Home/Questions/Page 3
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ What is the meaning of ਪਵਣੁ ?
ਸਲੋਕੁ ॥ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਪਦ ਅਰਥ: ਪਵਣੁ = ਹਵਾ, ਸੁਆਸ, ਪ੍ਰਾਣ। ਮਹਤੁ = ਵੱਡੀ। ਦਿਵਸੁ = ਦਿਨ। ਦੁਇ = ਦੋਵੇਂ। ਦਿਵਸੁ ਦਾਇਆ = ਦਿਨ ਖਿਡਾਵਾ ਹੈ। ਰਾਤਿ ਦਾਈ = ਰਾਤ ਖਿਡਾਵੀ ਹੈ। ਸਗਲ = ਸਾਰਾ। ਅਰਥ: ਪ੍ਰਾਣ (ਸਰੀਰਾਂ ਲਈ ਇਉਂ ਹਨ ਜਿਵੇਂ) ਗੁਰੂ (ਜੀਵਾਂ ਦੇ ਆਤਮਾ ਲਈ) ਹੈ, ਪਾਣੀ (ਸਭ ਜੀਵਾRead more
ਸਲੋਕੁ ॥ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥
ਪਦ ਅਰਥ: ਪਵਣੁ = ਹਵਾ, ਸੁਆਸ, ਪ੍ਰਾਣ। ਮਹਤੁ = ਵੱਡੀ। ਦਿਵਸੁ = ਦਿਨ। ਦੁਇ = ਦੋਵੇਂ। ਦਿਵਸੁ ਦਾਇਆ = ਦਿਨ ਖਿਡਾਵਾ ਹੈ। ਰਾਤਿ ਦਾਈ = ਰਾਤ ਖਿਡਾਵੀ ਹੈ। ਸਗਲ = ਸਾਰਾ।
ਅਰਥ: ਪ੍ਰਾਣ (ਸਰੀਰਾਂ ਲਈ ਇਉਂ ਹਨ ਜਿਵੇਂ) ਗੁਰੂ (ਜੀਵਾਂ ਦੇ ਆਤਮਾ ਲਈ) ਹੈ, ਪਾਣੀ (ਸਭ ਜੀਵਾਂ ਦਾ) ਪਿਉ ਹੈ ਅਤੇ ਧਰਤੀ (ਸਭ ਦੀ) ਵੱਡੀ ਮਾਂ ਹੈ। ਦਿਨ ਅਤੇ ਰਾਤ ਦੋਵੇਂ ਖਿਡਾਵਾ ਤੇ ਖਿਡਾਵੀ ਹਨ, ਸਾਰਾ ਸੰਸਾਰ ਖੇਡ ਰਿਹਾ ਹੈ, (ਭਾਵ, ਸੰਸਾਰ ਦੇ ਸਾਰੇ ਜੀਵ ਰਾਤ ਨੂੰ ਸੌਣ ਵਿਚ ਅਤੇ ਦਿਨੇ ਕਾਰ-ਵਿਹਾਰ ਵਿਚ ਪਰਚੇ ਪਏ ਹਨ) ।
See lessਕੀ ਇਹ ਸੱਚ ਹੈ ਕਿ ਜਦੋਂ ਜਿਹਡ਼ਾ ਕੰਮ ਹੋਣਾ ਹੁੰਦਾ ਉਦੋਂ ਹੀ ਹੁੰਦਾ ਹੈ ਅਸੀਂ ਜਿੰਨੇ ਮਰਜ਼ੀ ਆਪਣੇ ਐਫਰਟ ਲਾਈ ਜਾਈਏ ਗੁਰਬਾਣੀ ਸਾਨੂੰ ਇਸ ਬਾਰੇ ਕੀ ਸਮਝਾਂਦੀ ਹੈ ।
ਸਤਿਕਾਰ ਯੋਗ ਵੀਰ ਜੀ/ਭੈਣ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਗੁਰਬਾਣੀ ਵਿਚੋਂ ਦੋ ਉਦਾਹਰਣਾਂ ਹੇਠਾਂ ਦੇ ਰਿਹਾ ਹੈ ਜਿਨ੍ਹਾਂ ਤੋਂ ਇਹ ਸਮਝ ਆਉਂਦਾ ਹੈ ਕਿ ਮਨੁੱਖ ਦੀ ਕੋਈ ਪਾਂਇਆਂ (ਸ਼ਕਤੀ) ਨਹੀਂ ਹੈ ਤੇ ਜੋ ਕੁੱਝ ਹੋਣਾ ਹੈ, ਉਸ ਦੇ ਹੁਕਮ ਵਿਚ ਹੀ ਹੋਣਾ ਹੈ ਤੇ ਹੋ ਰਿਹਾ ਹੈ। ਦਾਸ ਦੀ ਸਮਝ ਅਨੁਸਾਰ, ਇਸ ਦਾ ਅਰਥRead more
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਗੁਰਬਾਣੀ ਵਿਚੋਂ ਦੋ ਉਦਾਹਰਣਾਂ ਹੇਠਾਂ ਦੇ ਰਿਹਾ ਹੈ ਜਿਨ੍ਹਾਂ ਤੋਂ ਇਹ ਸਮਝ ਆਉਂਦਾ ਹੈ ਕਿ ਮਨੁੱਖ ਦੀ ਕੋਈ ਪਾਂਇਆਂ (ਸ਼ਕਤੀ) ਨਹੀਂ ਹੈ ਤੇ ਜੋ ਕੁੱਝ ਹੋਣਾ ਹੈ, ਉਸ ਦੇ ਹੁਕਮ ਵਿਚ ਹੀ ਹੋਣਾ ਹੈ ਤੇ ਹੋ ਰਿਹਾ ਹੈ।
ਦਾਸ ਦੀ ਸਮਝ ਅਨੁਸਾਰ, ਇਸ ਦਾ ਅਰਥ ਇਹ ਨਹੀਂ ਲੈਣਾ ਹੈ ਕਿ ਮਨੁੱਖ ਨੇ ਹੱਥ ਤੇ ਹੱਥ ਰੱਖ ਕੇ ਬੈਠ ਜਾਣਾ ਹੈ। ਬਲਕਿ ਗੁਰੂ ਆਸ਼ੇ ਅਨੁਸਾਰ ਭਗਤੀ ਕਰਨ ਦੇ ਨਾਲ ਨਾਲ ਆਪਣੇ ਜੀਵਨ ਨਿਰਬਾਹ ਲਈ ਵੀ ਉੱਦਮ ਕਰਨਾ ਹੈ:-
ਸਲੋਕੁ ਮਃ ੫ ॥ ਉਦਮੁ ਕਰੇਦਿਆ ਜੀਉ ਤੂੰ ਕਮਾਵਦਿਆ ਸੁਖ ਭੁੰਚੁ ॥ ਧਿਆਇਦਿਆ ਤੂੰ ਪ੍ਰਭੂ ਮਿਲੁ ਨਾਨਕ ਉਤਰੀ ਚਿੰਤ ॥੧॥ {ਪੰਨਾ 522}
ਹਾਂ ਸਿਰਫ਼ ਇਹ ਧਿਆਨ ਵਿਚ ਹਮੇਸ਼ਾਂ ਰੱਖਣਾ ਹੈ ਕਿ ਕਿਸੇ ਵੀ ਕੰਮ/ਖੇਤਰ ਵਿਚ ਸਫ਼ਲਤਾ ਮਿਲਣ ਤੇ ਹਉਮੈ/ਹੰਕਾਰ ਨਹੀਂ ਕਰਨਾ ਹੈ ਕਿ ਇਹ ਮੇਰੇ ਕਰਨ ਨਾਲ ਹੋਇਆ ਹੈ ਬਲਕਿ ਇਹ ਹੀ ਧਿਆਨ ਵਿਚ ਰੱਖਣਾ ਹੈ ਕਿ ਇਹ ਉਸ ਅਕਾਲਪੁਰਖ ਦੇ ਹੁਕਮ ਵਿਚ, ਉਸ ਦੀ ਬਖ਼ਸ਼ਿਸ਼/ਮਿਹਰ ਸਦਕਾ ਹੋਇਆ ਹੈ ਨਹੀਂ ਤਾਂ ਨਹੀਂ ਹੋਣਾ ਸੀ।
ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
—————
ਸੂਹੀ ਮਹਲਾ ੪ ॥ ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥ ਆਪਣਾ ਕੀਤਾ ਕਿਛੂ ਨ ਹੋਵੈ ਜਿਉ ਹਰਿ ਭਾਵੈ ਤਿਉ ਰਖੀਐ ॥੧॥ ਮੇਰੇ ਹਰਿ ਜੀਉ ਸਭੁ ਕੋ ਤੇਰੈ ਵਸਿ ॥ ਅਸਾ ਜੋਰੁ ਨਾਹੀ ਜੇ ਕਿਛੁ ਕਰਿ ਹਮ ਸਾਕਹ ਜਿਉ ਭਾਵੈ ਤਿਵੈ ਬਖਸਿ ॥੧॥ ਰਹਾਉ ॥ ਸਭੁ ਜੀਉ ਪਿੰਡੁ ਦੀਆ ਤੁਧੁ ਆਪੇ ਤੁਧੁ ਆਪੇ ਕਾਰੈ ਲਾਇਆ ॥ ਜੇਹਾ ਤੂੰ ਹੁਕਮੁ ਕਰਹਿ ਤੇਹੇ ਕੋ ਕਰਮ ਕਮਾਵੈ ਜੇਹਾ ਤੁਧੁ ਧੁਰਿ ਲਿਖਿ ਪਾਇਆ ॥੨॥ ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ ॥ ਇਕਨਾ ਸਤਿਗੁਰੁ ਮੇਲਿ ਤੂੰ ਬੁਝਾਵਹਿ ਇਕਿ ਮਨਮੁਖਿ ਕਰਹਿ ਸਿ ਰੋਵੈ ॥੩॥ ਹਰਿ ਕੀ ਵਡਿਆਈ ਹਉ ਆਖਿ ਨ ਸਾਕਾ ਹਉ ਮੂਰਖੁ ਮੁਗਧੁ ਨੀਚਾਣੁ ॥ ਜਨ ਨਾਨਕ ਕਉ ਹਰਿ ਬਖਸਿ ਲੈ ਮੇਰੇ ਸੁਆਮੀ ਸਰਣਾਗਤਿ ਪਇਆ ਅਜਾਣੁ ॥੪॥੪॥੧੫॥੨੪॥ {ਪੰਨਾ 736}
ਅਰਥ: ਹੇ ਮੇਰੇ ਪ੍ਰਭੂ ਜੀ! ਹਰੇਕ ਜੀਵ ਤੇਰੇ ਵੱਸ ਵਿਚ ਹੈ। ਅਸਾਂ ਜੀਵਾਂ ਵਿਚ ਕੋਈ ਸਮਰਥਾ ਨਹੀਂ ਹੈ ਕਿ (ਤੈਥੋਂ ਬਾਹਰਾ) ਕੁਝ ਕਰ ਸਕੀਏ। ਹੇ ਪ੍ਰਭੂ! ਜਿਵੇਂ ਤੈਨੂੰ ਚੰਗਾ ਲੱਗੇ, ਸਾਡੇ ਉਤੇ ਮੇਹਰ ਕਰ।੧।ਰਹਾਉ।
ਹੇ ਭਾਈ! ਜੋ ਕੁਝ ਜਗਤ ਵਿਚ ਬਣਿਆ ਹੈ ਜੋ ਕੁਝ ਕਰ ਰਿਹਾ ਹੈ, ਇਹ ਸਭ ਰਜ਼ਾ ਦਾ ਮਾਲਕ ਪਰਮਾਤਮਾ ਕਰ ਰਿਹਾ ਹੈ। ਅਸੀ ਜੀਵ (ਤਾਂ ਹੀ) ਕੁਝ ਕਰੀਏ, ਜੇ ਕਰ ਸਕਦੇ ਹੋਵੀਏ। ਅਸਾਂ ਜੀਵਾਂ ਦਾ ਕੀਤਾ ਕੁਝ ਨਹੀਂ ਹੋ ਸਕਦਾ। ਜਿਵੇਂ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਤਿਵੇਂ ਜੀਵਾਂ ਨੂੰ ਰੱਖਦਾ ਹੈ।੧।
ਹੇ ਪ੍ਰਭੂ! ਇਹ ਜਿੰਦ, ਇਹ ਸਰੀਰ, ਸਭ ਕੁਝ (ਹਰੇਕ ਜੀਵ ਨੂੰ) ਤੂੰ ਆਪ ਹੀ ਦਿੱਤਾ ਹੈ, ਤੂੰ ਆਪ ਹੀ (ਹਰੇਕ ਜੀਵ ਨੂੰ) ਕੰਮ ਵਿਚ ਲਾਇਆ ਹੋਇਆ ਹੈ। ਜਿਹੋ ਜਿਹਾ ਹੁਕਮ ਤੂੰ ਕਰਦਾ ਹੈਂ, ਜੀਵ ਉਹੋ ਜਿਹਾ ਹੀ ਕੰਮ ਕਰਦਾ ਹੈ (ਜੀਵ ਉਹੋ ਜਿਹਾ ਬਣਦਾ ਹੈ) ਜਿਹੋ ਜਿਹਾ ਤੂੰ ਧੁਰ ਦਰਗਾਹ ਤੋਂ (ਉਸ ਦੇ ਮੱਥੇ ਉਤੇ) ਲੇਖ ਲਿਖ ਕੇ ਰੱਖ ਦਿੱਤਾ ਹੈ।੨।
ਹੇ ਪ੍ਰਭੂ! ਤੂੰ ਪੰਜ ਤੱਤ ਬਣਾ ਕੇ ਸਾਰੀ ਦੁਨੀਆ ਪੈਦਾ ਕੀਤੀ ਹੈ। ਜੇ (ਤੈਥੋਂ ਬਾਹਰਾ) ਜੀਵ ਪਾਸੋਂ ਕੁਝ ਹੋ ਸਕਦਾ ਹੋਵੇ, ਤਾਂ ਉਹ ਬੇਸ਼ੱਕ ਛੇਵਾਂ ਤੱਤ ਬਣਾ ਕੇ ਵਿਖਾ ਦੇਵੇ। ਹੇ ਪ੍ਰਭੂ! ਕਈ ਜੀਵਾਂ ਨੂੰ ਤੂੰ ਗੁਰੂ ਮਿਲਾ ਕੇ ਆਤਮਕ ਜੀਵਨ ਦੀ ਸੂਝ ਬਖ਼ਸ਼ਦਾ ਹੈਂ। ਕਈ ਜੀਵਾਂ ਨੂੰ ਤੂੰ ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲਾ ਬਣਾ ਦੇਂਦਾ ਹੈਂ। ਫਿਰ ਉਹ (ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਦੁੱਖੀ ਹੁੰਦਾ ਰਹਿੰਦਾ ਹੈ।੩।
ਹੇ ਭਾਈ! ਮੈਂ (ਤਾਂ) ਮੂਰਖ ਹਾਂ, ਨੀਵੇਂ ਜੀਵਨ ਵਾਲਾ ਹਾਂ, ਮੈਂ ਪਰਮਾਤਮਾ ਦੀ ਬਜ਼ੁਰਗੀ ਬਿਆਨ ਨਹੀਂ ਕਰ ਸਕਦਾ। ਹੇ ਹਰੀ! ਦਾਸ ਨਾਨਕ ਉਤੇ ਮੇਹਰ ਕਰ, (ਇਹ) ਅੰਞਾਣ ਦਾਸ ਤੇਰੀ ਸਰਨ ਆ ਪਿਆ ਹੈ।੪।੪।੧੫।੨੪।
————–
ਪਉੜੀ ॥ ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥ ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ ॥ ਨਾਮ ਤੇਰੈ ਕੈ ਰੰਗਿ ਦੁਰਮਤਿ ਧੋਵਣਾ ॥ ਜਪਿ ਜਪਿ ਤੁਧੁ ਨਿਰੰਕਾਰ ਭਰਮੁ ਭਉ ਖੋਵਣਾ ॥ ਜੋ ਤੇਰੈ ਰੰਗਿ ਰਤੇ ਸੇ ਜੋਨਿ ਨ ਜੋਵਣਾ ॥ ਅੰਤਰਿ ਬਾਹਰਿ ਇਕੁ ਨੈਣ ਅਲੋਵਣਾ ॥ ਜਿਨ੍ਹ੍ਹੀ ਪਛਾਤਾ ਹੁਕਮੁ ਤਿਨ੍ਹ੍ਹ ਕਦੇ ਨ ਰੋਵਣਾ ॥ ਨਾਉ ਨਾਨਕ ਬਖਸੀਸ ਮਨ ਮਾਹਿ ਪਰੋਵਣਾ ॥੧੮॥ {ਪੰਨਾ 523}
ਅਰਥ: (ਹੇ ਪ੍ਰਭੂ! ਜਗਤ ਵਿਚ) ਉਸੇ ਤਰ੍ਹਾਂ ਵਰਤਾਰਾ ਵਰਤਦਾ ਹੈ ਜਿਵੇਂ ਤੇਰਾ ਹੁਕਮ ਹੁੰਦਾ ਹੈ, ਜਿਥੇ ਜਿਥੇ ਤੂੰ ਆਪ (ਜੀਵਾਂ ਨੂੰ) ਰੱਖਦਾ ਹੈਂ, ਓਥੇ ਹੀ (ਜੀਵ) ਜਾ ਖਲੋਂਦੇ ਹਨ; ਜੋ ਜੀਵ ਤੇਰੇ ਨਾਮ ਦੇ ਪਿਆਰ ਵਿਚ (ਰਹਿੰਦੇ) ਹਨ ਉਹ ਭੈੜੀ ਮੱਤ ਧੋ ਲੈਂਦੇ ਹਨ, ਹੇ ਨਿਰੰਕਾਰ! ਤੈਨੂੰ ਸਿਮਰ ਸਿਮਰ ਕੇ ਭਟਕਣਾ ਤੇ ਡਰ ਦੂਰ ਕਰ ਲੈਂਦੇ ਹਨ। ਜੋ ਮਨੁੱਖ ਤੇਰੇ ਪਿਆਰ ਵਿਚ ਰੰਗੇ ਜਾਂਦੇ ਹਨ ਉਹ ਜੂਨਾਂ ਵਿਚ ਨਹੀਂ ਪਾਏ ਜਾਂਦੇ, ਅੰਦਰ ਬਾਹਰ (ਹਰ ਥਾਂ) ਉਹ ਇਕ (ਤੈਨੂੰ ਹੀ) ਅੱਖਾਂ ਨਾਲ ਵੇਖਦੇ ਹਨ।
ਹੇ ਨਾਨਕ! ਜਿਨ੍ਹਾਂ ਨੇ ਪ੍ਰਭੂ ਦਾ ਹੁਕਮ ਪਛਾਣਿਆ ਹੈ ਉਹ ਕਦੇ ਪਛੁਤਾਂਦੇ ਨਹੀਂ (ਕਿਉਂਕਿ ਉਹ ਕਿਸੇ ਵਿਕਾਰ ਵਿਚ ਫਸਦੇ ਹੀ ਨਹੀਂ, ਸਗੋਂ) ਪ੍ਰਭੂ ਦਾ ਨਾਮ-ਰੂਪ ਬਖ਼ਸ਼ੀਸ਼ (ਸਦਾ ਆਪਣੇ) ਮਨ ਵਿਚ ਪਰੋਈ ਰੱਖਦੇ ਹਨ।੧੮।
See lessHow do you maintain a balance between your spiritual practices and worldly responsibilities?
I try to spend every day around 30 minutes gaining spiritual wisdom from my Shabad Guru and the rest of my time is spent performing my worldly responsibilities according to the wisdom of my Guru.
I try to spend every day around 30 minutes gaining spiritual wisdom from my Shabad Guru and the rest of my time is spent performing my worldly responsibilities according to the wisdom of my Guru.
See lessWould you alter your beliefs if you encountered a miracle, had a significant experience, or dreamed of a devi/pir, or any similar event? Isn't Gurmat greater than miracles or personal experiences?
Sikhi has nothing to do with miracles. The Guru Sahiban, though spiritual embodiment of Akalpurakh, lived in the Hukam of Akalpurakh and taught the Sikhs also the same.
Sikhi has nothing to do with miracles. The Guru Sahiban, though spiritual embodiment of Akalpurakh, lived in the Hukam of Akalpurakh and taught the Sikhs also the same.
See lessWhat is the belief in Sikhism regarding the fate of unpleasant or negative individuals?
ਸਤਿਕਾਰ ਯੋਗ ਅਸ਼ ਕਪੂਰ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਇਹ ਕਹਿਣਾ ਚਾਹੁੰਦਾ ਹੈ ਕਿ ਫਰੀਦ ਜੀ ਆਪਣੇ ਸਲੋਕ ਵਿਚ ਸਿੱਖਿਆ ਦਿੰਦੇ ਹਨ ਕਿ ਜੋ ਤੁਹਾਡੇ ਨਾਲ ਬੁਰਾ ਕਰਦਾ ਹੈ, ਉਸ ਦਾ ਵੀ ਭਲਾ ਕਰੋ, ਜੋ ਕਿ ਇੱਕ ਚੰਗਾ ਗੁਣ ਹੈ ਤੇ ਇਸ ਨਾਲ ਸਰੀਰ ਨੂੰ ਕੋਈ ਰੋਗ ਨਹੀਂ ਲੱਗਦਾ:- ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨRead more
ਸਤਿਕਾਰ ਯੋਗ ਅਸ਼ ਕਪੂਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਇਹ ਕਹਿਣਾ ਚਾਹੁੰਦਾ ਹੈ ਕਿ ਫਰੀਦ ਜੀ ਆਪਣੇ ਸਲੋਕ ਵਿਚ ਸਿੱਖਿਆ ਦਿੰਦੇ ਹਨ ਕਿ ਜੋ ਤੁਹਾਡੇ ਨਾਲ ਬੁਰਾ ਕਰਦਾ ਹੈ, ਉਸ ਦਾ ਵੀ ਭਲਾ ਕਰੋ, ਜੋ ਕਿ ਇੱਕ ਚੰਗਾ ਗੁਣ ਹੈ ਤੇ ਇਸ ਨਾਲ ਸਰੀਰ ਨੂੰ ਕੋਈ ਰੋਗ ਨਹੀਂ ਲੱਗਦਾ:-
ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥ ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥੭੮॥ {ਪੰਨਾ 1382} ਅਰਥਾਤ ਹੇ ਫਰੀਦ! ਬੁਰਾਈ ਕਰਨ ਵਾਲੇ ਨਾਲ ਭੀ ਭਲਾਈ ਕਰ। ਗੁੱਸਾ ਮਨ ਵਿਚ ਨਾਹ ਆਉਣ ਦੇਹ। (ਇਸ ਤਰ੍ਹਾਂ) ਸਰੀਰ ਨੂੰ ਕੋਈ ਰੋਗ ਨਹੀਂ ਲੱਗਦਾ ਅਤੇ ਹਰੇਕ ਪਦਾਰਥ (ਭਾਵ, ਚੰਗਾ ਗੁਣ) ਸਾਂਭਿਆ ਰਹਿੰਦਾ ਹੈ।
ਅੱਗੇ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਆਪਣੇ ਸ਼ਬਦ ਵਿਚ ਸਮਝਾ ਰਹੇ ਹਨ ਕਿ ਸਾਧ ਸੰਗਤ ਦੀ ਬਰਕਤ ਨਾਲ ਮੈਨੂੰ ਕੋਈ ਵੈਰੀ ਨਹੀਂ ਦਿੱਸਦਾ ਕਿਉਂਕਿ ਸਾਰੇ ਜੀਅ ਪਰਮਾਤਮਾ ਦੇ ਆਪਣੇ ਬਣਾਏ ਹੋਏ ਹਨ:-
ਨਾ ਕੋ ਮੇਰਾ ਦੁਸਮਨੁ ਰਹਿਆ ਨਾ ਹਮ ਕਿਸ ਕੇ ਬੈਰਾਈ ॥ ਬ੍ਰਹਮੁ ਪਸਾਰੁ ਪਸਾਰਿਓ ਭੀਤਰਿ ਸਤਿਗੁਰ ਤੇ ਸੋਝੀ ਪਾਈ ॥੨॥ਸਭੁ ਕੋ ਮੀਤੁ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ ॥ ਦੂਰਿ ਪਰਾਇਓ ਮਨ ਕਾ ਬਿਰਹਾ ਤਾ ਮੇਲੁ ਕੀਓ ਮੇਰੈ ਰਾਜਨ ॥੩॥ (ਪੰਨਾ 671) ਅਰਥਾਤ (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਮੇਰਾ ਕੋਈ ਦੁਸ਼ਮਨ ਨਹੀਂ ਰਹਿ ਗਿਆ (ਮੈਨੂੰ ਕੋਈ ਵੈਰੀ ਨਹੀਂ ਦਿੱਸਦਾ) , ਮੈਂ ਭੀ ਕਿਸੇ ਦਾ ਵੈਰੀ ਨਹੀਂ ਬਣਦਾ। ਮੈਨੂੰ ਗੁਰੂ ਪਾਸੋਂ ਇਹ ਸਮਝ ਪ੍ਰਾਪਤ ਹੋ ਗਈ ਹੈ ਕਿ ਇਹ ਸਾਰਾ ਜਗਤ-ਖਿਲਾਰਾ ਪਰਮਾਤਮਾ ਆਪ ਹੀ ਹੈ, (ਸਭਨਾਂ ਦੇ) ਅੰਦਰ (ਪਰਮਾਤਮਾ ਨੇ ਆਪ ਹੀ ਆਪਣੇ ਆਪ ਨੂੰ) ਖਿਲਾਰਿਆ ਹੋਇਆ ਹੈ।੨। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਹਰੇਕ ਪ੍ਰਾਣੀ ਨੂੰ ਮੈਂ ਆਪਣਾ ਮਿੱਤਰ ਕਰ ਕੇ ਸਮਝਦਾ ਹਾਂ, ਮੈਂ ਭੀ ਸਭਨਾਂ ਦਾ ਮਿੱਤਰ-ਸੱਜਣ ਹੀ ਬਣਿਆ ਰਹਿੰਦਾ ਹਾਂ। ਮੇਰੇ ਮਨ ਦਾ (ਪਰਮਾਤਮਾ ਨਾਲੋਂ ਬਣਿਆ ਹੋਇਆ) ਵਿਛੋੜਾ (ਸਾਧ ਸੰਗਤਿ ਦੀ ਕਿਰਪਾ ਨਾਲ) ਕਿਤੇ ਦੂਰ ਚਲਾ ਗਿਆ ਹੈ, ਜਦੋਂ ਮੈਂ ਸਾਧ ਸੰਗਤਿ ਦੀ ਸਰਨ ਲਈ, ਤਦੋਂ ਮੇਰੇ ਪ੍ਰਭੂ-ਪਾਤਿਸ਼ਾਹ ਨੇ ਮੈਨੂੰ (ਆਪਣੇ ਚਰਨਾਂ ਦਾ) ਮਿਲਾਪ ਦੇ ਦਿੱਤਾ ਹੈ।੩।
ਹੋਰ ਅੱਗੇ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਇਹ ਹੀ ਸਮਝਾਉਂਦੇ ਹਨ ਕਿ ਮੈਨੂੰ ਕੋਈ ਵੈਰੀ ਨਹੀਂ ਦਿੱਸਦਾ, ਕੋਈ ਓਪਰਾ ਨਹੀਂ ਦਿੱਸਦਾ; ਸਭਨਾਂ ਨਾਲ ਮੇਰਾ ਪਿਆਰ ਬਣਿਆ ਹੋਇਆ ਹੈ:-
ਕਾਨੜਾ ਮਹਲਾ ੫ ॥ ਬਿਸਰਿ ਗਈ ਸਭ ਤਾਤਿ ਪਰਾਈ ॥ ਜਬ ਤੇ ਸਾਧਸੰਗਤਿ ਮੋਹਿ ਪਾਈ ॥੧॥ ਰਹਾਉ ॥ ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿ ਆਈ ॥੧॥ ਜੋ ਪ੍ਰਭ ਕੀਨੋ ਸੋ ਭਲ ਮਾਨਿਓ ਏਹ ਸੁਮਤਿ ਸਾਧੂ ਤੇ ਪਾਈ ॥੨॥ ਸਭ ਮਹਿ ਰਵਿ ਰਹਿਆ ਪ੍ਰਭੁ ਏਕੈ ਪੇਖਿ ਪੇਖਿ ਨਾਨਕ ਬਿਗਸਾਈ ॥੩॥੮॥ {ਪੰਨਾ 1299} ਅਰਥਾਤ ਹੇ ਭਾਈ! ਜਦੋਂ ਤੋਂ ਮੈਂ ਗੁਰੂ ਦੀ ਸੰਗਤਿ ਪ੍ਰਾਪਤ ਕੀਤੀ ਹੈ, (ਤਦੋਂ ਤੋਂ) ਦੂਜਿਆਂ ਦਾ ਸੁਖ ਵੇਖ ਕੇ ਅੰਦਰੇ ਅੰਦਰ ਸੜਨ ਦੀ ਸਾਰੀ ਆਦਤ ਭੁੱਲ ਗਈ ਹੈ।1। ਰਹਾਉ।
ਹੇ ਭਾਈ! (ਹੁਣ) ਮੈਨੂੰ ਕੋਈ ਵੈਰੀ ਨਹੀਂ ਦਿੱਸਦਾ, ਕੋਈ ਓਪਰਾ ਨਹੀਂ ਦਿੱਸਦਾ; ਸਭਨਾਂ ਨਾਲ ਮੇਰਾ ਪਿਆਰ ਬਣਿਆ ਹੋਇਆ ਹੈ।1। ਹੇ ਭਾਈ! (ਹੁਣ) ਜੋ ਕੁਝ ਪਰਮਾਤਮਾ ਕਰਦਾ ਹੈ, ਮੈਂ ਉਸ ਨੂੰ (ਸਭ ਜੀਵਾਂ ਲਈ) ਭਲਾ ਹੀ ਮੰਨਦਾ ਹਾਂ। ਇਹ ਚੰਗੀ ਅਕਲ ਮੈਂ (ਆਪਣੇ) ਗੁਰੂ ਪਾਸੋਂ ਸਿੱਖੀ ਹੈ।2। ਹੇ ਨਾਨਕ! (ਆਖ– ਜਦੋਂ ਤੋਂ ਸਾਧ ਸੰਗਤਿ ਮਿਲੀ ਹੈ, ਮੈਨੂੰ ਇਉਂ ਦਿੱਸਦਾ ਹੈ ਕਿ) ਇਕ ਪਰਮਾਤਮਾ ਹੀ ਸਭ ਜੀਵਾਂ ਵਿਚ ਮੌਜੂਦ ਹੈ (ਤਾਹੀਏਂ ਸਭ ਨੂੰ) ਵੇਖ ਵੇਖ ਕੇ ਮੈਂ ਖ਼ੁਸ਼ ਹੁੰਦਾ ਹਾਂ।3।8।
ਇਸ ਲਈ ਗੁਰੂ ਸਾਹਿਬ ਗੁਰਬਾਣੀ ਅਨੁਸਾਰ ਸਾਧ ਸੰਗਤ ਵਿਚ ਗੁਣ ਲੈਣ ਦੀ ਸਿੱਖਿਆ ਦਿੰਦੇ ਹਨ, ਬੁਰੇ ਦਾ ਭਲਾ ਕਰਨ, ਮੇਰ-ਤੇਰ ਮਿਟਾ ਕੇ ਅਤੇ ਵੈਰ ਵਿਰੋਧ ਛੱਡ ਕੇ ਸਾਰਿਆਂ ਨੂੰ ਆਪਣੇ ਬਣਾਉਣ/ਸਮਝਣ ਦਾ ਉਪਦੇਸ਼ ਦਿੰਦੇ ਹਨ।
ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
See lessਆਪ ਦਾ ਵੀਰ
How can one determine the existence of God? Does the Sri Guru Granth Sahib prove the existence of God?
It is an experience and realization. The sacred Bani of Shri Guru Granth Sahib ji helps one to get this experience through Divine Shabad.
It is an experience and realization. The sacred Bani of Shri Guru Granth Sahib ji helps one to get this experience through Divine Shabad.
See lesswhat is the meaning of gursikh? What is difference between a Sikh and Gursikh?
Annonymousji A Sikh is one who is born in Sikh family. GURSIKH is the follower of the teachings of GURBANI and lives GURBANI in daily life. GUR is divine wisdom, godly virtues, spiritual enlightener.
Annonymousji A Sikh is one who is born in Sikh family. GURSIKH is the follower of the teachings of GURBANI and lives GURBANI in daily life. GUR is divine wisdom, godly virtues, spiritual enlightener.
See lessIn the Japji Sahib path, there is a line: "panch parwan pach pardhan panche pavahi dargahi maan." In this line, for whom is the word "panch" used?
Babaji good question. As I know PANCH been used for two ways.1 Highly valuable godly virtues, RABI GUNN. 2 It has also been used for spiritually awakened GIAN INDRE, five senses..
Babaji good question. As I know PANCH been used for two ways.1 Highly valuable godly virtues, RABI GUNN. 2 It has also been used for spiritually awakened GIAN INDRE, five senses..
See lessReciting path and quaran together
In response to your question, the undersigned would request you to click on the link below and download the book Tajuddin's Diary by Syed Prithipal Singh ne Mustak Hussain Shah:- https://sikhbookclub.com/Book/Taajudin%E2%80%99s-Diary-By-Sant-Syed-Prithipal-Singh-ne%E2%80%99-Mushtaq-Hussain-Shah TheRead more
In response to your question, the undersigned would request you to click on the link below and download the book Tajuddin’s Diary by Syed Prithipal Singh ne Mustak Hussain Shah:-
https://sikhbookclub.com/Book/Taajudin%E2%80%99s-Diary-By-Sant-Syed-Prithipal-Singh-ne%E2%80%99-Mushtaq-Hussain-Shah
The book describes the details about visit of Guru Nanak Sahib to Mecca, Medina and other Middle East countries for having dialogue there.
See lessAt what point in ardaas can you ask for personal fulfilments/ forgiveness?
Ardas is to be made by oneself, in one's mind and in one's own words. Therefore, there is no limitation, of any kind, whatsoever. One can communicate, with Him, in one's own way. There is no need of formalities,
Ardas is to be made by oneself, in one’s mind and in one’s own words. Therefore, there is no limitation, of any kind, whatsoever. One can communicate, with Him, in one’s own way. There is no need of formalities,
See lessprayer mat
Prayer can be made in one’s mind, at any place at any point of time, for which there is no requirement of mat or anything.
Prayer can be made in one’s mind, at any place at any point of time, for which there is no requirement of mat or anything.
See lessWhat does Guru Granth Sahib Ji say about prayers, or is there truly a concept of prayers in Sikhism? Also, what are your personal views on prayers?
ਸਤਿਕਾਰ ਯੋਗ ਅਸ਼ ਕਪੂਰ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਅਰਦਾਸ (prayer) ਸਿੱਖੀ ਦਾ ਇੱਕ ਬਹੁਤ ਮਹੱਤਵਪੂਰਨ ਅੰਗ ਹੈ। ਜੇ ਸਿੱਖ ਨੇ ਉਸ ਅਕਾਲਪੁਰਖ, ਜੋ ਉਸ ਦਾ ਸਭ ਕੁੱਝ ਹੈ, ਅੱਗੇ ਅਰਦਾਸ ਨਹੀਂ ਕਰਨੀ ਤਾਂ ਕਿਸ ਦੇ ਅੱਗੇ ਕਰਨੀ ਹੈ? ਗੁਰਬਾਣੀ ਉਪਦੇਸ਼ ਦਿੰਦੀ ਹੈ:- ਤੂੰ ਮੇਰਾ ਪਿਤਾRead more
ਸਤਿਕਾਰ ਯੋਗ ਅਸ਼ ਕਪੂਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਅਰਦਾਸ (prayer) ਸਿੱਖੀ ਦਾ ਇੱਕ ਬਹੁਤ ਮਹੱਤਵਪੂਰਨ ਅੰਗ ਹੈ। ਜੇ ਸਿੱਖ ਨੇ ਉਸ ਅਕਾਲਪੁਰਖ, ਜੋ ਉਸ ਦਾ ਸਭ ਕੁੱਝ ਹੈ, ਅੱਗੇ ਅਰਦਾਸ ਨਹੀਂ ਕਰਨੀ ਤਾਂ ਕਿਸ ਦੇ ਅੱਗੇ ਕਰਨੀ ਹੈ? ਗੁਰਬਾਣੀ ਉਪਦੇਸ਼ ਦਿੰਦੀ ਹੈ:-
ਤੂੰ ਮੇਰਾ ਪਿਤਾ ਤੂੰਹੈ ਮੇਰਾ ਮਾਤਾ ॥ ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥ ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਉ ਕੇਹਾ ਕਾੜਾ ਜੀਉ ॥੧॥ (ਪੰਨਾ 103) ਅਰਥਾਤ ਹੇ ਪ੍ਰਭੂ! ਤੂੰ ਮੇਰਾ ਪਿਉ (ਦੇ ਥਾਂ) ਹੈਂ ਤੂੰ ਹੀ ਮੇਰਾ ਮਾਂ (ਦੇ ਥਾਂ) ਹੈ, ਤੂੰ ਮੇਰਾ ਰਿਸ਼ਤੇਦਾਰ ਹੈਂ ਤੂੰ ਹੀ ਮੇਰਾ ਭਰਾ ਹੈਂ। (ਹੇ ਪ੍ਰਭੂ! ਜਦੋਂ) ਤੂੰ ਹੀ ਸਭ ਥਾਵਾਂ ਤੇ ਮੇਰਾ ਰਾਖਾ ਹੈਂ, ਤਾਂ ਕੋਈ ਡਰ ਮੈਨੂੰ ਪੋਹ ਨਹੀਂ ਸਕਦਾ, ਕੋਈ ਚਿੰਤਾ ਮੇਰੇ ਉੱਤੇ ਜ਼ੋਰ ਨਹੀਂ ਪਾ ਸਕਦੀ।1।
ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ:-
ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥ ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ ॥ ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ ॥ ਸਾਧ ਜਨਾ ਕੈ ਸੰਗਿ ਭਵਜਲੁ ਬਿਖਮੁ ਤਰਿ।। (ਪੰਨਾ 519) ਅਰਥਾਤ (ਹੇ ਭਾਈ!) ਦਿਲ ਦਾ ਜੋ ਦੁੱਖ ਹੋਵੇ ਉਹ ਆਪਣੇ ਸਤਿਗੁਰੂ ਅਗੇ ਬੇਨਤੀ ਕਰ, ਆਪਣੀ ਸਾਰੀ ਚਤੁਰਾਈ ਛੱਡ ਦੇਹ ਤੇ ਮਨ ਤਨ ਗੁਰੂ ਦੇ ਹਵਾਲੇ ਕਰ ਦੇਹ, ਸਤਿਗੁਰੂ ਦੇ ਪੈਰ ਪੂਜ (ਭਾਵ, ਗੁਰੂ ਦਾ ਆਸਰਾ ਲੈ, ਇਸ ਤਰ੍ਹਾਂ) ਭੈੜੀ ਮੱਤ (ਰੂਪ ‘ਬਿਰਥਾ’) ਸੜ ਜਾਂਦੀ ਹੈ, ਗੁਰਮੁਖਾਂ ਦੀ ਸੰਗਤਿ ਵਿਚ ਇਹ ਔਖਾ ਸੰਸਾਰ-ਸਮੁੰਦਰ ਤਰ ਜਾਈਦਾ ਹੈ।
ਹੋਰ ਅੱਗੇ: ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥ ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥ ਤੂ ਕਾਹੇ ਡੋਲਹਿ ਪ੍ਰਾਣੀਆ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥ ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥ ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥ ਅਰਥਾਤ ਹੇ ਭਾਈ! ਮੇਰਾ ਮਾਲਕ-ਪ੍ਰਭੂ ਸਦਾ ਦਇਆ ਕਰਨ ਵਾਲਾ ਹੈ, ਸਦਾ ਦਇਆ ਕਰਨ ਵਾਲਾ ਹੈ, ਸਦਾ ਦਇਆ ਕਰਨ ਵਾਲਾ ਹੈ। ਉਹ ਸਾਰੇ ਜੀਵਾਂ ਨੂੰ (ਸਭ ਪਦਾਰਥਾਂ ਦਾ) ਦਾਨ ਦੇਂਦਾ ਹੈ।ਰਹਾਉ। ਹੇ ਭਾਈ! ਤੂੰ ਕਿਉਂ ਘਬਰਾਂਦਾ ਹੈਂ? ਪੈਦਾ ਕਰਨ ਵਾਲਾ ਪ੍ਰਭੂ ਤੇਰੀ (ਜ਼ਰੂਰ) ਰੱਖਿਆ ਕਰੇਗਾ। ਜਿਸ (ਪ੍ਰਭੂ) ਨੇ ਤੈਨੂੰ ਪੈਦਾ ਕੀਤਾ ਹੈ, ਉਹੀ (ਸਾਰੀ ਸ੍ਰਿਸ਼ਟੀ ਨੂੰ) ਆਸਰਾ (ਭੀ) ਦੇਂਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ (ਇਸ ਦੀ) ਸੰਭਾਲ ਕਰਦਾ ਹੈ। ਹਰੇਕ ਸਰੀਰ ਵਿਚ ਵੱਸਣ ਵਾਲਾ ਪ੍ਰਭੂ (ਸਾਰੇ ਜੀਵਾਂ ਦੇ) ਦਿਲਾਂ ਦਾ ਮਾਲਕ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ, ਅਤੇ, ਸਭ ਦੀ ਪਾਲਣਾ ਕਰਨ ਵਾਲਾ ਹੈ।੨।
ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ, ਅਰਜ਼ੋਈ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਇੱਕ ਤਰ੍ਹਾਂ ਨਾਲ ਸਿੱਖ ਗੁਰੂ ਨਾਲ ਆਪਣਾ ਦੁੱਖ, ਸੁੱਖ ਸਾਂਝਾ ਕਰਦਾ ਹੈ। ਦੁੱਖ ਵਿਚ ਗੁਰੂ ਨਾਲ ਆਪਣਾ ਮਨ ਦੇ ਵਲਵਲੇ ਸਾਂਝੇ ਕਰਦਾ ਹੈ ਤੇ ਸੁੱਖ ਵਿਚ ਗੁਰੂ ਦਾ ਧੰਨਵਾਦ ਕਰਦਾ ਹੈ। ਜੇ ਸਿੱਖ ਨੇ ਆਪਣੇ ਮਾਤਾ, ਪਿਤਾ ਕੋਲੋਂ ਨਹੀਂ ਮੰਗਣਾ ਤਾਂ ਹੋਰ ਕਿਸ ਕੋਲੋਂ ਮੰਗਣਾ ਹੈ।
ਅੱਗੇ ਪ੍ਰਸ਼ਨ ਉੱਠਦਾ ਹੈ ਕਿ ਅਰਦਾਸ ਵਿਚ ਮੰਗਣਾ ਕੀ ਹੈ? ਗੁਰੂ ਸਾਹਿਬ ਸਿੱਖਿਆ ਦਿੰਦੇ ਹਨ:-
ਕਿਆ ਮਾਗਉ ਕਿਛੁ ਥਿਰੁ ਨ ਰਹਾਈ ॥ ਦੇਖਤ ਨੈਨ ਚਲਿਓ ਜਗੁ ਜਾਈ ॥੧॥ ਰਹਾਉ ॥ ਅਰਥਾਤ ਮੈਂ (ਪਰਮਾਤਮਾ ਪਾਸੋਂ ਦੁਨੀਆ ਦੀ) ਕਿਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਰਹਿਣ ਵਾਲੀ ਨਹੀਂ ਹੈ; ਮੇਰੇ ਅੱਖੀਂ ਵੇਂਹਦਿਆਂ ਸਾਰਾ ਜਗਤ ਤੁਰਿਆ ਜਾ ਰਿਹਾ ਹੈ।1। ਰਹਾਉ।
ਹੋਰ ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ ਕਿ ਪ੍ਰਭੂ ਨੇ ਤਾਂ ਇਹ ਹੁਕਮ ਦੇ ਰੱਖਿਆ ਹੈ ਕਿ ਬੱਚਾ ਜੋ ਕੁੱਝ ਮੰਗੇ ਉਹ ਦੇ ਦੇਣਾ ਹੈ ਪਰ ਜੋ ਬੱਚਾ ਸਿਆਣਾ ਹੋ ਜਾਂਦਾ ਹੈ, ਉਹ ਤੇਰੇ ਦਰਸ਼ਨ ਅਰਥਾਤ ਤੇਰੇ ਕੋਲੋਂ ਗਿਆਨ ਮੰਗਦਾ ਹੈ:-
ਜਿਸ ਕਾ ਪਿਤਾ ਤੂ ਹੈ ਮੇਰੇ ਸੁਆਮੀ ਤਿਸੁ ਬਾਰਿਕ ਭੂਖ ਕੈਸੀ ॥ ਨਵ ਨਿਧਿ ਨਾਮੁ ਨਿਧਾਨੁ ਗ੍ਰਿਹਿ ਤੇਰੈ ਮਨਿ ਬਾਂਛੈ ਸੋ ਲੈਸੀ ॥੩॥ ਪਿਤਾ ਕ੍ਰਿਪਾਲਿ ਆਗਿਆ ਇਹ ਦੀਨੀ ਬਾਰਿਕੁ ਮੁਖਿ ਮਾਂਗੈ ਸੋ ਦੇਨਾ ॥ ਨਾਨਕ ਬਾਰਿਕੁ ਦਰਸੁ ਪ੍ਰਭ ਚਾਹੈ ਮੋਹਿ ਹ੍ਰਿਦੈ ਬਸਹਿ ਨਿਤ ਚਰਨਾ ॥੪॥੨॥ {ਪੰਨਾ 1266}
ਅਰਥ: ਹੇ ਮੇਰੇ ਮਾਲਕ-ਪ੍ਰਭੂ! ਜਿਸ (ਬੱਚੇ) ਦਾ ਤੂੰ ਪਿਤਾ (ਵਾਂਗ ਰਾਖਾ) ਹੈਂ, ਉਸ ਬੱਚੇ ਨੂੰ ਕੋਈ (ਮਾਇਕ) ਭੁੱਖ ਨਹੀਂ ਰਹਿ ਜਾਂਦੀ। ਤੇਰੇ ਘਰ ਵਿਚ ਤੇਰਾ ਨਾਮ-ਖ਼ਜ਼ਾਨਾ ਹੈ (ਇਹੀ ਹੈ) ਨੌ ਖ਼ਜ਼ਾਨੇ। ਉਹ ਜੋ ਕੁਝ ਆਪਣੇ ਮਨ ਵਿਚ (ਤੈਥੋਂ) ਮੰਗਦਾ ਹੈ, ਉਹ ਕੁਝ ਹਾਸਲ ਕਰ ਲੈਂਦਾ ਹੈ।3। ਹੇ ਭਾਈ! ਕਿਰਪਾਲ ਪਿਤਾ-ਪ੍ਰਭੂ ਨੇ ਇਹ ਹੁਕਮ ਦੇ ਰੱਖਿਆ ਹੈ, ਕਿ ਬਾਲਕ ਜੋ ਕੁਝ ਮੰਗਦਾ ਹੈ ਉਹ ਉਸ ਨੂੰ ਦੇ ਦੇਣਾ ਹੈ। ਹੇ ਪ੍ਰਭੂ! ਤੇਰਾ ਬੱਚਾ ਨਾਨਕ ਤੇਰਾ ਦਰਸਨ ਚਾਹੁੰਦਾ ਹੈ (ਤੇ, ਆਖਦਾ ਹੈ– ਹੇ ਪ੍ਰਭੂ!) ਤੇਰੇ ਚਰਨ ਮੇਰੇ ਹਿਰਦੇ ਵਿਚ ਵੱਸਦੇ ਰਹਿਣ।4।
ਜੋ ਬੱਚਾ ਸਿਆਣਾ ਹੋ ਜਾਂਦਾ ਹੈ, ਉਹ ਸਮਝਦਾ ਹੈ ਕਿ ਅਕਾਲਪੁਰਖ ਕੋਲੋਂ ਦੁਨਿਆਵੀ ਪਦਾਰਥ, ਜਿਨ੍ਹਾਂ ਨੂੰ ਮੰਗਣ ਨਾਲ ਦੁੱਖ ਹੀ ਮਿਲਣੇ ਹਨ, ਨਾਂਹ ਮੰਗ ਕੇ ਨਾਮ ਮੰਗਣਾ ਹੈ ਤਾਂ ਜੋ ਦੁਨਿਆਵੀ ਪਦਾਰਥਾਂ ਵਲੋਂ ਰੱਜ (ਸੰਤੋਖ) ਆ ਜਾਵੇ:-
ਮਃ ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥ {ਪੰਨਾ 958} ਅਰਥਾਤ ਹੇ ਪ੍ਰਭੂ! ਤੇਰੇ ਨਾਮ ਤੋਂ ਬਿਨਾ (ਤੈਥੋਂ) ਕੁਝ ਹੋਰ ਮੰਗਣਾ ਭਾਰੇ ਦੁੱਖ ਸਹੇੜਨੇ ਹਨ; (ਹੇ ਪ੍ਰਭੂ!) ਮੈਨੂੰ ਆਪਣਾ ਨਾਮ ਦੇਹ ਤਾਂ ਜੁ ਮੈਨੂੰ ਸੰਤੋਖ ਆ ਜਾਏ ਤੇ ਮੇਰੇ ਮਨ ਦੀ ਤ੍ਰਿਸ਼ਨਾ ਮੁੱਕ ਜਾਏ। ਹੇ ਨਾਨਕ! ਜਿਸ ਗੁਰੂ ਨੇ ਜੰਗਲ ਤੇ (ਜੰਗਲ ਦਾ ਸੁੱਕਾ) ਘਾਹ ਹਰਾ ਕਰ ਦਿੱਤਾ, ਮਨੁੱਖਾਂ ਨੂੰ ਹਰਾ ਕਰਨਾ ਉਸ ਦੇ ਵਾਸਤੇ ਕੇਹੜੀ ਵੱਡੀ ਗੱਲ ਹੈ?।2।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਤੁਹਾਡਾ ਅੱਗੇ ਕੋਈ ਹੋਰ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
See lessਆਪ ਦਾ ਵੀਰ
ਮੇਰਾ ਮਨ ਇਹ ਪਛਾਣਨ ਵਿੱਚ ਅਸਫ਼ਲ ਕਿਉਂ ਹੈ ਕਿ ਜੋ ਕੁਝ ਮੇਰੇ ਕੋਲ ਹੈ ਉਹ ਮੇਰੇ ਕੋਲ ਨਹੀਂ ਹੈ? ਮੈਂ ਇਹ ਸਮਝਣ ਲਈ ਕਿਉਂ ਸੰਘਰਸ਼ ਕਰਦਾ ਹਾਂ ਕਿ ਸੰਸਾਰ ਅਤੇ ਇਸ ਦੇ ਮਾਮਲੇ ਸੱਚੇ ਨਹੀਂ ਹਨ?
ਦਾਸ ਦੀ ਸਮਝ ਅਨੁਸਾਰ ਤੁਹਾਡੇ ਪ੍ਰਸ਼ਨ ਦਾ ਉੱਤਰ ਨੋਵੇਂ ਗੁਰੂ ਸਰੀਰ, ਗੁਰੂ ਤੇਗ ਬਹਾਦਰ ਸਾਹਿਬ ਦੇ ਹੇਠ ਲਿੱਖੇ ਦੋ ਸਲੋਕਾਂ ਵਿਚ ਹੈ:- ਮਨੁ ਮਾਇਆ ਮੈ ਰਮਿ ਰਹਿਓ ਨਿਕਸਤ ਨਾਹਿਨ ਮੀਤ ॥ ਨਾਨਕ ਮੂਰਤਿ ਚਿਤ੍ਰ ਜਿਉ ਛਾਡਿਤ ਨਾਹਿਨ ਭੀਤਿ ॥੩੭॥ ਅਰਥ:- ਹੇ ਨਾਨਕ! (ਆਖ-) ਹੇ ਮਿੱਤਰ! ਜਿਵੇਂ (ਕੰਧ ਉਤੇ ਕਿਸੇ) ਮੂਰਤੀ ਦਾ ਲੀਕਿਆ ਹੋਇਆ ਰੂਪ ਕੰਧ ਨੂੰ ਨਹੀਂ ਛੱਡਦਾ ਕੰਧ ਨਾਲ ਚੰਬੜਿRead more
ਦਾਸ ਦੀ ਸਮਝ ਅਨੁਸਾਰ ਤੁਹਾਡੇ ਪ੍ਰਸ਼ਨ ਦਾ ਉੱਤਰ ਨੋਵੇਂ ਗੁਰੂ ਸਰੀਰ, ਗੁਰੂ ਤੇਗ ਬਹਾਦਰ ਸਾਹਿਬ ਦੇ ਹੇਠ ਲਿੱਖੇ ਦੋ ਸਲੋਕਾਂ ਵਿਚ ਹੈ:-
ਮਨੁ ਮਾਇਆ ਮੈ ਰਮਿ ਰਹਿਓ ਨਿਕਸਤ ਨਾਹਿਨ ਮੀਤ ॥ ਨਾਨਕ ਮੂਰਤਿ ਚਿਤ੍ਰ ਜਿਉ ਛਾਡਿਤ ਨਾਹਿਨ ਭੀਤਿ ॥੩੭॥
ਅਰਥ:- ਹੇ ਨਾਨਕ! (ਆਖ-) ਹੇ ਮਿੱਤਰ! ਜਿਵੇਂ (ਕੰਧ ਉਤੇ ਕਿਸੇ) ਮੂਰਤੀ ਦਾ ਲੀਕਿਆ ਹੋਇਆ ਰੂਪ ਕੰਧ ਨੂੰ ਨਹੀਂ ਛੱਡਦਾ ਕੰਧ ਨਾਲ ਚੰਬੜਿਆ ਰਹਿੰਦਾ ਹੈ, ਤਿਵੇਂ ਜਿਹੜਾ ਮਨ ਮਾਇਆ (ਦੇ ਮੋਹ) ਵਿਚ ਫਸ ਜਾਂਦਾ ਹੈ, (ਉਹ ਇਸ ਮੋਹ ਵਿਚੋਂ ਆਪਣੇ ਆਪ) ਨਹੀਂ ਨਿਕਲ ਸਕਦਾ।37।
ਨਰ ਚਾਹਤ ਕਛੁ ਅਉਰ ਅਉਰੈ ਕੀ ਅਉਰੈ ਭਈ ॥ ਚਿਤਵਤ ਰਹਿਓ ਠਗਉਰ ਨਾਨਕ ਫਾਸੀ ਗਲਿ ਪਰੀ ॥੩੮॥ {ਪੰਨਾ 1428}
ਹੇ ਨਾਨਕ! (ਆਖ-) ਹੇ ਭਾਈ! (ਮਾਇਆ ਦੇ ਮੋਹ ਵਿਚ ਫਸ ਕੇ) ਮਨੁੱਖ (ਪ੍ਰਭੂ-ਸਿਮਰਨ ਦੇ ਥਾਂ) ਕੁਝ ਹੋਰ ਹੀ (ਭਾਵ, ਮਾਇਆ ਹੀ ਮਾਇਆ) ਮੰਗਦਾ ਰਹਿੰਦਾ ਹੈ। (ਪਰ ਕਰਤਾਰ ਦੀ ਰਜ਼ਾ ਵਿਚ) ਹੋਰ ਦੀ ਹੋਰ ਹੋ ਜਾਂਦੀ ਹੈ। (ਮਨੁੱਖ ਹੋਰਨਾਂ ਨੂੰ) ਠੱਗਣ ਦੀਆਂ ਸੋਚਾਂ ਸੋਚਦਾ ਹੈ (ਉਤੋਂ ਮੌਤ ਦੀ) ਫਾਹੀ ਗਲ ਵਿਚ ਆ ਪੈਂਦੀ ਹੈ।38।
See lessIn Sikhism, women have equal rights. Then why are women not allowed to perform Akhand Path Seva in some Gurdwaras?
Nothing but ignorance about Sikhi.
Nothing but ignorance about Sikhi.
See lesswhat does gurbani say about dancing?
Respected Brother/Sister, Waheguru ji ka Khalsa, Waheguru ji ki Fateh! In response to your question, 'What does Gurbani say about dancing', the undersigned wants to draw your kind attention to what the First Guru Person, Guru Nanak Sahib says about dancing, in the Vaar in Raag Asa, at Panna 465 of GRead more
Respected Brother/Sister,
Waheguru ji ka Khalsa, Waheguru ji ki Fateh!
In response to your question, ‘What does Gurbani say about dancing’, the undersigned wants to draw your kind attention to what the First Guru Person, Guru Nanak Sahib says about dancing, in the Vaar in Raag Asa, at Panna 465 of Guru Granth Sahib.
You can see that Guru Sahib is teaching that by just dancing one doesn’t become successful in life because one doesn’t achieve a higher state of consciousness. He is finally concluding that jumping and dancing is nothing but eagerness/ keenness/fondness of the mind, but love for Akalpurakh is in the minds of those persons, who understand His authority.
Hope this helps. If you have any further questions, please do ask. If you find any deficiencies, please point out the same for improvement in future.
Regards,
Your Brother
————————–
ਮਃ ੧ ॥ ਵਾਇਨਿ ਚੇਲੇ ਨਚਨਿ ਗੁਰ ॥ ਪੈਰ ਹਲਾਇਨਿ ਫੇਰਨ੍ਹ੍ਹਿ ਸਿਰ ॥ ਉਡਿ ਉਡਿ ਰਾਵਾ ਝਾਟੈ ਪਾਇ ॥ ਵੇਖੈ ਲੋਕੁ ਹਸੈ ਘਰਿ ਜਾਇ ॥ ਰੋਟੀਆ ਕਾਰਣਿ ਪੂਰਹਿ ਤਾਲ ॥ ਆਪੁ ਪਛਾੜਹਿ ਧਰਤੀ ਨਾਲਿ ॥ ਗਾਵਨਿ ਗੋਪੀਆ ਗਾਵਨਿ ਕਾਨ੍ਹ੍ਹ ॥ ਗਾਵਨਿ ਸੀਤਾ ਰਾਜੇ ਰਾਮ ॥ ਨਿਰਭਉ ਨਿਰੰਕਾਰੁ ਸਚੁ ਨਾਮੁ ॥ ਜਾ ਕਾ ਕੀਆ ਸਗਲ ਜਹਾਨੁ ॥ ਸੇਵਕ ਸੇਵਹਿ ਕਰਮਿ ਚੜਾਉ ॥ ਭਿੰਨੀ ਰੈਣਿ ਜਿਨ੍ਹ੍ਹਾ ਮਨਿ ਚਾਉ ॥ ਸਿਖੀ ਸਿਖਿਆ ਗੁਰ ਵੀਚਾਰਿ ॥ ਨਦਰੀ ਕਰਮਿ ਲਘਾਏ ਪਾਰਿ ॥ ਕੋਲੂ ਚਰਖਾ ਚਕੀ ਚਕੁ ॥ ਥਲ ਵਾਰੋਲੇ ਬਹੁਤੁ ਅਨੰਤੁ ॥ ਲਾਟੂ ਮਾਧਾਣੀਆ ਅਨਗਾਹ ॥ ਪੰਖੀ ਭਉਦੀਆ ਲੈਨਿ ਨ ਸਾਹ ॥ ਸੂਐ ਚਾੜਿ ਭਵਾਈਅਹਿ ਜੰਤ ॥ ਨਾਨਕ ਭਉਦਿਆ ਗਣਤ ਨ ਅੰਤ ॥ ਬੰਧਨ ਬੰਧਿ ਭਵਾਏ ਸੋਇ ॥ ਪਇਐ ਕਿਰਤਿ ਨਚੈ ਸਭੁ ਕੋਇ ॥ ਨਚਿ ਨਚਿ ਹਸਹਿ ਚਲਹਿ ਸੇ ਰੋਇ ॥ ਉਡਿ ਨ ਜਾਹੀ ਸਿਧ ਨ ਹੋਹਿ ॥ ਨਚਣੁ ਕੁਦਣੁ ਮਨ ਕਾ ਚਾਉ ॥ ਨਾਨਕ ਜਿਨ੍ਹ੍ਹ ਮਨਿ ਭਉ ਤਿਨ੍ਹ੍ਹਾ ਮਨਿ ਭਾਉ ॥੨॥ {ਪੰਨਾ 465}
ਅਰਥ: (ਰਾਸਾਂ ਵਿਚ) ਚੇਲੇ ਸਾਜ ਵਜਾਉਂਦੇ ਹਨ, ਅਤੇ ਉਹਨਾਂ ਚੇਲਿਆਂ ਦੇ ਗੁਰੂ ਨੱਚਦੇ ਹਨ। (ਨਾਚ ਵੇਲੇ ਉਹ ਗੁਰੂ) ਪੈਰਾਂ ਨੂੰ ਹਿਲਾਉਂਦੇ ਹਨ ਅਤੇ ਸਿਰ ਫੇਰਦੇ ਹਨ। (ਉਹਨਾਂ ਦੇ ਪੈਰਾਂ ਨਾਲ) ਉੱਡ ਉੱਡ ਕੇ ਘੱਟਾ ਉਹਨਾਂ ਦੇ ਸਿਰ ਵਿਚ ਪੈਂਦਾ ਹੈ, (ਰਾਸ ਵੇਖਣ ਆਏ ਹੋਏ) ਲੋਕ (ਉਹਨਾਂ ਨੂੰ ਨੱਚਦਿਆਂ) ਵੇਖਦੇ ਹਨ ਅਤੇ ਹੱਸਦੇ ਹਨ (ਅੱਖਰੀਂ = ਲੋਕ ਵੇਖਦਾ ਹੈ ਅਤੇ ਹੱਸਦਾ ਹੈ) । (ਪਰ ਉਹ ਰਾਸਧਾਰੀਏ) ਰੋਜ਼ੀ ਦੀ ਖ਼ਾਤਰ ਨੱਚਦੇ ਹਨ ਅਤੇ ਆਪਣੇ ਆਪ ਨੂੰ ਭੁਇਂ ਤੇ ਮਾਰਦੇ ਹਨ। ਗੋਪੀਆਂ (ਦੇ ਸਾਂਗ ਬਣ ਕੇ) ਗਾਉਂਦੇ ਹਨ, ਕਾਨ੍ਹ (ਦੇ ਸਾਂਗ ਬਣ ਕੇ) ਗਾਉਂਦੇ ਹਨ, ਸੀਤਾ ਰਾਮ ਜੀ ਤੇ ਹੋਰ ਰਾਜਿਆਂ ਦੇ ਸਾਂਗ ਬਣ ਕੇ ਗਾਉਂਦੇ ਹਨ।
See lessਜਿਸ ਪ੍ਰਭੂ ਦਾ ਸਾਰਾ ਜਗਤ ਬਣਾਇਆ ਹੋਇਆ ਹੈ, ਜੋ ਨਿਡਰ ਹੈ, ਅਕਾਰ-ਰਹਿਤ ਹੈ ਅਤੇ ਜਿਸ ਦਾ ਨਾਮ ਸਦਾ ਅਟੱਲ ਹੈ, ਉਸ ਨੂੰ (ਕੇਵਲ ਉਹੀ) ਸੇਵਕ ਸਿਮਰਦੇ ਹਨ, ਜਿਨ੍ਹਾਂ ਦੇ ਅੰਦਰ (ਰੱਬ ਦੀ) ਮਿਹਰ ਨਾਲ ਚੜ੍ਹਦੀ ਕਲਾ ਹੈ, ਜਿਨ੍ਹਾਂ ਦੇ ਮਨ ਵਿਚ (ਸਿਮਰਨ ਕਰਨ ਦਾ) ਉਤਸ਼ਾਹ ਹੈ, ਉਹਨਾਂ ਸੇਵਕਾਂ ਦੀ ਜ਼ਿੰਦਗੀ-ਰੂਪ ਰਾਤ ਸੁਆਦਲੀ ਗੁਜ਼ਰਦੀ ਹੈ– ਇਹ ਸਿੱਖਿਆ ਜਿਨ੍ਹਾਂ ਨੇ ਗੁਰੂ ਦੀ ਮੱਤ ਦੁਆਰਾ ਸਿੱਖ ਲਈ ਹੈ, ਮਿਹਰ ਦੀ ਨਜ਼ਰ ਵਾਲਾ ਪ੍ਰਭੂ ਆਪਣੀ ਬਖ਼ਸ਼ਸ਼ ਦੁਆਰਾ ਉਹਨਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ।
(ਨੱਚਣ ਅਤੇ ਫੇਰੀਆਂ ਲੈਣ ਨਾਲ ਜੀਵਨ ਦਾ ਉਧਾਰ ਨਹੀਂ ਹੋ ਸਕਦਾ, ਵੇਖੋ ਬੇਅੰਤ ਪਦਾਰਥ ਤੇ ਜੀਵ ਸਦਾ ਭੌਂਦੇ ਰਹਿੰਦੇ ਹਨ) ਕੋਹਲੂ, ਚਰਖਾ, ਚੱਕੀ, ਚੱਕ ਥਲਾਂ ਦੇ ਬੇਅੰਤ ਵਰੋਲੇ, ਲਾਟੂ, ਮਧਾਣੀਆਂ, ਫਲ੍ਹੇ, ਪੰਛੀ, ਭੰਭੀਰੀਆਂ ਜੋ ਇਕ-ਸਾਹੇ ਉਡਦੀਆਂ ਰਹਿੰਦੀਆਂ ਹਨ– ਇਹ ਸਭ ਭੌਂਦੇ ਰਹਿੰਦੇ ਹਨ। ਸੂਲ ਉੱਤੇ ਚਾੜ੍ਹ ਕੇ ਕਈ ਜੰਤ ਭਵਾਈਂਦੇ ਹਨ। ਹੇ ਨਾਨਕ! ਭੌਣ ਵਾਲੇ ਜੀਵਾਂ ਦਾ ਅੰਤ ਨਹੀਂ ਪੈ ਸਕਦਾ। (ਇਸੇ ਤਰ੍ਹਾਂ) ਉਹ ਪ੍ਰਭੂ ਜੀਵਾਂ ਨੂੰ (ਮਾਇਆ ਦੇ) ਜ਼ੰਜੀਰਾਂ ਵਿਚ ਜਕੜ ਕੇ ਭਵਾਉਂਦਾ ਹੈ, ਹਰੇਕ ਜੀਵ ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਨੱਚ ਰਿਹਾ ਹੈ। ਜੋ ਜੀਵ ਨੱਚ ਨੱਚ ਕੇ ਹੱਸਦੇ ਹਨ, ਉਹ (ਅੰਤ ਨੂੰ) ਰੋ ਕੇ (ਏਥੋਂ) ਤੁਰਦੇ ਹਨ। (ਉਂਞ) ਭੀ ਨੱਚਣ ਟੱਪਣ ਨਾਲ ਕਿਸੇ ਉੱਚੀ ਅਵਸਥਾ ਤੇ ਨਹੀਂ ਅੱਪੜ ਜਾਂਦੇ, ਤੇ ਨਾ ਹੀ ਉਹ ਸਿੱਧ ਬਣ ਜਾਂਦੇ ਹਨ।
ਨੱਚਣਾ ਕੁੱਦਣਾ (ਕੇਵਲ) ਮਨ ਦਾ ਸ਼ੌਕ ਹੈ, ਹੇ ਨਾਨਕ! ਪ੍ਰੇਮ ਕੇਵਲ ਉਹਨਾਂ ਦੇ ਮਨ ਵਿਚ ਹੀ ਹੈ ਜਿਨ੍ਹਾਂ ਦੇ ਮਨ ਵਿਚ ਰੱਬ ਦਾ ਡਰ ਹੈ।2।
Sikhi da pehla asool ki hai?
Respected Sherdill ji, Waheguru ji ka Khalsa, Waheguru ji ki Fateh! In response to your question, the undersigned wants to say that the first principle Guru Granth Sahib teaches a Sikh is to get rid of vices and become a righteous (ਸਚਿਆਰ)/ virtuous (ਗੁਣਵਾਨ) person. The goal of becoming a righteous/vRead more
Respected Sherdill ji,
Waheguru ji ka Khalsa, Waheguru ji ki Fateh!
In response to your question, the undersigned wants to say that the first principle Guru Granth Sahib teaches a Sikh is to get rid of vices and become a righteous (ਸਚਿਆਰ)/ virtuous (ਗੁਣਵਾਨ) person.
The goal of becoming a righteous/virtuous person was laid down by the First Guru Person, Guru Nanak Sahib, in the first Pauri (stanza) of Jap Baani itself, when he said:-
Kiv Sachiara hoiey, Kiv Kude Tute Pal, Hukam Rajai Chalna, Nanak likhya Naal.
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥
Hope it helps. If you have any further questions, please do ask. If you find any deficiencies, please point out the same, for improvement in future.
Regards,
See lessYour Brother
One of my friends in the UK told me that he is going on holiday and taking sarbloh utensils with him because he is amritdhari and is only allowed to eat something made in sarabloh bhande. Is it true?
As understood by the undersigned, from the teachings of Guru Granth Sahib, it is nothing but a Karamkand because the need is of maintaining cleanliness only. Therefore, it doesn’t matter whether you use Satabloh utensils or steel/glass/plastic utensils.
As understood by the undersigned, from the teachings of Guru Granth Sahib, it is nothing but a Karamkand because the need is of maintaining cleanliness only. Therefore, it doesn’t matter whether you use Satabloh utensils or steel/glass/plastic utensils.
See lessHow is the concept of the soul transferring from one physical body to another explained in Sikh belief? And how does this explanation relate to the idea of the first human Guru being present in the bodies of all subsequent nine human Gurus?
Respected Krish Bawa ji, Waheguru ji ka Khalsa, Waheguru ji ki Fateh! In reply to your question, the undersigned wants to say that the First Guru Person, Guru Nanak Sahib had made it very clear, in his discussion with Yogis, that his Guru was Shabad when he said Shabad Guru Surat Dhun Chela (ਸਬਦ ਗੁਰRead more
Respected Krish Bawa ji,
Waheguru ji ka Khalsa, Waheguru ji ki Fateh!
In reply to your question, the undersigned wants to say that the First Guru Person, Guru Nanak Sahib had made it very clear, in his discussion with Yogis, that his Guru was Shabad when he said Shabad Guru Surat Dhun Chela (ਸਬਦ ਗੁਰੂ ਸੁਰਤਿ ਧੁਨਿ ਚੇਲਾ).
Therefore, Shabad was the Guru of Sikhs from the very beginning. Each of the Guru Persons, who were spiritually one with Akalpurakh, came with a, mission from Him, and after fulfillment of the same, were replaced with the next Guru Person. In Guru Granth Sahib it is recorded that though the bodies of Guru Persons changed but the Jot (flame or light) remained the same:-
ਲਹਣੇ ਦੀ ਫੇਰਾਈਐ ਨਾਨਕਾ ਦੋਹੀ ਖਟੀਐ ॥ ਜੋਤਿ ਓਹਾ ਜੁਗਤਿ ਸਾਇ ਸਹਿ ਕਾਇਆ ਫੇਰਿ ਪਲਟੀਐ ॥ {ਪੰਨਾ 966}
ਅਰਥ: (ਜਦੋਂ ਗੁਰੂ ਨਾਨਕ ਦੇਵ ਜੀ ਨੇ ਗੁਰਿਆਈ ਦਾ ਤਿਲਕ ਬਾਬਾ ਲਹਣਾ ਜੀ ਨੂੰ ਦੇ ਦਿੱਤਾ, ਤਾਂ) ਗੁਰੂ ਨਾਨਕ ਸਾਹਿਬ ਦੀ ਵਡਿਆਈ ਦੀ ਧੁੰਮ ਦੀ ਬਰਕਤਿ ਨਾਲ, ਬਾਬਾ ਲਹਣਾ ਜੀ ਦੀ ਵਡਿਆਈ ਦੀ ਧੁੰਮ ਪੈ ਗਈ; ਕਿਉਂਕਿ, (ਬਾਬਾ ਲਹਣਾ ਜੀ ਦੇ ਅੰਦਰ) ਉਹੀ (ਗੁਰੂ ਨਾਨਕ ਸਾਹਿਬ ਵਾਲੀ) ਜੋਤਿ ਸੀ, ਜੀਵਨ ਦਾ ਢੰਗ ਭੀ ਉਹੀ (ਗੁਰੂ ਨਾਨਕ ਸਾਹਿਬ ਵਾਲਾ) ਸੀ, ਗੁਰੂ (ਨਾਨਕ ਦੇਵ ਜੀ) ਨੇ (ਕੇਵਲ ਸਰੀਰ ਹੀ) ਮੁੜ ਵਟਾਇਆ ਸੀ।
ਜੋਤ ਦੇ ਅਰਥ ਹਨ – ਪ੍ਰਕਾਸ਼, ਚਮਕ, ਤੇਜ ਤੇ ਜੋਤਿ ਦੇ ਅਰਥ ਹਨ – ਆਤਮਿਕ ਰੋਸ਼ਨੀ, ਰੂਹਾਨੀ ਰੋਸ਼ਨੀ ਤੇ ਜੁਗਤਿ ਦਾ ਅਰਥ ਹੈ ਜੀਵਨ ਦਾ ਢੰਗ।
Guru Granth Sahib is teaching us in the above Stanza that there is no difference between Second Guru Person, Guru Angad Sahib and First Guru Person, Guru Nanak Sahib, because spiritually both were one and their life style was also the same.
Finally, Tenth Guru Person, Guru Gobind Singh Sahib, after completing his mission, closed, the lineage of living Guru Persons, and ordained Guru Granth Sahib as ever living Guru of Sikhs.
Since Shabad and not the bodies of the Gurus, Bhagats and learned Sikhs, whose Baani is included in Guru Granth Sahib, is the Guru, therefore, the same spirituality is being taught by each one of them and there is no difference whatsoever.
Hope it helps. If you have any further questions, please do ask. If you find any deficiencies, please point out the same, for improvement in future.
Regards,
See lessYour Brother
What is the exact meaning of SANGAT?
ਸਤਿਕਾਰ ਯੋਗ ਜਪ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਸੰਗਤ ਦੇ ਅਰਥ ਹਨ ਇੱਕੋ ਮਕਸਦ ਲਈ ਮਿਲ ਕੇ ਬੈਠੇ ਲੋਕਾਂ ਦਾ ਇਕੱਠ। ਸੰਗਤ ਨੇਕ ਤੇ ਭਲੇ ਲੋਕਾਂ ਦੀ ਵੀ ਹੋ ਸਕਦੀ ਹੈ ਤੇ ਬੁਰੇ, ਦੁਸ਼ਟ ਤੇ ਨੀਚ ਲੋਕਾਂ ਦੀ ਵੀ। ਸੰਗਤ ਪਦ ਦੀ ਵਰਤੋਂ, ਆਮ ਤੌਰ ਤੇ ਧਰਮ ਦੇ ਪ੍ਰਸੰਗ ਵਿੱਚ ਹੀ ਕੀਤੀ ਜਾਂਦੀRead more
ਸਤਿਕਾਰ ਯੋਗ ਜਪ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਸੰਗਤ ਦੇ ਅਰਥ ਹਨ ਇੱਕੋ ਮਕਸਦ ਲਈ ਮਿਲ ਕੇ ਬੈਠੇ ਲੋਕਾਂ ਦਾ ਇਕੱਠ। ਸੰਗਤ ਨੇਕ ਤੇ ਭਲੇ ਲੋਕਾਂ ਦੀ ਵੀ ਹੋ ਸਕਦੀ ਹੈ ਤੇ ਬੁਰੇ, ਦੁਸ਼ਟ ਤੇ ਨੀਚ ਲੋਕਾਂ ਦੀ ਵੀ।
ਸੰਗਤ ਪਦ ਦੀ ਵਰਤੋਂ, ਆਮ ਤੌਰ ਤੇ ਧਰਮ ਦੇ ਪ੍ਰਸੰਗ ਵਿੱਚ ਹੀ ਕੀਤੀ ਜਾਂਦੀ ਹੈ। ਸਿੱਖੀ ਵਿਚ ਸੰਗਤ ਦੇ ਅਰਥ ਹਨ, ਗਿਆਨ ਗੁਰੂ, ਗੁਰੂ ਗ੍ਰੰਥ ਸਾਹਿਬ ਦੇ ਸਨਮੁਖ, ਅਧਿਆਤਮਿਕ ਗਿਆਨ ਦੇ ਅਭਿਲਾਸ਼ੀ ਸ਼ਾਂਤ ਚਿੱਤ ਸਿੱਖਾਂ ਦਾ ਉਹ ਇਕੱਠ, ਜਿਸ ਵਿੱਚ ਕੇਵਲ ਤੇ ਕੇਵਲ ਅਕਾਲਪੁਰਖ ਦੇ ਦੈਵੀ ਗੁਣਾਂ ਦਾ ਚਿੰਤਨ ਕੀਤਾ ਜਾਂਦਾ ਹੈ।
ਗੁਰਬਾਣੀ ਵਿੱਚ ਭਲੇ ਪੁਰਖਾਂ ਦੀ ਸੰਗਤ ਨੂੰ ਉੱਤਮ ਸੰਗਤ ਜਾਂ ਸਚੀ ਸੰਗਤ ਕਿਹਾ ਗਿਆ ਹੈ:-
ਊਤਮ ਸੰਗਤਿ ਊਤਮੁ ਹੋਵੈ ॥ ਗੁਣ ਕਉ ਧਾਵੈ ਅਵਗਣ ਧੋਵੈ ॥ ਬਿਨੁ ਗੁਰ ਸੇਵੇ ਸਹਜੁ ਨ ਹੋਵੈ ॥੭॥ (ਪੰਨਾ 413) ਅਰਥਾਤ ਗੁਰੂ ਦੀ ਸ੍ਰੇਸ਼ਟ ਸੰਗਤਿ ਦੀ ਬਰਕਤਿ ਨਾਲ ਮਨੁੱਖ ਸ੍ਰੇਸ਼ਟ ਜੀਵਨ ਵਾਲਾ ਬਣ ਜਾਂਦਾ ਹੈ, ਆਤਮਕ ਗੁਣਾਂ ਦੀ ਪ੍ਰਾਪਤੀ ਲਈ ਦੌੜ-ਭੱਜ ਕਰਦਾ ਹੈ ਤੇ (ਆਪਣੇ ਅੰਦਰੋਂ ਨਾਮ-ਅੰਮ੍ਰਿਤ ਦੀ ਸਹਾਇਤਾ ਨਾਲ) ਔਗੁਣ ਧੋ ਦੇਂਦਾ ਹੈ। (ਇਹ ਗੱਲ ਯਕੀਨੀ ਹੈ ਕਿ) ਗੁਰੂ ਦੀ ਦੱਸੀ ਸੇਵਾ ਕਰਨ ਤੋਂ ਬਿਨਾ (ਔਗੁਣਾਂ ਤੋਂ ਖ਼ਲਾਸੀ ਨਹੀਂ ਹੁੰਦੀ, ਤੇ) ਅਡੋਲ ਆਤਮਕ ਅਵਸਥਾ ਨਹੀਂ ਮਿਲਦੀ।7।
ਸਚੀ ਸੰਗਤਿ ਬੈਸਣਾ ਸਚਿ ਨਾਮਿ ਮਨੁ ਧੀਰ ॥੧॥ (ਪੰਨਾ 69)
ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ (ਪੰਨਾ 586)
ਗੁਰਬਾਣੀ ਵਿੱਚ ਸਚੀ ਸੰਗਤ ਦੀ ਮਹੱਤਤਾ ਹੈ ਨਾਂਹ ਕਿ ਕਿਸੇ ਵੀ ਸੰਗਤ ਦੀ। ਅਨੇਕ ਤੁਕਾਂ ਹਨ ਜੋ ਸੰਗਤ ਦੀ ਉਕਤ ਪਰਿਭਾਸ਼ਾ ਨੂੰ ਦ੍ਰਿੜਾਉਂਦੀਆਂ ਹਨ ਜਿਵੇਂ ਕਿ:-
ਕਰਣੀ ਕੀਰਤਿ ਗੁਰਮਤਿ ਸਾਰੁ ॥ ਸੰਤ ਸਭਾ ਗੁਣ ਗਿਆਨੁ ਬੀਚਾਰੁ ॥ {ਪੰਨਾ 1343} ਅਰਥਾਤ (ਹੇ ਭਾਈ!) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਸ੍ਰੇਸ਼ਟ ਕਰਨੀ ਹੈ, ਗੁਰੂ ਦੀ ਸਿੱਖਿਆ ਤੇ ਤੁਰਨਾ ਸ੍ਰੇਸ਼ਟ ਉੱਦਮ ਹੈ। ਸਾਧ ਸੰਗਤਿ ਵਿਚ ਜਾ ਕੇ ਪਰਮਾਤਮਾ ਦੇ ਗੁਣਾਂ ਨਾਲ ਸਾਂਝ ਪਾਣੀ ਸਿੱਖ।
ਸਤਸੰਗਤਿ ਕੈਸੀ ਜਾਣੀਐ ॥ ਜਿਥੈ ਏਕੋ ਨਾਮੁ ਵਖਾਣੀਐ ॥ ਏਕੋ ਨਾਮੁ ਹੁਕਮੁ ਹੈ ਨਾਨਕ ਸਤਿਗੁਰਿ ਦੀਆ ਬੁਝਾਇ ਜੀਉ ॥੫॥ (ਪੰਨਾ 71) ਅਰਥਾਤ ਕਿਹੋ ਜਿਹੇ ਇਕੱਠ ਨੂੰ ਸਤ ਸੰਗਤਿ ਸਮਝਣਾ ਚਾਹੀਦਾ ਹੈ? (ਸਤਸੰਗਤਿ ਉਹ ਹੈ) ਜਿੱਥੇ ਸਿਰਫ਼ ਪਰਮਾਤਮਾ ਦਾ ਨਾਮ ਸਲਾਹਿਆ ਜਾਂਦਾ ਹੈ। ਹੇ ਨਾਨਕ! ਸਤਿਗੁਰੂ ਨੇ ਇਹ ਗੱਲ ਸਮਝਾ ਦਿੱਤੀ ਹੈ ਕਿ (ਸਤਸੰਗਤਿ ਵਿਚ) ਸਿਰਫ਼ ਪਰਮਾਤਮਾ ਦਾ ਨਾਮ ਜਪਣਾ ਹੀ (ਪ੍ਰਭੂ ਦਾ) ਹੁਕਮ ਹੈ।5।
ਪਉੜੀ ॥ ਤਿਤੁ ਜਾਇ ਬਹਹੁ ਸਤਸੰਗਤੀ ਜਿਥੈ ਹਰਿ ਕਾ ਹਰਿ ਨਾਮੁ ਬਿਲੋਈਐ ॥ ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥ (ਪੰਨਾ 587) ਅਰਥਾਤ (ਹੇ ਭਾਈ!) ਉਸ ਸਤਸੰਗ ਵਿਚ ਜਾ ਕੇ ਬੈਠੋ, ਜਿਥੇ ਪ੍ਰਭੂ ਦੇ ਨਾਮ ਦੀ ਵਿਚਾਰ ਹੁੰਦੀ ਹੈ, (ਉਥੇ ਜਾ ਕੇ) ਮਨ ਟਿਕਾ ਕੇ ਹਰੀ ਦਾ ਨਾਮ ਜਪੋ, ਤਾਂ ਜੋ ਨਾਮ-ਤੱਤ ਖੁੱਸ ਨਾਹ ਜਾਏ। (ਸਤ ਸੰਗ ਵਿਚ) ਸਦਾ ਦਿਨ ਰਾਤ ਹਰੀ ਦਾ ਨਾਮ ਜਪੋ, ਇਹ ਨਾਮ-ਰੂਪ ਢੋਆ ਲੈ ਕੇ ਹੀ ਪ੍ਰਭੂ ਦੀ ਹਜ਼ੂਰੀ ਵਿਚ ਅੱਪੜੀਦਾ ਹੈ।
ਗੁਰਬਾਣੀ ਅਨੁਸਾਰ ਮਨੁੱਖ/ਸਿੱਖ ਦਾ ਜੀਵਨ-ਮਨੋਰਥ ਹੈ ਆਤਮਿਕ ਤੌਰ ਤੇ ਜੀਵਨ-ਮੁਕਤ ਹੋਣਾ ਤੇ ਇਸ ਮਨੋਰਥ ਦੀ ਪ੍ਰਾਪਤੀ ਲਈ ਉਸ ਨੂੰ ਵਿਕਾਰਾਂ ਤੋਂ ਛੁਟਕਾਰਾ ਪਾ ਕੇ, ਸਚਿਆਰ/ਗੁਣਵਾਨ ਬਣ ਕੇ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜ ਕੇ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਤੇ ਪਹੁੰਚਣਾ ਹੈ। ਆਖ਼ਰੀ ਮੰਜ਼ਿਲ ਆਤਮਿਕ ਤੌਰ ਤੇ ਜੀਵਨ-ਮੁਕਤ ਹੋਣ ਦੀ ਹੈ ਕਿਉਂਕਿ ਸਿੱਖੀ ਵਿਚ ਮਰ ਕੇ ਮੁਕਤ ਹੋਣ ਦਾ ਕੋਈ ਸਿਧਾਂਤ ਨਹੀਂ ਹੈ। ਇਸ ਮਨੋਰਥ ਦੀ ਪ੍ਰਾਪਤੀ ਲਈ ਸਤਿਸੰਗਤ ਬਹੁਤ ਸਹਾਈ ਹੁੰਦੀ ਹੈ।
ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
See less3 questions on sikhism
Q 1&3 does not clear that what you want to know. 2 ans is yes.
Q 1&3 does not clear that what you want to know. 2 ans is yes.
See less