Will my prayers make a difference? Wouldn’t it be the same as ordering something? Won’t it be against the HUKAM? Please help me to understand this
Will my prayers make a difference? Wouldn’t it be the same as ordering something? Won’t it be against the HUKAM? Please help me to understand this
Share
ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥੧॥ ਰਹਾਉ ॥ – 749
We have pray for learning the way of life with the help of Gurbani written in Guru Granth Sahib.
None of the demand against the Hukam or system of Akal Purkh is going to be accepted.
I recommend to read article on MEANING OF SIKH PRAYER on this site.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ਕੀ ਅਰਦਾਸ ਕਰਨਾ ਹੁਕਮ ਦੀ ਉਲੰਘਣਾ ਕਰਨ ਤੁੱਲ ਨਹੀਂ ਹੈ?
ਗੁਰਬਾਣੀ ਉਪਦੇਸ਼ ਦਿੰਦੀ ਹੈ:-
ਤੂੰ ਮੇਰਾ ਪਿਤਾ ਤੂੰਹੈ ਮੇਰਾ ਮਾਤਾ ॥ ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥ ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਉ ਕੇਹਾ ਕਾੜਾ ਜੀਉ ॥੧॥ (ਪੰਨਾ 103)
ਅਰਥ: ਹੇ ਪ੍ਰਭੂ! ਤੂੰ ਮੇਰਾ ਪਿਉ (ਦੇ ਥਾਂ) ਹੈਂ ਤੂੰ ਹੀ ਮੇਰਾ ਮਾਂ (ਦੇ ਥਾਂ) ਹੈ, ਤੂੰ ਮੇਰਾ ਰਿਸ਼ਤੇਦਾਰ ਹੈਂ ਤੂੰ ਹੀ ਮੇਰਾ ਭਰਾ ਹੈਂ। (ਹੇ ਪ੍ਰਭੂ! ਜਦੋਂ) ਤੂੰ ਹੀ ਸਭ ਥਾਵਾਂ ਤੇ ਮੇਰਾ ਰਾਖਾ ਹੈਂ, ਤਾਂ ਕੋਈ ਡਰ ਮੈਨੂੰ ਪੋਹ ਨਹੀਂ ਸਕਦਾ, ਕੋਈ ਚਿੰਤਾ ਮੇਰੇ ਉੱਤੇ ਜ਼ੋਰ ਨਹੀਂ ਪਾ ਸਕਦੀ।1।
ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ:-
ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥ ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ ॥ ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ ॥ ਸਾਧ ਜਨਾ ਕੈ ਸੰਗਿ ਭਵਜਲੁ ਬਿਖਮੁ ਤਰਿ।। (ਪੰਨਾ 519)
ਅਰਥ: (ਹੇ ਭਾਈ!) ਦਿਲ ਦਾ ਜੋ ਦੁੱਖ ਹੋਵੇ ਉਹ ਆਪਣੇ ਸਤਿਗੁਰੂ ਅਗੇ ਬੇਨਤੀ ਕਰ, ਆਪਣੀ ਸਾਰੀ ਚਤੁਰਾਈ ਛੱਡ ਦੇਹ ਤੇ ਮਨ ਤਨ ਗੁਰੂ ਦੇ ਹਵਾਲੇ ਕਰ ਦੇਹ, ਸਤਿਗੁਰੂ ਦੇ ਪੈਰ ਪੂਜ (ਭਾਵ, ਗੁਰੂ ਦਾ ਆਸਰਾ ਲੈ, ਇਸ ਤਰ੍ਹਾਂ) ਭੈੜੀ ਮੱਤ (ਰੂਪ ‘ਬਿਰਥਾ’) ਸੜ ਜਾਂਦੀ ਹੈ, ਗੁਰਮੁਖਾਂ ਦੀ ਸੰਗਤਿ ਵਿਚ ਇਹ ਔਖਾ ਸੰਸਾਰ-ਸਮੁੰਦਰ ਤਰ ਜਾਈਦਾ ਹੈ।
ਹੋਰ ਅੱਗੇ:
ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥ ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥ ਤੂ ਕਾਹੇ ਡੋਲਹਿ ਪ੍ਰਾਣੀਆ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥ ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥ ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥ ਪੰਨਾ 724)
ਅਰਥ: ਹੇ ਭਾਈ! ਮੇਰਾ ਮਾਲਕ-ਪ੍ਰਭੂ ਸਦਾ ਦਇਆ ਕਰਨ ਵਾਲਾ ਹੈ, ਸਦਾ ਦਇਆ ਕਰਨ ਵਾਲਾ ਹੈ, ਸਦਾ ਦਇਆ ਕਰਨ ਵਾਲਾ ਹੈ। ਉਹ ਸਾਰੇ ਜੀਵਾਂ ਨੂੰ (ਸਭ ਪਦਾਰਥਾਂ ਦਾ) ਦਾਨ ਦੇਂਦਾ ਹੈ।ਰਹਾਉ।
ਹੇ ਭਾਈ! ਤੂੰ ਕਿਉਂ ਘਬਰਾਂਦਾ ਹੈਂ? ਪੈਦਾ ਕਰਨ ਵਾਲਾ ਪ੍ਰਭੂ ਤੇਰੀ (ਜ਼ਰੂਰ) ਰੱਖਿਆ ਕਰੇਗਾ। ਜਿਸ (ਪ੍ਰਭੂ) ਨੇ ਤੈਨੂੰ ਪੈਦਾ ਕੀਤਾ ਹੈ, ਉਹੀ (ਸਾਰੀ ਸ੍ਰਿਸ਼ਟੀ ਨੂੰ) ਆਸਰਾ (ਭੀ) ਦੇਂਦਾ ਹੈ।੧।
ਹੇ ਭਾਈ! ਜਿਸ ਪਰਮਾਤਮਾ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ (ਇਸ ਦੀ) ਸੰਭਾਲ ਕਰਦਾ ਹੈ। ਹਰੇਕ ਸਰੀਰ ਵਿਚ ਵੱਸਣ ਵਾਲਾ ਪ੍ਰਭੂ (ਸਾਰੇ ਜੀਵਾਂ ਦੇ) ਦਿਲਾਂ ਦਾ ਮਾਲਕ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ, ਅਤੇ, ਸਭ ਦੀ ਪਾਲਣਾ ਕਰਨ ਵਾਲਾ ਹੈ।੨।
ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ, ਅਰਜ਼ੋਈ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਇੱਕ ਤਰ੍ਹਾਂ ਨਾਲ ਸਿੱਖ ਗੁਰੂ ਨਾਲ ਆਪਣਾ ਦੁੱਖ, ਸੁੱਖ ਸਾਂਝਾ ਕਰਦਾ ਹੈ। ਦੁੱਖ ਵਿਚ ਗੁਰੂ ਨਾਲ ਆਪਣਾ ਮਨ ਦੇ ਵਲਵਲੇ ਸਾਂਝੇ ਕਰਦਾ ਹੈ ਤੇ ਸੁੱਖ ਵਿਚ ਗੁਰੂ ਦਾ ਧੰਨਵਾਦ ਕਰਦਾ ਹੈ। ਜੇ ਸਿੱਖ ਨੇ ਆਪਣੇ ਮਾਤਾ, ਪਿਤਾ ਕੋਲੋਂ ਨਹੀਂ ਮੰਗਣਾ ਤਾਂ ਹੋਰ ਕਿਸ ਕੋਲੋਂ ਮੰਗਣਾ ਹੈ।
ਇਸ ਲਈ ਦਾਸ ਦੀ ਸਮਝ ਅਨੁਸਾਰ ਅਰਦਾਸ ਕਰਨਾ ਹੁਕਮ ਦੀ ਉਲੰਘਣਾ ਜਾਂ ਹੁਕਮ ਵਿਚ ਦਖ਼ਲ ਅੰਦਾਜ਼ੀ ਨਹੀਂ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਆਪਣੀ ਗੱਲ ਨੂੰ ਹੋਰ ਸਪੱਸ਼ਟ ਕਰਨ ਲਈ ਦਾਸ ਤੁਹਾਨੂੰ ਦੱਸਣਾ ਚਾਹੁੰਦਾ ਹੈ ਕਿ ਅਰਦਾਸ, ਫ਼ਾਰਸੀ ਦੇ ਲਫ਼ਜ਼ ਅਰਜ਼ਦਾਸ਼ਤ, ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨਾ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ ਹੁਕਮ ਦੀ ਉਲੰਘਣਾ ਕਰਨਾ ਜਾਂ ਹੁਕਮ ਵਿਚ ਦਖ਼ਲ ਅੰਦਾਜ਼ੀ ਨਹੀਂ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਅਰਦਾਸ ਲਫ਼ਜ਼ ਗੁਰੂ ਗ੍ਰੰਥ ਸਾਹਿਬ ਵਿਚ ਬਹੁਤ ਵਾਰੀ ਆਉਂਦਾ ਹੈ।
ਆਮ ਪੜ੍ਹੀ ਜਾਣ ਵਾਲੀ ਬਾਣੀ ‘ਸੁਖਮਨੀ ਸਾਹਿਬ’, ਜੋ ਕਿ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਵਲੋਂ ਉਚਾਰਨ ਕੀਤੀ ਗਈ, ਤੇ ਗੁਰੂ ਗ੍ਰੰਥ ਸਾਹਿਬ ਦੇ ਪੰਨਾ 262 ਤੋਂ 296 ਤੇ ਸੁਸ਼ੋਭਿਤ ਹੈ, ਗੁਰੂ ਸਾਹਿਬ ਇੱਕ ਅਰਦਾਸ ਕਰਦੇ ਹਨ:-
ਤੂ ਠਾਕੁਰੁ ਤੁਮ ਪਹਿ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੀ ਰਾਸਿ ॥ ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥ ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥ ਕੋਇ ਨ ਜਾਨੈ ਤੁਮਰਾ ਅੰਤੁ ॥ ਊਚੇ ਤੇ ਊਚਾ ਭਗਵੰਤ ॥ ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥ ਤੁਮ ਤੇ ਹੋਇ ਸੁ ਆਗਿਆਕਾਰੀ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥ ਨਾਨਕ ਦਾਸ ਸਦਾ ਕੁਰਬਾਨੀ ॥੮॥੪॥ {ਪੰਨਾ 268}
ਅਰਥ: (ਹੇ ਪ੍ਰਭੂ!) ਤੂੰ ਮਾਲਿਕ ਹੈਂ (ਸਾਡੀ ਜੀਵਾਂ ਦੀ) ਅਰਜ਼ ਤੇਰੇ ਅੱਗੇ ਹੀ ਹੈ, ਇਹ ਜਿੰਦ ਤੇ ਸਰੀਰ (ਜੋ ਤੂੰ ਸਾਨੂੰ ਦਿੱਤਾ ਹੈ) ਸਭ ਤੇਰੀ ਹੀ ਬਖ਼ਸ਼ੀਸ਼ ਹੈ।
ਤੂੰ ਸਾਡਾ ਮਾਂ ਪਿਉ ਹੈਂ, ਅਸੀਂ ਤੇਰੇ ਬਾਲ ਹਾਂ, ਤੇਰੀ ਮੇਹਰ (ਦੀ ਨਜ਼ਰ) ਵਿਚ ਬੇਅੰਤ ਸੁਖ ਹਨ।
ਕੋਈ ਤੇਰਾ ਅੰਤ ਨਹੀਂ ਪਾ ਸਕਦਾ, (ਕਿਉਂਕਿ) ਤੂੰ ਸਭ ਤੋਂ ਉੱਚਾ ਭਗਵਾਨ ਹੈਂ।
(ਜਗਤ ਦੇ) ਸਾਰੇ ਪਦਾਰਥ ਤੇਰੇ ਹੀ ਹੁਕਮ ਵਿਚ ਟਿਕੇ ਹੋਏ ਹਨ; ਤੇਰੀ ਰਚੀ ਹੋਈ ਸ੍ਰਿਸ਼ਟੀ ਤੇਰੀ ਹੀ ਆਗਿਆ ਵਿਚ ਤੁਰ ਰਹੀ ਹੈ।
ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ = ਇਹ ਤੂੰ ਆਪ ਹੀ ਜਾਣਦਾ ਹੈਂ। ਹੇ ਨਾਨਕ! (ਆਖ, ਹੇ ਪ੍ਰਭੂ!) ਤੇਰੇ ਸੇਵਕ (ਤੈਥੋਂ) ਸਦਾ ਸਦਕੇ ਜਾਂਦੇ ਹਨ।8।4।
ਇਹ ਹਰ ਸਿੱਖ ਦੀ ਆਪਣੀ ਇੱਕ ਅਰਦਾਸ ਹੈ ਜੋ ਸਿੱਖ ਕਦੇ ਵੀ ਆਪਣੇ ਮਨ ਵਿਚ ਕਰ ਸਕਦਾ ਹੈ। ਵੈਸੇ ਤਾਂ ਜਦੋਂ ਸਿੱਖ ਪ੍ਰੇਸ਼ਾਨੀ ਵਿਚ ਆਪਣੇ ਮਨ ਵਿਚ ਕਹਿੰਦਾ ਹੈ ਕਿ ‘ਹੇ ਦਾਤਾਰ ਮੇਰੇ ਤੇ ਮਿਹਰ ਕਰ’ ਜਾਂ ਧੰਨਵਾਦ ਕਰਨ ਲਈ ਕਹਿੰਦਾ ਹੈ ਕਿ ‘ਹੇ ਦਾਤਾਰ ਤੇਰਾ ਸ਼ੁਕਰ ਹੈ’ ਤਾਂ ਇਹ ਵੀ ਆਪਣੇ ਆਪ ਵਿਚ ਇੱਕ ਅਰਦਾਸ ਹੈ। ਆਸ ਹੈ ਕਿ ਦਾਸ ਤੁਹਾਡੇ ਸਵਾਲ ਦਾ ਜਵਾਬ ਦੇ ਸੱਕਿਆ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
Respected Sir,
Could you please provide an english translation as well for people like me, who can not read punjabi.
Thank you.
Respected Jeevan ji,
Waheguru ji ka Khalsa, Waheguru ji ki Fateh!
Thanks for your response. I wrote reply to your message twice but it didn’t get posted and I am writing for the third time. Perhaps, Akalpurakh wants you to learn official language of Sikhs, Gurmukhi. It is not difficult to learn.
To facilitate your understanding of what I have written in Gurmukhi, I have now indicated panna nos. of all the Shabads quoted by me in my reply. You will have to see English translation of the Guru Granth Sahib. To understand what I have written in Gurmukhi, please use Google translate or some other software to see if it helps.
In brief, what I have tried to convey in my reply is that Akalpurakh is our father, mother and any other relative, whom we can name. If the child in need is not going to ask help from his/her parents then from whom he/she is going to ask. Therefore, asking help from parents is not ordering but humbly seeking help. Moreover, Akalpurakh is merciful and benevolent. The child can pray for any help whatsoever but, like worldly parents, Akalpurakh will scrutinize the request and will grant only that help, which is beneficial for the child. In any case, praying is not ordering and if the humble prayer, in a difficult time, is for moral boost (Chardi Kala) and comes straight from the heart then He definitely helps.
I have tried to summarise but I am sure that I can’t convey perfectly what was written in Gurmukhi. Therefore, please excuse me for my lapses.
If you have any further questions please do ask.
Regards,
Your Brother