ ਨੂੰ ਇਸਤੇਮਾਲ ਕਰਨਾ ਤਾਂ ਦੂਰ ਰਿਹਾ, ਉਹ ਉਨ੍ਹਾਂ ਦੇ ਨੇੜੇ ਵੀ ਨਹੀਂ ਗਏ।
ਆਦਰ ਸਹਿਤ,
ਆਪ ਦਾ ਵੀਰ
————————
ਮਃ ੩ ॥ ਸਤਿਗੁਰ ਮਿਲਿਐ ਉਲਟੀ ਭਈ ਨਵ ਨਿਧਿ ਖਰਚਿਉ ਖਾਉ ॥ ਅਠਾਰਹ ਸਿਧੀ ਪਿਛੈ ਲਗੀਆ ਫਿਰਨਿ ਨਿਜ ਘਰਿ ਵਸੈ ਨਿਜ ਥਾਇ ॥ ਅਨਹਦ ਧੁਨੀ ਸਦ ਵਜਦੇ ਉਨਮਨਿ ਹਰਿ ਲਿਵ ਲਾਇ ॥ ਨਾਨਕ ਹਰਿ ਭਗਤਿ ਤਿਨਾ ਕੈ ਮਨਿ ਵਸੈ ਜਿਨ ਮਸਤਕਿ ਲਿਖਿਆ ਧੁਰਿ ਪਾਇ ॥੨॥ {ਪੰਨਾ 91}
ਅਰਥ: ਜੇ ਗੁਰੂ ਮਿਲ ਪਏ, ਤਾਂ ਮਨੁੱਖ ਦੀ ਸੁਰਤਿ ਮਾਇਆ ਵਲੋਂ ਹਟ ਜਾਂਦੀ ਹੈ (ਐਸੇ ਮਨੁੱਖ ਨੂੰ) ਖਾਣ-ਖਰਚਣ ਲਈ, ਮਾਨੋ, ਜਗਤ ਦੀ ਸਾਰੀ ਹੀ ਮਾਇਆ ਮਿਲ ਜਾਂਦੀ ਹੈ; ਅਠਾਰਾਂ (ਹੀ) ਸਿੱਧੀਆਂ (ਭਾਵ, ਆਤਮਕ ਸ਼ਕਤੀਆਂ) ਉਸ ਦੇ ਪਿੱਛੇ ਲੱਗੀਆਂ ਫਿਰਦੀਆਂ ਹਨ (ਪਰ ਉਹ ਪਰਵਾਹ ਨਹੀਂ ਕਰਦਾ ਤੇ) ਆਪਣੇ ਹਿਰਦੇ ਵਿਚ ਅਡੋਲ ਰਹਿੰਦਾ ਹੈ। ਸਹਜ ਸੁਭਾਇ ਇਕ-ਰਸ ਉਸ ਦੇ ਅੰਦਰ ਸਿਮਰਨ ਦੀ ਰੌ ਚਲਦੀ ਰਹਿੰਦੀ ਹੈ ਤੇ ਪਿਆਰ ਦੀ ਤਾਂਘ ਵਿਚ ਉਹ ਹਰੀ ਨਾਲ ਬਿਰਤੀ ਜੋੜੀ ਰੱਖਦਾ ਹੈ। ਹੇ ਨਾਨਕ! ਹਰੀ ਦੀ (ਇਹੋ ਜਿਹੀ) ਭਗਤੀ ਉਹਨਾਂ ਦੇ ਹਿਰਦੇ ਵਿਚ ਵੱਸਦੀ ਹੈ ਜਿਨ੍ਹਾਂ ਦੇ ਮਸਤਕ ਤੇ (ਪਿਛਲੇ ਭਗਤੀ ਭਾਵ ਵਾਲੇ ਕੀਤੇ ਕੰਮਾਂ ਦੇ ਸੰਸਕਾਰਾਂ ਅਨੁਸਾਰ) ਧੁਰ ਤੋਂ (ਭਗਤੀ ਵਾਲੇ ਸੰਸਕਾਰ) ਲਿਖੇ ਪਏ ਹਨ।2।
——————-
ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ {ਪੰਨਾ 649}
ਅਰਥ: ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ।
Preetji Sardar Kulwinder Singh has answered the question in details. I want to add that GURUs did not have the spiritual power to violate the laws of nature. HUKAM. GURU NANAK in discourse with SIDHAS said he did not have miracle powers..