ਕੀ ਸਿੱਖ ਮੂਰਤੀ ਪੂਜਾ ਵਿੱਚ ਵਿਸ਼ਵਾਸ ਰੱਖਦੇ ਹਨ? Do Sikhs believe in idol worship?
ਕੀ ਸਿੱਖ ਮੂਰਤੀ ਪੂਜਾ ਵਿੱਚ ਵਿਸ਼ਵਾਸ ਰੱਖਦੇ ਹਨ? Do Sikhs believe in idol worship?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ।।
ਗੁਰੂ ਗ੍ਰੰਥ ਸਾਹਿਬ ਵਿਚੋਂ ਤਿੰਨ ਸ਼ਬਦ ਤੇ ਉਨ੍ਹਾਂ ਦੇ ਅਰਥ ਤੁਹਾਡੇ ਧਿਆਨ ਵਾਸਤੇ ਹਨ, ਜਿਨ੍ਹਾਂ ਵਿਚੋਂ ਬਿਲਕੁਲ ਸਪੱਸ਼ਟ ਹੋ ਜਾਂਦਾ ਹੈ ਕਿ ਗੁਰਬਾਣੀ ਮੂਰਤੀ ਪੂਜਾ ਨੂੰ ਨਹੀਂ ਮੰਨਦੀ। ਜੇ ਅੱਗੇ ਤੁਹਾਡਾ ਕੋਈ ਸਵਾਲ ਹੋਵੇ ਤਾਂ ਦੱਸਣਾ ਜੀ।
ਆਦਰ ਸਹਿਤ,
ਆਪ ਦਾ ਵੀਰ
————————-
ਏਕੈ ਪਾਥਰ ਕੀਜੈ ਭਾਉ ॥ ਦੂਜੈ ਪਾਥਰ ਧਰੀਐ ਪਾਉ ॥ ਜੇ ਓਹੁ ਦੇਉ ਤ ਓਹੁ ਭੀ ਦੇਵਾ ॥ ਕਹਿ ਨਾਮਦੇਉ ਹਮ ਹਰਿ ਕੀ ਸੇਵਾ ॥੪॥੧॥ {ਪੰਨਾ 525}
(ਕਿਆ ਅਜਬ ਗੱਲ ਹੈ ਕਿ) ਇਕ ਪੱਥਰ (ਨੂੰ ਦੇਵਤਾ ਬਣਾ ਕੇ ਉਸ) ਨਾਲ ਪਿਆਰ ਕੀਤਾ ਜਾਂਦਾ ਹੈ ਤੇ ਦੂਜੇ ਪੱਥਰਾਂ ਉੱਤੇ ਪੈਰ ਧਰਿਆ ਜਾਂਦਾ ਹੈ। ਜੇ ਉਹ ਪੱਥਰ (ਜਿਸ ਦੀ ਪੂਜਾ ਕੀਤੀ ਜਾਂਦੀ ਹੈ) ਦੇਵਤਾ ਹੈ ਤਾਂ ਦੂਜਾ ਪੱਥਰ ਭੀ ਦੇਵਤਾ ਹੈ (ਉਸ ਨੂੰ ਕਿਉਂ ਪੈਰਾਂ ਹੇਠ ਲਤਾੜੀਦਾ ਹੈ? ਪਰ) ਨਾਮਦੇਉ ਆਖਦਾ ਹੈ (ਅਸੀ ਕਿਸੇ ਪੱਥਰ ਨੂੰ ਦੇਵਤਾ ਥਾਪ ਕੇ ਉਸ ਦੀ ਪੂਜਾ ਕਰਨ ਨੂੰ ਤਿਆਰ ਨਹੀਂ) , ਅਸੀ ਤਾਂ ਪਰਮਾਤਮਾ ਦੀ ਬੰਦਗੀ ਕਰਦੇ ਹਾਂ।੪।੧।
ਮਃ ੧ ॥ ਹਿੰਦੂ ਮੂਲੇ ਭੂਲੇ ਅਖੁਟੀ ਜਾਂਹੀ ॥ ਨਾਰਦਿ ਕਹਿਆ ਸਿ ਪੂਜ ਕਰਾਂਹੀ ॥ ਅੰਧੇ ਗੁੰਗੇ ਅੰਧ ਅੰਧਾਰੁ ॥ ਪਾਥਰੁ ਲੇ ਪੂਜਹਿ ਮੁਗਧ ਗਵਾਰ ॥ ਓਹਿ ਜਾ ਆਪਿ ਡੁਬੇ ਤੁਮ ਕਹਾ ਤਰਣਹਾਰੁ ॥੨॥ {ਪੰਨਾ 556}
ਅਰਥ: ਹਿੰਦੂ ਉੱਕਾ ਹੀ ਭੁੱਲੇ ਹੋਏ ਖੁੰਝੇ ਜਾ ਰਹੇ ਹਨ, ਜੋ ਨਾਰਦ ਨੇ ਆਖਿਆ ਉਹੀ ਪੂਜਾ ਕਰਦੇ ਹਨ, ਇਹਨਾਂ ਅੰਨਿ੍ਹਆਂ ਗੁੰਗਿਆਂ ਵਾਸਤੇ ਹਨੇਰਾ ਘੁਪ ਬਣਿਆ ਪਿਆ ਹੈ (ਭਾਵ, ਨਾਹ ਇਹ ਸਹੀ ਰਸਤਾ ਵੇਖ ਰਹੇ ਹਨ ਤੇ ਨਾਹ ਮੂੰਹੋਂ ਪ੍ਰਭੂ ਦੇ ਗੁਣ ਗਾਉਂਦੇ ਹਨ) , ਇਹ ਮੂਰਖ ਗਵਾਰ ਪੱਥਰ ਲੈ ਕੇ ਪੂਜ ਰਹੇ ਹਨ।
(ਹੇ ਭਾਈ! ਜਿਨ੍ਹਾਂ ਪੱਥਰਾਂ ਨੂੰ ਪੂਜਦੇ ਹਉ) ਜਦੋਂ ਉਹ ਆਪ (ਪਾਣੀ ਵਿਚ) ਡੁੱਬ ਜਾਂਦੇ ਹਨ (ਤਾਂ ਉਹਨਾਂ ਨੂੰ ਪੂਜ ਕੇ) ਤੁਸੀ (ਸੰਸਾਰ-ਸਮੁੰਦਰ ਤੋਂ) ਕਿਵੇਂ ਤਰ ਸਕਦੇ ਹਉ?
ਮਹਲਾ ੫ ॥ ਜੋ ਪਾਥਰ ਕਉ ਕਹਤੇ ਦੇਵ ॥ ਤਾ ਕੀ ਬਿਰਥਾ ਹੋਵੈ ਸੇਵ ॥ ਜੋ ਪਾਥਰ ਕੀ ਪਾਂਈ ਪਾਇ ॥ ਤਿਸ ਕੀ ਘਾਲ ਅਜਾਂਈ ਜਾਇ ॥੧॥ ਠਾਕੁਰੁ ਹਮਰਾ ਸਦ ਬੋਲੰਤਾ ॥ ਸਰਬ ਜੀਆ ਕਉ ਪ੍ਰਭੁ ਦਾਨੁ ਦੇਤਾ ॥੧॥ ਰਹਾਉ ॥ ਅੰਤਰਿ ਦੇਉ ਨ ਜਾਨੈ ਅੰਧੁ ॥ ਭ੍ਰਮ ਕਾ ਮੋਹਿਆ ਪਾਵੈ ਫੰਧੁ ॥ ਨ ਪਾਥਰੁ ਬੋਲੈ ਨਾ ਕਿਛੁ ਦੇਇ ॥ ਫੋਕਟ ਕਰਮ ਨਿਹਫਲ ਹੈ ਸੇਵ ॥੨॥ ਜੇ ਮਿਰਤਕ ਕਉ ਚੰਦਨੁ ਚੜਾਵੈ ॥ ਉਸ ਤੇ ਕਹਹੁ ਕਵਨ ਫਲ ਪਾਵੈ ॥ ਜੇ ਮਿਰਤਕ ਕਉ ਬਿਸਟਾ ਮਾਹਿ ਰੁਲਾਈ ॥ ਤਾਂ ਮਿਰਤਕ ਕਾ ਕਿਆ ਘਟਿ ਜਾਈ ॥੩॥ ਕਹਤ ਕਬੀਰ ਹਉ ਕਹਉ ਪੁਕਾਰਿ ॥ ਸਮਝਿ ਦੇਖੁ ਸਾਕਤ ਗਾਵਾਰ ॥ ਦੂਜੈ ਭਾਇ ਬਹੁਤੁ ਘਰ ਗਾਲੇ ॥ ਰਾਮ ਭਗਤ ਹੈ ਸਦਾ ਸੁਖਾਲੇ ॥੪॥੪॥੧੨॥ {ਪੰਨਾ 1160}
ਅਰਥ: ਸਾਡਾ ਠਾਕੁਰ ਸਦਾ ਬੋਲਦਾ ਹੈ, ਉਹ ਪ੍ਰਭੂ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ।1। ਰਹਾਉ।
ਜੋ ਮਨੁੱਖ ਪੱਥਰ (ਦੀ ਮੂਰਤੀ) ਨੂੰ ਰੱਬ ਆਖਦੇ ਹਨ, ਉਹਨਾਂ ਦੀ ਕੀਤੀ ਸੇਵਾ ਵਿਅਰਥ ਜਾਂਦੀ ਹੈ। ਜੋ ਮਨੁੱਖ ਪੱਥਰ (ਦੀ ਮੂਰਤੀ) ਦੇ ਪੈਰੀਂ ਪੈਂਦੇ ਹਨ, ਉਹਨਾਂ ਦੀ ਮਿਹਨਤ ਅਜਾਈਂ ਚਲੀ ਜਾਂਦੀ ਹੈ।1।
ਅੰਨ੍ਹਾ ਮੂਰਖ ਆਪਣੇ ਅੰਦਰ-ਵੱਸਦੇ ਰੱਬ ਨੂੰ ਨਹੀਂ ਪਛਾਣਦਾ, ਭਰਮ ਦਾ ਮਾਰਿਆ ਹੋਇਆ ਹੋਰ ਹੋਰ ਜਾਲ ਵਿਛਾਉਂਦਾ: ਹੈ। ਇਹ ਪੱਥਰ ਨਾਹ ਬੋਲਦਾ ਹੈ, ਨਾਹ ਕੁਝ ਦੇ ਸਕਦਾ ਹੈ, (ਇਸ ਨੂੰ ਇਸ਼ਨਾਨ ਕਰਾਣ ਤੇ ਭੋਗ ਆਦਿਕ ਲਵਾਣ ਦੇ) ਸਾਰੇ ਕੰਮ ਵਿਅਰਥ ਹਨ, (ਇਸ ਦੀ ਸੇਵਾ ਵਿਚੋਂ ਕੋਈ ਫਲ ਨਹੀਂ ਮਿਲਦਾ।2।
ਜੇ ਕੋਈ ਮਨੁੱਖ ਮੁਰਦੇ ਨੂੰ ਚੰਦਨ (ਰਗੜ ਕੇ) ਲਾ ਦੇਵੇ, ਉਸ ਮੁਰਦੇ ਨੂੰ ਕੋਈ (ਇਸ ਸੇਵਾ ਦਾ) ਫਲ ਨਹੀਂ ਮਿਲ ਸਕਦਾ। ਤੇ, ਜੇ ਕੋਈ ਮੁਰਦੇ ਨੂੰ ਗੰਦ ਵਿਚ ਰੋਲ ਦੇਵੇ, ਤਾਂ ਭੀ ਉਸ ਮੁਰਦੇ ਦਾ ਕੋਈ ਵਿਗਾੜ ਨਹੀਂ ਹੋ ਸਕਦਾ।3।
ਕਬੀਰ ਆਖਦਾ ਹੈ– ਮੈਂ ਪੁਕਾਰ ਪੁਕਾਰ ਕੇ ਆਖਦਾ ਹਾਂ ‘ਹੇ ਰੱਬ ਨਾਲੋਂ ਟੁੱਟੇ ਹੋਏ ਮੂਰਖ! ਸਮਝ ਕੇ ਵੇਖ, ਰੱਬ ਨੂੰ ਛੱਡ ਕੇ ਹੋਰ ਹੋਰ ਵਿਚ ਪਿਆਰ ਪਾ ਕੇ ਬਥੇਰੇ ਜੀਵ ਤਬਾਹ ਹੋ ਗਏ। ਸਦਾ ਸੁਖੀ ਜੀਵਨ ਵਾਲੇ ਸਿਰਫ਼ ਉਹੀ ਹਨ ਜੋ ਪ੍ਰਭੂ ਦੇ ਭਗਤ ਹਨ’।4। 4।12।