What does this mean?
Why does the bani talk about diease/Rog?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
What does this mean?
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰਬਾਣੀ ਦੀ ਇੱਕ ਤੁਕ ‘ਵਡੇ ਵਡੇ ਜੋ ਦੀਸਹਿ ਲੋਗ ॥ ਤਿਨ ਕਉ ਬਿਆਪੈ ਚਿੰਤਾ ਰੋਗ।।’ ਲਿੱਖ ਕੇ ਵਿਚਾਰ ਮੰਗੀ ਹੈ।
ਪੂਰਾ ਸ਼ਬਦ ਤੇ ਉਸ ਦੇ ਅਰਥ ਹੇਠਾਂ ਦਿੱਤੇ ਹਨ ਜੀ।
ਸ਼ਬਦ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦਾ ਉਚਾਰਿਆ ਹੋਇਆ ਹੈ ਤੇ ਗਉੜੀ ਰਾਗ ਵਿਚ ਗੁਰੂ ਗ੍ਰੰਥ ਸਾਹਿਬ ਦੇ ਪੰਨਾ 188 ਤੇ ਸੁਸ਼ੋਭਿਤ ਹੈ। ਰਹਾਉ ਦੀ ਤੁਕ, ਜਿਸ ਵਿਚ ਸ਼ਬਦ ਦਾ ਕੇਂਦਰੀ ਭਾਵ ਹੁੰਦਾ ਹੈ, ਵਿਚ ਗੁਰੂ ਸਾਹਿਬ ਉਪਦੇਸ਼ ਦੇ ਰਹੇ ਹਨ ਬਹੁਤੀ ਮਾਇਆ ਮਨੁੱਖ ਨੂੰ ਵੱਡਾ ਨਹੀਂ ਬਣਾਉਂਦੀ ਬਲਕਿ ਵੱਡਾ ਉਹ ਮਨੁੱਖ ਹੈ ਜਿਸ ਨੇ ਪਰਮਾਤਮਾ ਨਾਲ ਲਿਵ ਲਗਾਈ ਹੋਈ ਹੈ।
ਮਾਇਆ ਦੇ ਮੋਹ ਬਾਰੇ ਪੰਨਾ ੬੯੩ ਤੇ ਭਗਤ ਨਾਮਦੇਵ ਜੀ ਫੁਰਮਾਉਂਦੇ ਹਨ:-
“ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥ ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥”
“ਇਸ ਸੰਸਾਰ ਦੇ ਬੰਧਨਾਂ ਤੋਂ ਮੇਰੀ ਤਦੋਂ ਹੀ ਖ਼ਲਾਸੀ ਹੋ ਸਕਦੀ ਹੈ ਜੇ ਮੈਂ ਮਾਇਆ ਦੇ ਮੋਹ ਵਿਚ ਨਾ ਫਸਾਂ; ਮਾਇਆ (ਦਾ ਮੋਹ) ਹੀ ਜਨਮ ਮਰਨ ਦੇ ਗੇੜ ਵਿਚ ਪੈਣ ਦਾ ਮੂਲ ਹੈ, ਇਸ ਨੂੰ ਤਿਆਗ ਕੇ ਹੀ ਪ੍ਰਭੂ ਦਾ ਦੀਦਾਰ ਹੋ ਸਕਦਾ ਹੈ।੩।”
ਪ੍ਰਭੂ ਦਾ ਦੀਦਾਰ ਜਾਂ ਦਰਸ਼ਨ ਇਨ੍ਹਾਂ ਅੱਖਾਂ ਨਾਲ ਤਾਂ ਹੋਣਾ ਨਹੀਂ ਹੈ। ਇਸ ਦਾ ਅਰਥ ਗੁਰੂ ਸਾਹਿਬ ਦੇ ਦਿੱਤੇ ਗਿਆਨ ਨੂੰ ਪੱਲੇ ਬੰਨ੍ਹ ਕੇ, ਆਪਣੇ ਜੀਵਨ ਨੂੰ ਬਦਲ ਕੇ, ਮਾਇਆ ਦੇ ਮੋਹ ਅਰਥਾਤ ਵਿਕਾਰਾਂ ਤੋਂ ਛੁਟਕਾਰਾ ਪਾ ਕੇ ਸੰਸਾਰ ਸਮੁੰਦਰ ਤੋਂ ਪਾਰ ਅਰਥਾਤ ਜੀਵਨ ਮੁਕਤ ਹੋਣਾ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ
ਆਦਰ ਸਹਿਤ,
ਆਪ ਦਾ ਵੀਰ
—————————-
ਗਉੜੀ ਮਹਲਾ ੫ ॥ ਵਡੇ ਵਡੇ ਜੋ ਦੀਸਹਿ ਲੋਗ ॥ ਤਿਨ ਕਉ ਬਿਆਪੈ ਚਿੰਤਾ ਰੋਗ ॥੧॥ ਕਉਨ ਵਡਾ ਮਾਇਆ ਵਡਿਆਈ ॥ ਸੋ ਵਡਾ ਜਿਨਿ ਰਾਮ ਲਿਵ ਲਾਈ ॥੧॥ ਰਹਾਉ ॥ ਭੂਮੀਆ ਭੂਮਿ ਊਪਰਿ ਨਿਤ ਲੁਝੈ ॥ ਛੋਡਿ ਚਲੈ ਤ੍ਰਿਸਨਾ ਨਹੀ ਬੁਝੈ ॥੨॥ ਕਹੁ ਨਾਨਕ ਇਹੁ ਤਤੁ ਬੀਚਾਰਾ ॥ ਬਿਨੁ ਹਰਿ ਭਜਨ ਨਾਹੀ ਛੁਟਕਾਰਾ ॥੩॥੪੪॥੧੧੩॥ {ਪੰਨਾ 188}
ਅਰਥ: (ਹੇ ਭਾਈ!) ਮਾਇਆ ਦੇ ਕਾਰਨ (ਜਗਤ ਵਿਚ) ਮਿਲੀ ਵਡਿਆਈ ਨਾਲ ਕੋਈ ਭੀ ਮਨੁੱਖ (ਅਸਲ ਵਿਚ) ਵੱਡਾ ਨਹੀਂ ਹੈ। ਉਹ ਮਨੁੱਖ ਹੀ ਵੱਡਾ ਹੈ, ਜਿਸ ਨੇ ਪਰਮਾਤਮਾ ਨਾਲ ਲਗਨ ਲਾਈ ਹੋਈ ਹੈ।1। ਰਹਾਉ।
(ਹੇ ਭਾਈ! ਦੁਨੀਆ ਵਿਚ ਧਨ ਪ੍ਰਭੁਤਾ ਆਦਿਕ ਨਾਲ) ਜੇਹੜੇ ਬੰਦੇ ਵੱਡੇ ਵੱਡੇ ਦਿੱਸਦੇ ਹਨ, ਉਹਨਾਂ ਨੂੰ ਚਿੰਤਾ ਦਾ ਰੋਗ (ਸਦਾ) ਦਬਾਈ ਰੱਖਦਾ ਹੈ।1।
ਜ਼ਮੀਨ ਦਾ ਮਾਲਕ ਮਨੁੱਖ ਜ਼ਮੀਨ ਦੀ (ਮਾਲਕੀ ਦੀ) ਖ਼ਾਤਰ (ਹੋਰਨਾਂ ਨਾਲ) ਸਦਾ ਲੜਦਾ-ਝਗੜਦਾ ਰਹਿੰਦਾ ਹੈ (ਇਹ ਜ਼ਮੀਨ ਇਥੇ ਹੀ) ਛੱਡ ਕੇ (ਆਖ਼ਰ ਇਥੋਂ) ਤੁਰ ਪੈਂਦਾ ਹੈ, (ਪਰ ਸਾਰੀ ਉਮਰ ਉਸ ਦੀ ਮਾਲਕੀ ਦੀ) ਤ੍ਰਿਸ਼ਨਾ ਨਹੀਂ ਮਿਟਦੀ।2।
ਹੇ ਨਾਨਕ! ਆਖ– ਅਸਾਂ ਵਿਚਾਰ ਕੇ ਕੰਮ ਦੀ ਇਹ ਗੱਲ ਲੱਭੀ ਹੈ ਕਿ ਪਰਮਾਤਮਾ ਦੇ ਭਜਨ ਤੋਂ ਬਿਨਾ ਮਾਇਆ ਦੇ ਮੋਹ ਤੋਂ ਖ਼ਲਾਸੀ ਨਹੀ ਹੁੰਦੀ (ਤੇ ਜਦ ਤਕ ਮਾਇਆ ਦਾ ਮੋਹ ਕਾਇਮ ਹੈ ਤਦ ਤਕ ਮਨੁੱਖ ਦਾ ਵਿੱਤ ਨਿੱਕਾ ਜਿਹਾ ਹੀ ਰਹਿੰਦਾ ਹੈ।3। 44।113।