Why does Sikhism reject asceticism?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
There are many reasons but I will only mention one why GURMAT reject asceticism. GURMAT completely reject renunciation of society, family. Can you imagine if every one renounce the society what the world look like. Sikh GURUS were family people and fulfil all responsibilities of family and society.
Thanks all
Respected Ashwini Sharma ji,
Waheguru ji ka Khalsa, Waheguru ji ki Fateh!
In response to your question as to ‘Why Sikhism rejects asceticism (ਜੋਗੀ ਬਣਨਾ, ਜਤ ਰੱਖਣਾ)’, the undersigned wants to say that the first Guru Person, Guru Nanak Sahib, in his discussion with Yogis had made it clear that his Guru was Shabad, when he said ‘Shabad Guru Surat Dhun Chela (ਸਬਦੁ ਗੁਰੂ ਸੁਰਤਿ ਧੁਨਿ ਚੇਲਾ)’.
This discussion of Guru Sahib with Yogis is recorded in Raag Ramkali in Baani ‘Sidh Gosht (ਸਿਧ ਗੋਸਟਿ)’ at Pannas 938-946 of Guru Granth Sahib.
The central idea of the Baani is that there is no use of abandoning family life, because one doesn’t become pious, by abandoning it and one doesn’t get rid of attachment with worldly life. One becomes pious only, by becoming one with Akalpurakh and Shabad Guru, who are embodiment of each other and if it doesn’t happen then one doesn’t get rid of attachment, with worldly life.
In Pauri 29 of the Baani, Guru Sahib teaches us that a righteous/ virtuous person (Gurmukh), who gets rid of vices, though living in the family, by building up his character, can become one with Akalpurakh and Shabad Guru, who are embodiment of each other:-
ਗੁਰਮੁਖਿ ਅਕਥੁ ਕਥੈ ਬੀਚਾਰਿ ॥ ਗੁਰਮੁਖਿ ਨਿਬਹੈ ਸਪਰਵਾਰਿ ॥ ਗੁਰਮੁਖਿ ਜਪੀਐ ਅੰਤਰਿ ਪਿਆਰਿ ॥ ਗੁਰਮੁਖਿ ਪਾਈਐ ਸਬਦਿ ਅਚਾਰਿ ॥ ਸਬਦਿ ਭੇਦਿ ਜਾਣੈ ਜਾਣਾਈ ॥ ਨਾਨਕ ਹਉਮੈ ਜਾਲਿ ਸਮਾਈ ॥੨੯॥ {ਪੰਨਾ 941}
ਅਰਥ: ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ (ਗੁਰੂ ਦੀ ਦੱਸੀ) ਵੀਚਾਰ ਨਾਲ ਉਸ ਪ੍ਰਭੂ ਦੇ ਗੁਣ ਗਾਉਂਦਾ ਹੈ ਜਿਸ ਦਾ ਸਹੀ ਸਰੂਪ ਬਿਆਨ ਨਹੀਂ ਹੋ ਸਕਦਾ, (ਇਸ ਤਰ੍ਹਾਂ) ਗੁਰਮੁਖ ਘਰਬਾਰੀ ਹੁੰਦਾ ਹੋਇਆ ਹੀ (ਜ਼ਿੰਦਗੀ ਦੀ ਬਾਜ਼ੀ ਵਿਚ) ਪੁੱਗ ਜਾਂਦਾ ਹੈ।
ਗੁਰੂ ਦੇ ਸਨਮੁਖ ਹੋਇਆਂ ਹੀ ਹਿਰਦੇ ਵਿਚ ਪਿਆਰ ਨਾਲ ਪ੍ਰਭੂ ਨੂੰ ਜਪ ਸਕੀਦਾ ਹੈ, ਤੇ ਗੁਰਸ਼ਬਦ ਦੀ ਰਾਹੀਂ ਉੱਚਾ ਆਚਰਣ ਬਣ ਕੇ ਪ੍ਰਭੂ ਮਿਲਦਾ ਹੈ।
(ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ) ਗੁਰੂ ਦੇ ਸ਼ਬਦ ਨਾਲ (ਆਪਣੇ ਮਨ ਨੂੰ) ਪ੍ਰੋ ਕੇ (ਪ੍ਰਭੂ ਨੂੰ) ਪਛਾਣਦਾ ਹੈ ਤੇ ਹੋਰਨਾਂ ਨੂੰ ਪਛਾਣ ਕਰਾਂਦਾ ਹੈ। ਹੇ ਨਾਨਕ! ਗੁਰਮੁਖ (ਆਪਣੀ) ਹਉਮੈ (ਖ਼ੁਦ-ਗ਼ਰਜ਼ੀ) ਸਾੜ ਕੇ (ਪ੍ਰਭੂ ਵਿਚ) ਲੀਨ ਰਹਿੰਦਾ ਹੈ। 29।
Further, in another Shabad in Raag Aasa, located at Pannas 418-419 of Guru Granth Sahib, the First Guru Person, Guru Nanak Sahib, after discussing about all kinds of ascetics, finally concludes that the family man, who gets rid of vices, maintains a high character, serves others, can become one with Akalpurakh and Shabad Guru, who are embodiment of each other, and help others also to achieve this state of mind.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
—————-
ਆਸਾ ਮਹਲਾ ੧ ॥ ਚਾਰੇ ਕੁੰਡਾ ਢੂਢੀਆ ਕੋ ਨੀਮ੍ਹ੍ਹੀ ਮੈਡਾ ॥ ਜੇ ਤੁਧੁ ਭਾਵੈ ਸਾਹਿਬਾ ਤੂ ਮੈ ਹਉ ਤੈਡਾ ॥੧॥ ਦਰੁ ਬੀਭਾ ਮੈ ਨੀਮ੍ਹ੍ਹਿ ਕੋ ਕੈ ਕਰੀ ਸਲਾਮੁ ॥ ਹਿਕੋ ਮੈਡਾ ਤੂ ਧਣੀ ਸਾਚਾ ਮੁਖਿ ਨਾਮੁ ॥੧॥ ਰਹਾਉ ॥ ਸਿਧਾ ਸੇਵਨਿ ਸਿਧ ਪੀਰ ਮਾਗਹਿ ਰਿਧਿ ਸਿਧਿ ॥ ਮੈ ਇਕੁ ਨਾਮੁ ਨ ਵੀਸਰੈ ਸਾਚੇ ਗੁਰ ਬੁਧਿ ॥੨॥ ਜੋਗੀ ਭੋਗੀ ਕਾਪੜੀ ਕਿਆ ਭਵਹਿ ਦਿਸੰਤਰ ॥ ਗੁਰ ਕਾ ਸਬਦੁ ਨ ਚੀਨ੍ਹ੍ਹਹੀ ਤਤੁ ਸਾਰੁ ਨਿਰੰਤਰ ॥੩॥ ਪੰਡਿਤ ਪਾਧੇ ਜੋਇਸੀ ਨਿਤ ਪੜ੍ਹਹਿ ਪੁਰਾਣਾ ॥ ਅੰਤਰਿ ਵਸਤੁ ਨ ਜਾਣਨ੍ਹ੍ਹੀ ਘਟਿ ਬ੍ਰਹਮੁ ਲੁਕਾਣਾ ॥੪॥ ਇਕਿ ਤਪਸੀ ਬਨ ਮਹਿ ਤਪੁ ਕਰਹਿ ਨਿਤ ਤੀਰਥ ਵਾਸਾ ॥ ਆਪੁ ਨ ਚੀਨਹਿ ਤਾਮਸੀ ਕਾਹੇ ਭਏ ਉਦਾਸਾ ॥੫॥ ਇਕਿ ਬਿੰਦੁ ਜਤਨ ਕਰਿ ਰਾਖਦੇ ਸੇ ਜਤੀ ਕਹਾਵਹਿ ॥ ਬਿਨੁ ਗੁਰ ਸਬਦ ਨ ਛੂਟਹੀ ਭ੍ਰਮਿ ਆਵਹਿ ਜਾਵਹਿ ॥੬॥ ਇਕਿ ਗਿਰਹੀ ਸੇਵਕ ਸਾਧਿਕਾ ਗੁਰਮਤੀ ਲਾਗੇ ॥ ਨਾਮੁ ਦਾਨੁ ਇਸਨਾਨੁ ਦ੍ਰਿੜੁ ਹਰਿ ਭਗਤਿ ਸੁ ਜਾਗੇ ॥੭॥ ਗੁਰ ਤੇ ਦਰੁ ਘਰੁ ਜਾਣੀਐ ਸੋ ਜਾਇ ਸਿਞਾਣੈ ॥ ਨਾਨਕ ਨਾਮੁ ਨ ਵੀਸਰੈ ਸਾਚੇ ਮਨੁ ਮਾਨੈ ॥੮॥੧੪॥ {ਪੰਨਾ 418-419}
ਅਰਥ: ਮੈਂ ਸਾਰੀ ਸ੍ਰਿਸ਼ਟੀ ਭਾਲ ਵੇਖੀ ਹੈ, ਮੈਨੂੰ ਕੋਈ ਭੀ ਆਪਣਾ (ਸੱਚਾ ਦਰਦੀ) ਨਹੀਂ ਲੱਭਾ। ਹੇ ਮੇਰੇ ਸਾਹਿਬ! ਜੇ ਤੈਨੂੰ (ਮੇਰੀ ਬੇਨਤੀ) ਪਸੰਦ ਆਵੇ (ਤਾਂ ਮੇਹਰ ਕਰ) ਤੂੰ ਮੇਰਾ (ਰਾਖਾ ਬਣ) , ਮੈਂ ਤੇਰਾ (ਸੇਵਕ) ਬਣਿਆ ਰਹਾਂ।1।
ਮੈਨੂੰ (ਤੇਰੇ ਦਰ ਤੋਂ ਬਿਨਾ) ਕੋਈ ਹੋਰ ਦਰ ਨਹੀਂ ਲੱਭਦਾ। ਹੋਰ ਕਿਸ ਦੇ ਅੱਗੇ ਮੈਂ ਸਲਾਮ ਕਰਾਂ? (ਹੋਰ ਕਿਸ ਪਾਸੋਂ ਮੈਂ ਮੰਗਾਂ?) ਸਿਰਫ਼ ਇਕ ਤੂੰ ਹੀ ਮੇਰਾ ਮਾਲਕ ਹੈਂ (ਮੈਂ ਤੈਥੋਂ ਹੀ ਇਹ ਦਾਨ ਮੰਗਦਾ ਹਾਂ ਕਿ) ਤੇਰਾ ਸਦਾ-ਥਿਰ ਰਹਿਣ ਵਾਲਾ ਨਾਮ ਮੇਰੇ ਮੂੰਹ ਵਿਚ (ਟਿਕਿਆ ਰਹੇ) ।1। ਰਹਾਉ।
(ਲੋਕ) ਸਿੱਧ ਤੇ ਪੀਰ (ਬਣਨ ਲਈ) ਪੁੱਗੇ ਹੋਏ ਜੋਗੀਆਂ ਦੀ ਸੇਵਾ ਕਰਦੇ ਹਨ, ਤੇ ਉਹਨਾਂ ਪਾਸੋਂ ਰਿੱਧੀਆਂ ਸਿੱਧੀਆਂ (ਦੀ ਤਾਕਤ) ਮੰਗਦੇ ਹਨ। (ਮੇਰੀ ਇਕ ਤੇਰੇ ਅੱਗੇ ਹੀ ਇਹ ਅਰਦਾਸਿ ਹੈ ਕਿ) ਅਭੁੱਲ ਗੁਰੂ ਦੀ ਬਖ਼ਸ਼ੀ ਬੁੱਧੀ ਅਨੁਸਾਰ ਮੈਨੂੰ ਤੇਰਾ ਨਾਮ ਕਦੇ ਨਾਹ ਭੁੱਲੇ।2।
ਜੋਗੀ ਤੇ ਲੀਰਾਂ ਪਹਿਨਣ ਵਾਲੇ ਫ਼ਕੀਰ ਵਿਅਰਥ ਹੀ ਦੇਸ ਦੇਸ ਦਾ ਰਟਨ ਕਰਦੇ ਹਨ। ਉਹ ਸਤਿਗੁਰ ਦੇ ਸ਼ਬਦ ਨੂੰ ਖੋਜਦੇ ਨਹੀਂ, ਉਹ ਇਕ-ਰਸ ਸ੍ਰੇਸ਼ਟ ਅਸਲੀਅਤ ਨੂੰ ਨਹੀਂ ਖੋਜਦੇ।3।
ਪੰਡਿਤ ਪਾਂਧੇ ਤੇ ਜੋਤਸ਼ੀ ਨਿੱਤ ਪੁਰਾਣ ਆਦਿਕ ਪੁਸਤਕਾਂ ਹੀ ਪੜ੍ਹਦੇ ਰਹਿੰਦੇ ਹਨ। ਪਰਮਾਤਮਾ ਹਿਰਦੇ ਵਿਚ ਲੁਕਿਆ ਪਿਆ ਹੈ, ਇਹ ਲੋਕ ਅੰਦਰ-ਵੱਸਦੀ ਨਾਮ-ਵਸਤੂ ਨੂੰ ਨਹੀਂ ਪਛਾਣਦੇ।4।
ਅਨੇਕਾਂ ਬੰਦੇ ਤਪੀ ਬਣੇ ਹੋਏ ਹਨ, ਜੰਗਲਾਂ ਵਿਚ (ਜਾ ਕੇ) ਤਪ ਸਾਧ ਰਹੇ ਹਨ, ਤੇ ਸਦਾ ਤੀਰਥਾਂ ਉਤੇ ਨਿਵਾਸ ਰੱਖਦੇ ਹਨ। (ਤਪਾਂ ਦੇ ਕਾਰਨ ਉਹ) ਕ੍ਰੋਧ ਨਾਲ ਭਰੇ ਰਹਿੰਦੇ ਹਨ, ਆਪਣੇ ਆਤਮਕ ਜੀਵਨ ਨੂੰ ਨਹੀਂ ਖੋਜਦੇ। ਤਿਆਗੀ ਬਣਨ ਦਾ ਉਹਨਾਂ ਨੂੰ ਕੋਈ ਲਾਭ ਨਹੀਂ ਹੁੰਦਾ।5।
ਅਨੇਕਾਂ ਬੰਦੇ ਐਸੇ ਹਨ ਜੋ ਜਤਨ ਕਰ ਕੇ ਵੀਰਜ ਨੂੰ ਰੋਕ ਰੱਖਦੇ ਹਨ, ਤੇ ਆਪਣੇ ਆਪ ਨੂੰ ਜਤੀ ਸਦਾਂਦੇ ਹਨ। ਪਰ ਗੁਰੂ ਦੇ ਸ਼ਬਦ ਤੋਂ ਬਿਨਾ ਉਹ ਭੀ (ਕ੍ਰੋਧ ਆਦਿਕ ਤਾਮਸੀ ਸੁਭਾਵ ਤੋਂ) ਖ਼ਲਾਸੀ ਨਹੀਂ ਪ੍ਰਾਪਤ ਕਰਦੇ। (ਜਤੀ ਹੋਣ ਦੀ ਹੀ) ਭਟਕਣਾ ਵਿਚ ਪੈ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ।6।
(ਪਰ) ਅਨੇਕਾਂ ਗ੍ਰਿਹਸਤੀ ਐਸੇ ਹਨ ਜੋ ਸੇਵਾ ਕਰਦੇ ਹਨ ਸੇਵਾ ਦੇ ਸਾਧਨ ਕਰਦੇ ਹਨ, ਤੇ ਗੁਰੂ ਦੀ ਦਿੱਤੀ ਮਤਿ ਉਤੇ ਤੁਰਦੇ ਹਨ। ਉਹ ਨਾਮ ਜਪਦੇ ਹਨ, ਹੋਰਨਾਂ ਨੂੰ ਨਾਮ ਜਪਣ ਲਈ ਪ੍ਰੇਰਦੇ ਹਨ, ਆਪਣਾ ਆਚਰਨ ਪਵਿਤ੍ਰ ਰੱਖਦੇ ਹਨ। ਉਹ ਪਰਮਾਤਮਾ ਦੀ ਭਗਤੀ ਵਿਚ ਆਪਣੇ ਆਪ ਨੂੰ ਦ੍ਰਿੜ੍ਹ ਕਰ ਕੇ (ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ।7।
ਹੇ ਨਾਨਕ! ਪਰਮਾਤਮਾ ਦਾ ਦਰ ਪਰਮਾਤਮਾ ਦਾ ਘਰ ਗੁਰੂ ਪਾਸੋਂ (ਗੁਰੂ ਦੀ ਸਰਨ ਪਿਆਂ) ਪਛਾਣਿਆ ਜਾ ਸਕਦਾ ਹੈ। ਉਹੀ ਮਨੁੱਖ ਪਛਾਣਦਾ ਹੈ ਜੋ ਗੁਰੂ ਦੇ ਪਾਸ ਜਾਂਦਾ ਹੈ। ਉਸ ਨੂੰ ਪਰਮਾਤਮਾ ਦਾ ਨਾਮ ਨਹੀਂ ਵਿਸਰਦਾ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਗਿੱਝ ਜਾਂਦਾ ਹੈ।8।14।