Why was the Earth created according to Sikhism?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਦਾਸ ਦੀ ਸਮਝ ਅਨੁਸਾਰ ਸਿੱਖੀ ਵਿਚ ਧਰਤੀ ਨੂੰ ਸਿੱਖ ਲਈ ਧਰਮ ਕਮਾਉਣ ਲਈ ਬਣਾਇਆ ਗਿਆ ਹੈ। ਗੱਲ ਸਾਰੀ ਆਪਣੇ ਜੀਵਨ ਨੂੰ ਗੁਰਬਾਣੀ ਦੀ ਰੋਸ਼ਨੀ ਵਿਚ ਆਪਣੇ ਜੀਵਨ ਨੂੰ ਬਦਲਣ ਦੀ ਹੈ ਤੇ ਗੁਰੂ ਦੇ ਉਪਦੇਸ਼ ਤੇ ਚੱਲ ਕੇ ਜੀਵਨ ਮੁਕਤ ਹੋਣ ਦੀ ਹੈ। ਗੁਰੂ ਗ੍ਰੰਥ ਸਾਹਿਬ ਵਿਚੋਂ ਇਕ ਉਦਾਹਰਣ ਦੇ ਰਿਹਾ ਹਾਂ। ਉਮੀਦ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਜਾਵੇਗਾ।
———————-
ਮਃ ੪ ॥ ਆਪੇ ਧਰਤੀ ਸਾਜੀਅਨੁ ਆਪੇ ਆਕਾਸੁ ॥ ਵਿਚਿ ਆਪੇ ਜੰਤ ਉਪਾਇਅਨੁ ਮੁਖਿ ਆਪੇ ਦੇਇ ਗਿਰਾਸੁ ॥ ਸਭੁ ਆਪੇ ਆਪਿ ਵਰਤਦਾ ਆਪੇ ਹੀ ਗੁਣਤਾਸੁ ॥ ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਟੇ ਤਾਸੁ ॥੨॥ {ਪੰਨਾ 302}
ਅਰਥ: ਪ੍ਰਭੂ ਨੇ ਆਪ ਹੀ ਧਰਤੀ ਸਾਜੀ ਤੇ ਆਪ ਹੀ ਅਕਾਸ਼। ਇਸ ਧਰਤੀ ਵਿਚ ਉਸ ਨੇ ਜੀਅ ਜੰਤ ਪੈਦਾ ਕੀਤੇ ਤੇ ਆਪ ਹੀ (ਜੀਵਾਂ ਦੇ) ਮੂੰਹ ਵਿਚ ਗਰਾਹੀ ਦੇਂਦਾ ਹੈ। ਗੁਣਾਂ ਦਾ ਖ਼ਜ਼ਾਨਾ (ਹਰੀ) ਆਪ ਹੀ ਸਭ ਜੀਆਂ ਦੇ ਅੰਦਰ ਵਿਆਪਕ ਹੈ। ਹੇ ਦਾਸ ਨਾਨਕ! ਤੂੰ ਪ੍ਰਭੂ ਦਾ ਨਾਮ ਜਪ, (ਜਿਸ ਨੇ ਜਪਿਆ ਹੈ) ਉਸ ਦੇ ਸਾਰੇ ਪਾਪ ਪ੍ਰਭੂ ਦੂਰ ਕਰਦਾ ਹੈ।2।
ਸਲੋਕ ਮਃ ੪ ॥ ਸਤਿਗੁਰੁ ਧਰਤੀ ਧਰਮ ਹੈ ਤਿਸੁ ਵਿਚਿ ਜੇਹਾ ਕੋ ਬੀਜੇ ਤੇਹਾ ਫਲੁ ਪਾਏ ॥ ਗੁਰਸਿਖੀ ਅੰਮ੍ਰਿਤੁ ਬੀਜਿਆ ਤਿਨ ਅੰਮ੍ਰਿਤ ਫਲੁ ਹਰਿ ਪਾਏ ॥ ਓਨਾ ਹਲਤਿ ਪਲਤਿ ਮੁਖ ਉਜਲੇ ਓਇ ਹਰਿ ਦਰਗਹ ਸਚੀ ਪੈਨਾਏ ॥ ਇਕਨ੍ਹ੍ਹਾ ਅੰਦਰਿ ਖੋਟੁ ਨਿਤ ਖੋਟੁ ਕਮਾਵਹਿ ਓਹੁ ਜੇਹਾ ਬੀਜੇ ਤੇਹਾ ਫਲੁ ਖਾਏ ॥ ਜਾ ਸਤਿਗੁਰੁ ਸਰਾਫੁ ਨਦਰਿ ਕਰਿ ਦੇਖੈ ਸੁਆਵਗੀਰ ਸਭਿ ਉਘੜਿ ਆਏ ॥ ਓਇ ਜੇਹਾ ਚਿਤਵਹਿ ਨਿਤ ਤੇਹਾ ਪਾਇਨਿ ਓਇ ਤੇਹੋ ਜੇਹੇ ਦਯਿ ਵਜਾਏ ॥ ਨਾਨਕ ਦੁਹੀ ਸਿਰੀ ਖਸਮੁ ਆਪੇ ਵਰਤੈ ਨਿਤ ਕਰਿ ਕਰਿ ਦੇਖੈ ਚਲਤ ਸਬਾਏ ॥੧॥ {ਪੰਨਾ 302-303}
ਅਰਥ: (ਧਰਤੀ ਦੇ ਸੁਭਾਵ ਵਾਂਗ) ਸਤਿਗੁਰੂ (ਭੀ) ਧਰਮ ਦੀ ਭੋਏਂ ਹੈ, ਜਿਸ ਤਰ੍ਹਾਂ (ਦੀ ਭਾਵਨਾ) ਦਾ ਬੀਜ ਕੋਈ ਬੀਜਦਾ ਹੈ, ਉਹੋ ਜਿਹਾ ਫਲ ਲੈਂਦਾ ਹੈ। ਜਿਨ੍ਹਾਂ ਗੁਰਸਿੱਖਾਂ ਨੇ ਨਾਮ-ਅੰਮ੍ਰਿਤ ਬੀਜਿਆ ਹੈ ਉਹਨਾਂ ਨੂੰ ਪ੍ਰਭੂ-ਪ੍ਰਾਪਤੀ-ਰੂਪ ਅੰਮ੍ਰਿਤ ਫਲ ਹੀ ਮਿਲ ਗਿਆ ਹੈ। ਇਸ ਸੰਸਾਰ ਵਿਚ ਤੇ ਅਗਲੇ ਜਹਾਨ ਵਿਚ ਉਹ ਸੁਰਖ਼ਰੂ ਹੁੰਦੇ ਹਨ, ਤੇ ਪ੍ਰਭੂ ਦੀ ਸੱਚੀ ਦਰਗਾਹ ਵਿਚ ਉਹਨਾਂ ਦਾ ਆਦਰ ਹੁੰਦਾ ਹੈ। ਇਕਨਾਂ ਜੀਵਾਂ ਦੇ ਹਿਰਦੇ ਵਿਚ ਖੋਟ (ਹੋਣ ਕਰਕੇ) ਉਹ ਸਦਾ ਖੋਟੇ ਕਰਮ ਕਰਦੇ ਹਨ। ਐਸਾ ਬੰਦਾ ਉਹੋ ਜਿਹਾ ਫਲ ਹੀ ਖਾਂਦਾ ਹੈ, (ਕਿਉਂਕਿ) ਜਦੋਂ ਸਰਾਫ਼ ਸਤਿਗੁਰੂ ਗਹੁ ਨਾਲ ਪਰਖਦਾ ਹੈ ਤਾਂ ਸਾਰੇ ਖ਼ੁਦਗ਼ਰਜ਼ ਪਰਗਟ ਹੋ ਜਾਂਦੇ ਹਨ (ਭਾਵ, ਲੁਕੇ ਨਹੀਂ ਰਹਿ ਸਕਦੇ) । ਜਿਹੋ ਜਿਹੀ ਉਹਨਾਂ ਦੇ ਹਿਰਦੇ ਦੀ ਭਾਵਨਾ ਹੁੰਦੀ ਹੈ, ਤਿਹੋ ਜਿਹਾ ਉਹਨਾਂ ਨੂੰ ਫਲ ਮਿਲਦਾ ਹੈ, ਤੇ ਖਸਮ ਪ੍ਰਭੂ ਦੀ ਰਾਹੀਂ ਉਹ ਉਸੇ ਤਰ੍ਹਾਂ ਨਸ਼ਰ ਕਰ ਦਿੱਤੇ ਜਾਂਦੇ ਹਨ, (ਪਰ) ਹੇ ਨਾਨਕ! (ਜੀਵ ਦੇ ਕੀਹ ਵੱਸ?) ਇਹ ਸਾਰੇ ਕੌਤਕ ਪ੍ਰਭੂ ਆਪ ਸਦਾ ਕਰ ਕੇ ਵੇਖ ਰਿਹਾ ਹੈ ਤੇ ਦੋਹੀਂ ਪਾਸੀਂ (ਗੁਰਸਿਖਾਂ ਵਿਚ ਤੇ ਸੁਆਵਗੀਰਾਂ ਵਿਚ) ਆਪ ਹੀ ਪਰਮਾਤਮਾ ਮੌਜੂਦ ਹੈ।1।
Thank you ji